ਪੰਜਾਬ ਦਾ ਗੈਂਗਸਟਰ ਲਖਬੀਰ ਲੰਡਾ ਭਗੌੜਾ ਕਰਾਰ, ਸੁਪਰੀਮ ਕੋਰਟ ਨੇ ਦਿੱਤੇ ਇਹ ਆਦੇਸ਼

ਨਵੀਂ ਦਿੱਲੀ – ਪੰਜਾਬ ਦੇ ਗੈਂਗਸਟਰ ਲਖਬੀਰ ਸਿੰਘ ਉਰਫ ਲੰਡਾ ਨੂੰ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਦੀ ਸਪੈਸ਼ਲ ਕੋਰਟ ਨੇ ਭਗੌੜਾ ਕਰਾਰ ਦਿੱਤਾ ਹੈ। ਕੋਰਟ ਵੱਲੋਂ ਇਕ ਮਹੀਨੇ ਦਾ ਨੋਟਿਸ ਜਾਰੀ ਕੀਤਾ ਗਿਆ ਸੀ। ਹੁਣ ਐੱਨ.ਆਈ.ਏ. ਲਖਬੀਰ ਦੀ ਜਾਇਦਾਦ ਨੂੰ ਕੁਰਕ ਕਰਨ ਦੀ ਤਿਆਰੀ ’ਚ ਹੈ। ਐੱਨ.ਆਈ.ਏ. ਨੇ ਲਖਬੀਰ ਸਿੰਘ ਅਤੇ ਉਸਦੇ ਸਾਥੀਆਂ ਹਰਜਿੰਦਰ ਸਿੰਘ ਸੰਧੂ ਉਰਫ ਰਿੰਦਾ, ਸਤਨਾਮ ਸਿੰਘ ਸੱਤਾ, ਪਰਮਿੰਦਰ ਖਹਿਰਾ, ਯਾਦਵਿੰਦਰ ਸਿੰਘ ਯਾਦਾ ਦੇ ਖਿਲਾਫ ਦੇਸ਼ਧ੍ਰੋਹ ਦਾ ਮੁਕੱਦਮਾ ਦਰਜ ਕੀਤਾ ਹੋਇਆ ਹੈ। ਇਸਦੀ ਸੁਣਵਾਈ ਦਿੱਲੀ ’ਚ ਐੱਨ.ਆਈ.ਏ. ਦੀ ਸਪੈਸ਼ਲ ਕੋਰਟ ’ਚ ਚੱਲ ਰਹੀ ਹੈ। ਇਹ ਸੁਣਵਾਈ 9 ਅਕਤੂਬਰ 2023 ਤੋਂ ਸ਼ੁਰੂ ਹੋਈ ਸੀ। ਐੱਨ.ਆਈ.ਏ. ਨੇ ਦੋਸ਼ੀਆਂ ਨੂੰ ਭਗੌੜਾ ਕਰਾਰ ਕਰਨ ਲਈ ਪਟੀਸ਼ਨ ਦਾਇਰ ਕੀਤੀ ਸੀ। ਇਸਤੋਂ ਬਾਅਦ ਲਖਬੀਰ ਦੇ ਨਾਂ ਤੋਂ ਨੋਟਿਸ ਕੱਢਿਆ ਗਿਆ। ਇਕ ਮਹੀਨੇ ਦਾ ਸਮਾਂ ਗੁਜ਼ਰਨ ਤੋਂ ਬਾਅਦ ਹੁਣ ਲਖਬੀਰ ਨੂੰ ਭਗੌੜਾ ਕਰਾਰ ਦੇ ਦਿੱਤਾ ਗਿਆ ਹੈ।
ਪੁਲਸ ਰਿਕਾਰਡ ਮੁਤਾਬਕ, ਲਖਬੀਰ ਸਿੰਘ ਲੰਡਾ ਆਪਣੇ ਨੈੱਟਵਰਕ ਨੂੰ ਕੈਨੇਡਾ ਤੋਂ ਚਲਾਉਾਂਦਾਹੈ। ਪੁਲਸ ਦਾ ਮੰਨਣਾ ਹੈ ਕਿ ਉਹ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ’ਚ ਛੋਟੇ-ਮੋਟੇ ਅਪਰਾਥੀਆਂ ਦਾ ਇਸਤੇਮਾਲ ਕਾਨਟ੍ਰੈਕਟ ਕਿਲਿੰਗ, ਜ਼ਬਰਨ ਵਸੂਲੀ, ਫਿਰੌਤੀ ਆਦਿ ਲਈ ਕਰ ਰਿਹਾ ਹੈ। ਇਸ ਨੈੱਟਵਰਕ ਦੇ ਸਹਾਰੇ ਉਹ ਅਮੀਰ ਵਿਅਕਤੀਆਂ (ਕਾਰੋਬਾਰੀਆਂ, ਡਾਕਟਰਾਂ, ਮਸ਼ਹੂਰ ਹਸਤੀਾਂ) ਤੋਂ ਫਿਰੌਤੀ ਦੀ ਮੰਗ ਕਰਦਾ ਰਹਿੰਦਾ ਹੈ।

Related posts

ਪ੍ਰਧਾਨ ਮੰਤਰੀ ਮੋਦੀ ਵਲੋਂ ਨੌਂ ਸਾਲਾਂ ਵਿੱਚ ਇਜ਼ਰਾਈਲ ਦੀ ਦੂਜੀ ਵਾਰ ਯਾਤਰਾ

ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ, ਉਨ੍ਹਾਂ ਦੇ ਹਿੱਤਾਂ ਨਾਲ ਸਮਝੌਤਾ ਸਵੀਕਾਰ ਨਹੀਂ – ਸ਼ਿਵਰਾਜ ਸਿੰਘ ਚੌਹਾਨ

ਹੁਣ ਕੇਰਲਮ ਕਹਾਏਗਾ ਕੇਰਲਾ !