ਪੰਜਾਬ ਦੇ ਮੁੱਖ-ਮੰਤਰੀ ਹਸਪਤਾਲ ਤੋਂ ਡਿਸਚਾਰਜ

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ (ਫੋਟੋ: ਏ ਐਨ ਆਈ)

ਚੰਡੀਗੜ੍ਹ – ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੂੰ ਅੱਜ ਵੀਰਵਾਰ 19 ਫਰਵਰੀ ਨੂੰ ਹਸਪਤਾਲ ਤੋਂ ਡਿਸਚਾਰਜ ਕਰ ਦਿੱਤਾ ਗਿਆ ਹੈ। ਫੋਰਟਿਸ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਮੁੱਖ-ਮੰਤਰੀ ਆਪਣੀ ਚੰਡੀਗੜ੍ਹ ਰਿਹਾਇਸ਼ ਲਈ ਰਵਾਨਾ ਹੋ ਗਏ ਹਨ।

ਵਰਨਣਯੋਗ ਹੈ ਕਿ ਸੋਮਵਾਰ 16 ਫਰਵਰੀ ਸ਼ਾਮ ਨੂੰ ਮੋਗਾ ਰੈਲੀ ਤੋਂ ਬਾਅਦ ਮੁੱਖ ਮੰਤਰੀ ਦੀ ਸਿਹਤ ਅਚਾਨਕ ਵਿਗੜ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੁਬਾਰਾ ਦਾਖਲ ਕਰਵਾਇਆ ਗਿਆ। ਉਨ੍ਹਾਂ ਨੂੰ ਹਾਲੇ ਇਸ ਤੋਂ ਇੱਕ ਦਿਨ ਪਹਿਲਾਂ ਐਤਵਾਰ 15 ਫਰਵਰੀ ਨੂੰ ਹੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ। ਕੁੱਝ ਘੰਟਿਆਂ ਬਾਅਦ, ਮੋਗਾ ਵਿੱਚ ਇੱਕ ਪਾਰਟੀ ਰੈਲੀ ਤੋਂ ਵਾਪਸ ਆਉਣ ‘ਤੇ, ਉਨ੍ਹਾਂ ਨੇ ਸਾਹ ਲੈਣ ਵਿੱਚ ਤਕਲੀਫ਼ ਦੀ ਸ਼ਿਕਾਇਤ ਕੀਤੀ ਸੀ। ਉਨ੍ਹਾਂ ਨੂੰ ਰਾਤ 8 ਵਜੇ ਦੇ ਕਰੀਬ ਹਸਪਤਾਲ ਲਿਜਾਇਆ ਗਿਆ ਸੀ। ਧੂਰੀ, ਸੰਗਰੂਰ ਵਿੱਚ ਇੱਕ ਰੈਲੀ ਦੌਰਾਨ ਉਨ੍ਹਾਂ ਦਾ ਬਲੱਡ ਪ੍ਰੈਸ਼ਰ ਵਧਣ ਤੋਂ ਬਾਅਦ ਉਨ੍ਹਾਂ ਨੂੰ ਸਾਵਧਾਨੀ ਵਜੋਂ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਸਿਹਤ ਬੁਲੇਟਿਨ ਵਿੱਚ ਉਸਦੀ ਹਾਲਤ ਸਥਿਰ ਦੱਸੀ ਗਈ ਸੀ ਅਤੇ ਬਹੁਤ ਜ਼ਿਆਦਾ ਥਕਾਵਟ ਕਾਰਣ ਉਹਨਾਂ ਨੂੰ ਮਾਹਿਰ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਸੀ।

Related posts

ਗਿਆਨੀ ਰਘਬੀਰ ਸਿੰਘ ਵੱਲੋਂ ਕਿਰਪਾਨ ਦੇ ਮੁੱਠੇ ਦਾ ਸਵਾਲ ਬੇਬੁਨਿਆਦ – ਗਿਆਨੀ ਗੁਰਮੁਖ ਸਿੰਘ

ਸੁਪਰੀਮ ਕੋਰਟ ਰਾਜੋਆਣਾ ਦੀ ਪਟੀਸ਼ਨ ’ਤੇ 18 ਮਾਰਚ ਨੂੰ ਸੁਣਵਾਈ ਕਰੇਗੀ

ਕੈਦੀਆਂ ਵਲੋਂ ਜੇਲ੍ਹਾਂ ’ਚੋਂ ਉਡਾਰੀ ਮਾਰਨ ਵਾਲਿਆਂ ’ਚੋਂ ਪੰਜਾਬ ਮੋਹਰੀ