ਪੰਜਾਬ ਨੂੰ ਮੁੜ ਪੈਰਾਂ ‘ਤੇ ਮਜ਼ਬੂਤੀ ਨਾਲ ਖੜ੍ਹਾ ਕਰਨ ਲਈ ਸਰਕਾਰ ਵਚਨਬੱਧ : ਮੁੱਖ-ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ।

ਪੰਜਾਬ ਪਹਿਲਾ ਸੂਬਾ ਹੈ ਜਿੱਥੇ ਕੁਦਰਤੀ ਆਫ਼ਤ ਨਾਲ ਸੰਬੰਧਿਤ ਸਪੈਸ਼ਲ ਗਿਰਦਾਵਰੀ ਨੂੰ ਘੱਟ ਸਮੇਂ ‘ਚ ਮੁਕੰਮਲ ਕਰਕੇ ਮੁਆਵਜ਼ਾ ਰਾਸ਼ੀ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ।

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਦੇ ਵਲੋਂ ਅਜਨਾਲਾ ਵਿਖੇ ‘ਮਿਸ਼ਨ ਚੜ੍ਹਦੀਕਲਾ’ ਤਹਿਤ ਰੱਖੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਵੰਡ ਸਮਾਗਮ ‘ਚ ਸ਼ਿਰਕਤ ਕਰਕੇ ਪੀੜਤਾਂ ਨੂੰ ਸਹਾਇਤਾ ਰਾਸ਼ੀ ਵੰਡਣ ਦੀ ਸ਼ੁਰੂਆਤ ਕੀਤੀ ਅਤੇ ਮੁਆਵਜ਼ੇ ਦੀ ਰਾਸ਼ੀ ਪੀੜਤਾਂ ਦੇ ਸਿੱਧਾ ਬੈਂਕ ਖਾਤਿਆਂ ‘ਚ ਪਾਈ ਜਾ ਰਹੀ ਹੈ। ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮੌਕੇ ਕਿਹਾ ਕਿ, “ਅਸੀਂ ਕੁਦਰਤੀ ਆਫ਼ਤ ਦੇ ਦੁੱਖ ਨੂੰ ਆਪਣੇ ਪਿੰਡੇ ‘ਤੇ ਹੰਢਾਉਣ ਵਾਲਿਆਂ ਦੇ ਜਖ਼ਮਾਂ ‘ਤੇ ਮੱਲ੍ਹਮ ਲਗਾਉਣ ਦਾ ਕੰਮ ਕਰ ਰਹੇ ਹਾਂ। ਦੀਵਾਲੀ ਤੋਂ ਪਹਿਲਾਂ ਪਹਿਲਾਂ ਸਾਰੇ ਪੀੜਤ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ। ਹੜ੍ਹਾਂ ਦੀ ਮਾਰ ਤੋਂ ਬਾਅਦ ਪੰਜਾਬ ਨੂੰ ਮੁੜ ਪੈਰਾਂ ‘ਤੇ ਮਜ਼ਬੂਤੀ ਨਾਲ ਖੜ੍ਹਾ ਕਰਨ ਅਤੇ ਸੂਬੇ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਸਾਡੀ ਸਰਕਾਰ ਵਚਨਬੱਧ ਹੈ।”

Related posts

ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ 1,746 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਅਕਾਲੀ ਦਲ ਵਲੋਂ ਆਮ ਆਦਮੀ ਪਾਰਟੀ ਨੂੰ ਦਿੱਤਾ ਵੱਡਾ ਝਟਕਾ

ਸੰਘਰਸ਼ ਕਮੇਟੀ ਤਲਵੰਡੀ ਸਾਬੋ ਮੋਰਚਾ ਵੱਲੋਂ ਬੀ.ਡੀ.ਪੀ.ਓ.ਝੁਨੀਰ ਨੂੰ ਮੰਗ ਪੱਤਰ