‘ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਐਕਟ, 2018’ ਪੂਰੀ ਤਰਾਂ ਲਾਗੂ ਕਰਨ ਦੇ ਨਿਰਦੇਸ਼

ਜਲੰਧਰ, (ਪਰਮਿੰਦਰ ਸਿੰਘ) – ਪੰਜਾਬ ਰਾਜ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਮੁੱਖ ਕਮਿਸ਼ਨਰ ਵਿਜੇ ਕੁਮਾਰ ਜੰਜੂਆ ਵਲੋਂ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ‘ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਐਕਟ, 2018’ (Punjab Transparency and Accountability Act 2018) ਪੂਰੀ ਤਰ੍ਹਾਂ ਲਾਗੂ ਕਰਨ ਦੇ ਨਿਰਦੇਸ਼  ਦਿੱਤੇ ਗਏ।  ਸ਼੍ਰੀ ਜੰਜੂਆ ਨੇ ਦੱਸਿਆ ਕਿ ਨਿਰਧਾਰਿਤ ਸਮੇਂ ਵਿੱਚ ਹੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ। ਕਿਸੇ ਵੀ ਤਰ੍ਹਾਂ ਦੀ ਦੇਰੀ ਲਈ ਐਕਟ ਮੁਤਾਬਕ ਕਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਸਮੇਂ-ਸਿਰ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਡਾ. ਅਗਰਵਾਲ ਨੇ ਇਹ ਵੀ ਦੱਸਿਆ ਕਿ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ‘ਚ ਜਲੰਧਰ ਜ਼ਿਲ੍ਹਾ ਪੰਜਾਬ ਦੇ ਮੋਹਰੀ ਜ਼ਿਲ੍ਹੇ ਵਜੋਂ ਵੀ ਕਾਬਜ ਰਹਿ ਚੁੱਕਾ ਹੈ।

Related posts

‘ਟੁੱਟੀ ਗੰਢੀ’ ਦੇ ਪਵਿੱਤਰ ਦਿਹਾੜੇ ਮੌਕੇ ਆਓ ਇਕੱਠੇ ਹੋਕੇ ‘ਰੰਗਲੇ ਪੰਜਾਬ’ ਦੀ ਸਿਰਜਣਾ ਕਰੀਏ – ਬੀਬੀ ਮਾਣੂੰਕੇ

ਅਕਾਲ ਤਖ਼ਤ ਸਰਵ-ਉੱਚ ਹੈ, ਮੈਂ ਨਿਮਾਣੇ ਸ਼ਰਧਾਲੂ ਸਿੱਖ ਵਜੋਂ ਪੇਸ਼ ਹੋਵਾਂਗਾ : ਮੁੱਖ-ਮੰਤਰੀ ਭਗਵੰਤ ਸਿੰਘ ਮਾਨ

‘ਆਪ ਸਰਕਾਰ ‘ਸਾਮ, ਦਾਮ, ਦੰਡ, ਭੇਦ’ ਨੀਤੀ ਅਧੀਨ ਸੁਖਬੀਰ ਬਾਦਲ ਨੂੰ ਕਿਸੇ ਵੀ ਝੂਠੇ ਮਾਮਲੇ ਵਿੱਚ ਫਸਾਉਣ ਚਾਹੁੰਦੀ : ਸ਼੍ਰੋਮਣੀ ਅਕਾਲੀ ਦਲ