ਪੰਜਾਬ ਦੇ ਮੁੱਖ-ਮੰਤਰੀ ਵਲੋਂ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਨਾਲ ਮੁਲਾਕਾਤ

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਮੀਟਿੰਗ ਦੌਰਾਨ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਐਲਬਾ ਸਮੈਰੀਗਲੀਓ ਨੂੰ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਭੇਂਟ ਕਰਦੇ ਹੋਏ।

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਦੇ ਵਲੋਂ ਅੱਜ ਚੰਡੀਗੜ੍ਹ ਰਿਹਾਇਸ਼ ਵਿਖੇ ਭਾਰਤ ਵਿੱਚ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਐਲਬਾ ਸਮੈਰੀਗਲੀਓ ਨਾਲ ਮੁਲਾਕਾਤ ਕੀਤੀ। ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਅਤੇ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਐਲਬਾ ਸਮੈਰੀਗਲੀਓ ਨਾਲ ਮੁਲਾਕਾਤ ਦੇ ਦੌਰਾਨ ਸਿੱਖਿਆ, ਤਕਨੀਕ ਅਤੇ ਕਈ ਹੋਰ ਖੇਤਰਾਂ ‘ਚ ਮਿਲਕੇ ਕੰਮ ਕਰਨ ਨੂੰ ਲੈਕੇ ਲੰਬੀ ਵਿਚਾਰ ਚਰਚਾ ਹੋਈ।

ਪੰਜਾਬ ਦੇ ਮੁੱਖ-ਮੰਤਰੀ ਅਤੇ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਵਲੋਂ ਪੰਜਾਬ ਅਤੇ ਬਰਤਾਨੀਆ ਦੇ ਦਰਮਿਆਨ ਨਿਵੇਸ਼ ਅਤੇ ਵਪਾਰ ਵਧਾਉਣ ‘ਤੇ ਜ਼ੋਰ ਦਿੱਤਾ ਗਿਆ ਤਾਂ ਜੋ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋ ਸਕਣ। ਇਸ ਮੌਕੇ ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਦੇ ਵਲੋਂ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਐਲਬਾ ਸਮੈਰੀਗਲੀਓ ਨੂੰ ‘ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026’ ਦੇ ਵਿੱਚ ਸ਼ਿਰਕਤ ਕਰਨ ਲਈ ਨਿੱਘਾ ਸੱਦਾ ਵੀ ਦਿੱਤਾ ਗਿਆ।

Related posts

‘ਸਲਾਨਾ ਇਨਾਮ ਵੰਡ ਸਮਾਗਮ-ਮੈਜੀਕਲ ਵਾਈਬਸ’ (ਜੂਨੀਅਰ) ਕਰਵਾਇਆ ਗਿਆ

ਨੈਸ਼ਨਲ ਗੱਤਕਾ ਐਸੋਸੀਏਸ਼ਨ ਨੇ ਸਰਟੀਫਿਕੇਸ਼ਨ ਰਾਹੀਂ ਰੈਫ਼ਰੀਸ਼ਿੱਪ ਦਾ ਮਿਆਰ ਵਧਾਇਆ

‘ਵੇਨ ਕੋਡ ਮੀਟਸ ਕੇਅਰ: ਟਰਾਂਸਫਾਰਮਿੰਗ ਹੈਲਥ ਕੇਅਰ ਥਰੂ ਕੰਪਿਊਟਰ ਸਾਇੰਸ’ ’ਤੇ ਸੈਮੀਨਾਰ ਕਰਵਾਇਆ