ਪੰਜਾਬ ਵਿੱਚ ਨਿਰਪੱਖ ਅਤੇ ਪਾਰਦਰਸ਼ੀ ਆਬਕਾਰੀ ਨੀਤੀ ਬਣਾਵਾਂਗੇ: ਹਰਪਾਲ ਸਿੰਘ ਚੀਮਾ

ਚੰਡੀਗੜ – ਪੰਜਾਬ ਦੇ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਬੰਧਤ ਧਿਰਾਂ ਵੱਲੋਂ ਦਿੱਤੇ ਸੁਝਾਵਾਂ ‘ਤੇ ਵਿਚਾਰ ਕਰਕੇ ਇੱਕ ਨਿਰਪੱਖ ਅਤੇ ਪਾਰਦਰਸ਼ੀ ਆਬਕਾਰੀ ਨੀਤੀ ਬਣਾਏਗੀ।ਅੱਜ ਇੱਥੇ ਪੰਜਾਬ ਭਵਨ ਚੰਡੀਗੜ ਵਿਖੇ ਸੂਬੇ ਦੀਆਂ ਸਾਰੀਆਂ ਡਿਸਟਿਲਰੀਆਂ ਦੇ ਨੁਮਾਇੰਦਿਆਂ/ਪ੍ਰਬੰਧਕਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਅਗਲੀ ਆਬਕਾਰੀ ਨੀਤੀ ਬਾਰੇ ਸਾਰੇ ਸਬੰਧਤ ਭਾਈਵਾਲਾਂ ਤੋਂ ਸੁਝਾਅ ਮੰਗੇ। ਇਸ ਮੌਕੇ ਹਿੱਸੇਦਾਰਾਂ ਨੇ ਅਗਲੀ ਆਬਕਾਰੀ ਨੀਤੀ ਲਈ ਆਪਣੇ ਸੁਝਾਅ ਅਤੇ ਪ੍ਰਸਤਾਵ ਵੀ ਦਿੱਤੇ। ਦਿੱਤੇ ਸੁਝਾਵਾਂ ਦਾ ਸੁਆਗਤ ਕਰਦਿਆਂ ਚੀਮਾ ਨੇ ਕਿਹਾ ਕਿ ਮੌਜੂਦਾ ਸਰਕਾਰ ਭਿ੍ਰਸ਼ਟਾਚਾਰ ਦੇ ਖਾਤਮੇ ਲਈ ਬਣੀ ਹੈ ਅਤੇ ਉਹ ਇਸ ਇਰਾਦੇ ਦੀ ਪੂਰਤੀ ਲਈ ਵਚਨਬੱਧ ਅਤੇ ਦਿ੍ਰੜ ਹਨ।

ਆਬਕਾਰੀ ਮੰਤਰੀ ਨੇ ਕਿਹਾ ਕਿ ਕਿਸੇ ਵੀ ਗਲਤ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਗੁਆਂਢੀ ਰਾਜਾਂ ਤੋਂ ਤਸਕਰ ਕੀਤੀ ਜਾ ਰਹੀ ਸ਼ਰਾਬ ਨਾਲ ਸਖਤੀ ਨਾਲ ਨਿਪਟਿਆ ਜਾਵੇਗਾ। ਉਨਾਂ ਕਿਹਾ ਕਿ ਜੇਕਰ ਅਜਿਹੀ ਕੋਈ ਘਟਨਾ ਕਿਸੇ ਵੀ ਸਬੰਧਤ ਧਿਰ ਦੇ ਧਿਆਨ ਵਿੱਚ ਆਉਂਦੀ ਹੈ ਤਾਂ ਉਹ ਤੁਰੰਤ ਕਾਰਵਾਈ ਲਈ ਉਹਨਾਂ ਨੂੰ ਸੂਚਿਤ ਕਰ ਸਕਦਾ ਹੈ।  ਚੀਮਾ ਨੇ ਕਿਹਾ ਕਿ ਸਰਕਾਰ ਦਾ ਪੂਰਾ ਧਿਆਨ ਨਿਰਪੱਖ ਅਤੇ ਪਾਰਦਰਸ਼ੀ ਆਬਕਾਰੀ ਨੀਤੀ ਬਣਾਉਣ ‘ਤੇ ਹੋਵੇਗਾ।

ਇਸ ਮੌਕੇ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਕਰ ਕੇ.ਏ.ਪੀ. ਸਿਨਹਾ, ਆਬਕਾਰੀ ਕਮਿਸਨਰ ਵਰੁਣ ਰੂਜਮ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Related posts

ਦਿਲਜੀਤ ਦੋਸਾਂਝ ਦੀ ਨਵੀਂ ਫਿਲਮ ਵਿਸਾਖੀ ‘ਤੇ ਰਿਲੀਜ਼ ਹੋਣ ਜਾ ਰਹੀ ਹੈ !

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਦੂਸ਼ਣਬਾਜ਼ੀ ਅਤੇ ਮੀਡੀਆ ਫੈਸਲੇ ਨਾ ਦੇਣ ਦੇ ਆਦੇਸ਼ !

ਸਰਕਾਰ ਤਾਂ ਚਾਹੁੰਦੀ ਸੀ ਕਿ ਮੈਂ ਬਾਹਰ ਨਾ ਆਵਾਂ – ਬਿਕਰਮ ਮਜੀਠੀਆ