ਪੰਜਾਬ ਤੇ ਹਰਿਆਣਾ ’ਚ ਕੜਾਕੇ ਦੀ ਠੰਢ, ਸੰਘਣੀ ਧੁੰਦ ਕਾਰਨ ਆਵਾਜਾਈ ਪ੍ਰਭਾਵਿਤ

ਚੰਡੀਗੜ੍ਹ – ਪੰਜਾਬ ਅਤੇ ਹਰਿਆਣਾ ਦੇ 4-4 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੋਵਾਂ ਰਾਜਾਂ ਵਿੱਚ ਸਵੇਰ ਅਤੇ ਸ਼ਾਮ ਨੂੰ ਧੁੰਦ ਲਈ ਔਰੇਂਜ ਅਲਰਟ ਵੀ ਹੈ। ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀ ਕਾਰਨ ਲਗਾਤਾਰ ਸੀਤ ਲਹਿਰ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਹਿਮਾਚਲ ਦੇ 5 ਜ਼ਿਲ੍ਹਿਆਂ ਵਿੱਚ ਠੰਢ ਦਾ ਯੈਲੋ ਅਲਰਟ ਹੈ। ਵੈਸਟਰਨ ਡਿਸਟਰਬੈਂਸ ਕਾਰਨ ਪੰਜਾਬ-ਹਰਿਆਣਾ ਵਿੱਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਅੰਮ੍ਰਿਤਸਰ, ਪਠਾਨਕੋਟ, ਤਰਨਤਾਰਨ ਅਤੇ ਗੁਰਦਾਸਪੁਰ ਵਿੱਚ ਮੌਸਮ ਖ਼ਰਾਬ ਰਹੇਗਾ। ਹਰਿਆਣਾ ਵਿੱਚ ਮਹਿੰਦਰਗੜ੍ਹ, ਰੇਵਾੜੀ, ਨੂਹ ਅਤੇ ਪਲਵਲ ਵਿੱਚ ਮੀਂਹ ਪੈ ਸਕਦਾ ਹੈ। ਦੋਵਾਂ ਰਾਜਾਂ ਵਿੱਚ 2 ਦਿਨਾਂ ਤੱਕ ਅਜਿਹਾ ਹੀ ਮੌਸਮ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਹਿਮਾਚਲ ਦੇ ਕਾਂਗੜਾ, ਮੰਡੀ, ਬਿਲਾਸਪੁਰ, ਸੋਲਨ ਅਤੇ ਸਿਰਮੌਰ ਵਿੱਚ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਸਾਰੇ ਪੰਜ ਜ਼ਿਲ੍ਹਿਆਂ ਵਿੱਚ ਤਾਪਮਾਨ ਆਮ ਨਾਲੋਂ ਘੱਟ ਰਹਿਣ ਦੀ ਸੰਭਾਵਨਾ ਹੈ ਅਤੇ ਹਲਕੀ ਧੁੰਦ ਵੀ ਰਹੇਗੀ। ਧੁੰਦ ਕਾਰਨ ਐਤਵਾਰ ਨੂੰ ਚੰਡੀਗੜ੍ਹ ਹਵਾਈ ਅੱਡੇ ਤੋਂ 7 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ। ਉੱਥੇ 10 ਉਡਾਣਾਂ ਲੇਟ ਹੋਈਆਂ। ਰੱਦ ਕੀਤੀਆਂ ਉਡਾਣਾਂ ਵਿੱਚ ਚੰਡੀਗੜ੍ਹ-ਮੁੰਬਈ, ਚੰਡੀਗੜ੍ਹ-ਪੁਣੇ, ਚੰਡੀਗੜ੍ਹ-ਦਿੱਲੀ, ਚੰਡੀਗੜ੍ਹ-ਜੈਪੁਰ, ਚੰਡੀਗੜ੍ਹ-ਅਹਿਮਦਾਬਾਦ, ਚੰਡੀਗੜ੍ਹ-ਬੈਂਗਲੁਰੂ ਸ਼ਾਮਲ ਹਨ। ਹਵਾਈ ਅੱਡੇ ਤੋਂ ਉਡਾਣ ਭਰਨ ਵਾਲੀਆਂ ਤਿੰਨ ਉਡਾਣਾਂ ਆਪਣੇ ਨਿਰਧਾਰਤ ਸਮੇਂ ਤੋਂ ਲਗਭਗ 2 ਤੋਂ 3 ਘੰਟੇ ਦੇਰੀ ਨਾਲ ਰਵਾਨਾ ਹੋਈਆਂ। ਜਦੋਂ ਕਿ ਸੱਤ ਉਡਾਣਾਂ 20 ਤੋਂ 35 ਮੀਟਰ ਦੀ ਦੇਰੀ ਨਾਲ ਚੱਲੀਆਂ। ਹਿਮਾਚਲ ਤੋਂ ਠੰਡੀਆਂ ਹਵਾਵਾਂ ਮੈਦਾਨੀ ਖੇਤਰ ਵੱਲ ਵਹਿਣਗੀਆਂ। ਜਿਸ ਕਾਰਨ ਪੰਜਾਬ ਅਤੇ ਹਰਿਆਣਾ ਵਿੱਚ ਠੰਡ ਵਧ ਸਕਦੀ ਹੈ।

Related posts

ਪੰਜਾਬ ਦੀ ਮੁੜ ਖੁਸ਼ਹਾਲੀ ਲਈ ਭੈੜੀ ਸਿਆਸਤ ਦੀ ਥਾਂ ਸਾਂਝੇ ਯਤਨ ਕਰਨ ਦਾ ਵੇਲਾ !

ਉੱਘੇ ਲਿਖਾਰੀ ਡਾ. ਵਿਜੈ ਗਰਗ ਸਮੇਤ 10 ਪ੍ਰਮੁੱਖ ਸ਼ਖਸੀਅਤਾਂ ਦਾ ‘ਸੁਰਜੀਤ ਪਾਤਰ ਪੁਰਸਕਾਰ’ ਨਾਲ ਸਨਮਾਨ

ਮਿਡਲ-ਈਸਟ ਵਿੱਚ ਫਸੇ ਭਾਰਤੀਆਂ ਨੂੰ ਕੱਢਣ ਵਾਸਤੇ ਫੌਰੀ ਕਦਮ ਚੁੱਕੇ ਜਾਣ – ਸੁਖਬੀਰ ਸਿੰਘ ਬਾਦਲ