ਪੰਜਾਬ ਵਾਸੀ ਵਿਕਾਸ, ਸ਼ਾਂਤੀ ਤੇ ਲੋਕਤੰਤਰ ਲਈ ਕਾਂਗਰਸ ਨੂੰ ਵੋਟ ਪਾਉਣ: ਮਨਮੋਹਨ ਸਿੰਘ

ਨਵੀਂ ਦਿੱਲੀ – ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਪੰਜਾਬ ਦੇ ਵੋਟਰਾਂ ਨੂੰ ਕਾਂਗਰਸ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਹੀ ਵਿਕਾਸ-ਮੁਖੀ ਅਗਾਂਹਵਧੂ ਭਵਿੱਖ ਨੂੰ ਯਕੀਨੀ ਬਣਾ ਸਕਦੀ ਹੈ, ਜਿੱਥੇ ਲੋਕਤੰਤਰ ਅਤੇ ਸੰਵਿਧਾਨ ਦੀ ਰਾਖੀ ਹੋਵੇਗੀ। ਉਨ੍ਹਾਂ ਕਿਹਾ ਕਿ ਵਿਕਾਸ ਅਤੇ ਸਰਬਪੱਖੀ ਤਰੱਕੀ ਲਈ ਵੋਟ ਪਾਉਣ ਅਤੇ ਪਿਆਰ, ਸ਼ਾਂਤੀ, ਭਾਈਚਾਰਕ ਸਾਂਝ ਅਤੇ ਸਦਭਾਵਨਾ ਦਾ ਮੌਕਾ ਦੇਣ। ਉਨ੍ਹਾਂ ਕਿਹਾ ਕਿ ਸ੍ਰੀ ਨਰਿੰਦਰ ਮੋਦੀ ਅਜਿਹੇ ਪਹਿਲੇ ਪ੍ਰਧਾਨ ਮੰਤਰੀ ਹਨ, ਜਿਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਦੇ ਵੱਕਾਰ ਨੂੰ ਢਾਹ ਲਗਾਈ। ਮੋਦੀ ’ਤੇ ਹਮਲਾ ਕਰਦਿਆਂ ਸਿੰਘ ਨੇ ਕਿਹਾ ਕਿ ਮੈਂ ਇਸ ਚੋਣ ਪ੍ਰਚਾਰ ਦੌਰਾਨ ਸਿਆਸੀ ਚਰਚਾਵਾਂ ’ਤੇ ਨੇੜਿਓਂ ਨਜ਼ਰ ਰੱਖ ਰਿਹਾ ਹਾਂ। ਮੋਦੀ ਨੇ ਸਭ ਤੋਂ ਵੱਧ ਨਫ਼ਰਤ ਭਰੇ ਭਾਸ਼ਣ ਦਿੱਤੇ ਹਨ, ਜੋ ਪੂਰੀ ਤਰ੍ਹਾਂ ਵੰਡਣ ਵਾਲੇ ਹਨ। ਮੋਦੀ ਜੀ ਪਹਿਲੇ ਪ੍ਰਧਾਨ ਮੰਤਰੀ ਹਨ ਜਿਨ੍ਹਾਂ ਨੇ ਜਨਤਕ ਚਰਚਾਵਾਂ ਦਾ ਮਾਣ ਘਟਾਇਆ ਹੈ ਅਤੇ ਇਸ ਤਰ੍ਹਾਂ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਸ਼ਾਨ ਨੂੰ ਵੀ ਘਟਾਇਆ ਹੈ। ਸੀਨੀਅਰ ਕਾਂਗਰਸੀ ਆਗੂ ਨੇ ਹਥਿਆਰਬੰਦ ਬਲਾਂ ਲਈ ਗਲਤ ਢੰਗ ਨਾਲ ਤਿਆਰ ਕੀਤੀ ਗਈ ਅਗਨੀਵੀਰ ਯੋਜਨਾ ਨੂੰ ਲਾਗੂ ਕਰਨ ਲਈ ਭਾਜਪਾ ਸਰਕਾਰ ’ਤੇ ਵੀ ਹਮਲਾ ਬੋਲਿਆ। ਪੱਤਰ ਵਿੱਚ ਉਨ੍ਹਾਂ ਕਿਹਾ ਕਿ ਭਾਜਪਾ ਸੋਚਦੀ ਹੈ ਕਿ ਦੇਸ਼ ਭਗਤੀ, ਬਹਾਦਰੀ ਅਤੇ ਸੇਵਾ ਦਾ ਮੁੱਲ ਸਿਰਫ਼ ਚਾਰ ਸਾਲ ਹੈ। ਇਹ ਉਨ੍ਹਾਂ ਦਾ ਜਾਅਲੀ ਰਾਸ਼ਟਰਵਾਦ ਦਰਸਾਉਂਦਾ ਹੈ।

Related posts

ਭਾਰਤ ਵਲੋਂ ਆਪਣੇ ਨਾਗਰਿਕਾਂ ਨੂੰ ਈਰਾਨ ਦੀ ਯਾਤਰਾ ਨਾ ਕਰਨ ਦੀ ਸਲਾਹ

ਭਾਜਪਾ ਪੰਜਾਬ ਚੋਣਾਂ ਆਪਣੇ ਬਲਬੂਤੇ ’ਤੇ ਹੀ ਲੜੇਗੀ – ਨਿਤਿਨ ਨਬੀਨ

ਸ਼ਾਹਰੁਖ ਖਾਨ ਦਾ ਬੇਟਾ : ਜੁੱਤੀ ਚੋਰੀ ਕਰਕੇ ਦੌੜਦਾ ਵਾਲ-ਵਾਲ ਬਚਿਆ !