ਪੰਜਾਬ ’ਚ ਧੁੰਦ ਤੇ ਸੀਤ ਲਹਿਰ ਦਾ 25 ਤਕ ਔਰੇਂਜ ਅਲਰਟ ਜਾਰੀ

ਨਵੀਂ ਦਿੱਲੀ – ਦੇਸ਼ ਦੇ ਕਈ ਹਿੱਸਿਆਂ ’ਚ ਕੜਾਕੇ ਦੀ ਠੰਢ ਪੈ ਰਹੀ ਹੈ। ਭਾਰਤ ਦੇ ਮੌਸਮ ਵਿਭਾਗ (ਆਈ.ਐਮ.ਡੀ.) ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਸੰਘਣੀ ਧੁੰਦ ਦੀ ਸੰਭਾਵਨਾ ਪ੍ਰਗਟਾਈ ਹੈ। ਮੌਸਮ ਵਿਭਾਗ ਨੇ 22 ਜਨਵਰੀ ਨੂੰ ਪੰਜਾਬ ਭਰ ਵਿੱਚ ਧੁੰਦ ਤੇ ਸੀਤ ਲਹਿਰ ਦਾ ਰੈੱਡ ਅਲਰਟ ਜਦਕਿ 23 ਤੋਂ 25 ਜਨਵਰੀ ਤਕ ਔਰੇਂਜ ਅਲਰਟ ਜਾਰੀ ਕੀਤਾ ਹੈ। ਆਈ.ਐਮ.ਡੀ. ਦੇ ਅਨੁਸਾਰ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਉੱਤਰੀ ਰਾਜਸਥਾਨ ਵਿੱਚ ਅਗਲੇ ਤਿੰਨ ਤੋਂ ਚਾਰ ਦਿਨਾਂ ਤੱਕ ਸੀਤ ਲਹਿਰ ਦੇ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਹੈ। ਆਈ.ਐਮ.ਡੀ. ਦੇ ਅਧਿਕਾਰੀਆਂ ਨੇ ਕਿਹਾ ਕਿ 26 ਜਨਵਰੀ ਨੂੰ ਪੱਛਮੀ ਹਿਮਾਲੀਅਨ ਖੇਤਰ ਨੂੰ ਇੱਕ ਮਜ਼ਬੂਤ ਪੱਛਮੀ ਗੜਬੜ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੈ, ਪਰ ਇਹ ਕਹਿਣਾ ਬਹੁਤ ਜਲਦਬਾਜ਼ੀ ਹੈ ਕਿ ਕੀ ਇਹ ਉੱਤਰੀ ਮੈਦਾਨੀ ਖੇਤਰਾਂ ਵਿੱਚ ਧੁੰਦ ਅਤੇ ਕੜਾਕੇ ਦੀ ਠੰਡ ਵਿੱਚ ਵਿਘਨ ਪਾਉਣ ਲਈ ਕਾਫ਼ੀ ਤੀਬਰ ਹੋਵੇਗਾ ਜਾਂ ਨਹੀਂ। ਆਈ.ਐਮ.ਡੀ. ਅਨੁਸਾਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਵੱਖ-ਵੱਖ ਹਿੱਸਿਆਂ ਵਿੱਚ 25 ਜਨਵਰੀ ਤਕ ਅਤੇ ਉੱਤਰੀ ਰਾਜਸਥਾਨ ਵਿੱਚ 23 ਜਨਵਰੀ ਤਕ ਸੀਤ ਲਹਿਰ ਦੀ ਸੰਭਾਵਨਾ ਹੈ। ਸਕਾਈਮੈਟ ਵੈਦਰ ਦੇ ਅਨੁਸਾਰ ਅਗਲੇ 24 ਘੰਟਿਆਂ ਵਿੱਚ ਪੂਰਬੀ ਮੱਧ ਪ੍ਰਦੇਸ਼, ਛੱਤੀਸਗੜ੍ਹ, ਉੜੀਸਾ, ਵਿਦਰਭ ਦੇ ਕੁਝ ਹਿੱਸਿਆਂ, ਗੰਗਾ ਪੱਛਮੀ ਬੰਗਾਲ ਅਤੇ ਕੇਰਲ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਤਾਮਿਲਨਾਡੂ ਅਤੇ ਲਕਸ਼ਦੀਪ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਇੱਕ ਜਾਂ ਦੋ ਥਾਵਾਂ ’ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਪੂਰਬੀ ਉੱਤਰ ਪ੍ਰਦੇਸ਼, ਪੂਰਬੀ ਮੱਧ ਪ੍ਰਦੇਸ਼ ਅਤੇ ਉੱਤਰ-ਪੱਛਮੀ ਰਾਜਸਥਾਨ ਦੇ ਕਈ ਹਿੱਸਿਆਂ ਵਿੱਚ ਠੰਡੇ ਤੋਂ ਗੰਭੀਰ ਠੰਡੇ ਦਿਨ ਦੇ ਹਾਲਾਤ ਹੋ ਸਕਦੇ ਹਨ। ਜਦੋਂ ਕਿ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਦੇ ਦੁਨੀਆ ’ਚ ਦੀਵਾਲੀ ਮਨਾਈ ਜਾ ਰਹੀ ਹੈ।
ਅੱਜ ਯਾਨੀ 22 ਜਨਵਰੀ ਨੂੰ ਪ੍ਰਾਣ ਪ੍ਰਤਿਸ਼ਠਾ ਨੂੰ ਲੈ ਕੇ ਗੂਗਲ ’ਤੇ ਇੰਨੇ ਸਰਚ ਹੋਏ ਹਨ ਜਿੰਨੇ ਇਸਤੋਂ ਪਹਿਲਾਂ ਸ਼ਾਇਦ ਹੀ ਕਦੇ ਹੋਏ ਹੋਣਗੇ। ਇਹ ਸ਼ਾਇਦ ਪਹਿਲਾ ਮੌਕਾ ਹੈ ਜਦੋਂ ਗੂਗਲ ਟ੍ਰੈਂਡਸ trends.google.com/trends/trendingsearches ਦੇ ਸਾਰੇ ਟਾਪ-10 ਸਰਚ ਰਾਮ ਮੰਦਰ ਨਾਲ ਜੁੜੇ ਹਨ। ਇਸਤੋਂ ਪਹਿਲਾਂ ਇਕ ਹੀ ਟਾਪਿਕ ’ਤੇ ਬੀਤੇ 24 ਘੰਟਿਆਂ ’ਚ ਇਸ ਤਰ੍ਹਾਂ ਦੇ ਟ੍ਰੈਂਡਸ ਦੇਖਣ ਨੂੰ ਨਹੀਂ ਮਿਲੇ।

Related posts

ਡੁਬਈ ਦੇ ਭਾਰਤੀ ਦੂਤਾਵਾਸ ਵਲੋਂ ਯਾਤਰੀਆਂ ਲਈ ਸਲਾਹ ਜਾਰੀ

ਰਾਸ਼ਟਰਪਤੀ ਮੁਰਮੂ ਵਲੋਂ ਦਿੱਲੀ ਸਰਕਾਰ ਦੀ ‘ਲਖਪਤੀ ਬਿਟੀਆ ਯੋਜਨਾ ਦੀ ਸ਼ੁਰੂਆਤ

ਭਾਰਤ ਅਤੇ ਕੈਨੇਡਾ ਵਲੋਂ 2030 ਤੱਕ 50 ਬਿਲੀਅਨ ਡਾਲਰ ਦੇ ਵਪਾਰ ਦਾ ਟੀਚਾ