ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋ 25 ਦੀ ਰੈਲੀ ਵਿੱਚ ਭਾਗ ਲੈਣ ਦਾ ਫੈਸਲਾ

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ 25 ਮਾਰਚ ਨੂੰ ਕੀਤੀ ਜਾ ਰਹੀ ਰੈਲੀ ਵਿੱਚ ਭਾਗ ਲੈਣ ਦਾ ਫੈਸਲਾ।

ਜਲੰਧਰ, (ਪਰਮਿੰਦਰ ਸਿੰਘ) – ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਜਲੰਧਰ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਪੁਸ਼ਪਿੰਦਰ ਕੁਮਾਰ ਵਿਰਦੀ ਦੀ ਪ੍ਰਧਾਨਗੀ ਹੇਠ ਜਲੰਧਰ ਵਿਖੇ ਕੀਤੀ ਗਈ। ਮੀਟਿੰਗ ਨੂੰ ਵਿਸ਼ੇਸ਼ ਤੌਰ ਤੇ ਸੰਬੋਧਨ ਕਰਦੇ ਹੋਏ ਪ ਸ ਸ ਫ ਦੇ ਸੂਬਾ ਜਨਰਲ ਸਕੱਤਰ  ਤੀਰਥ ਸਿੰਘ ਬਾਸੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦਿਨ ਪ੍ਰਤੀ ਦਿਨ ਕੀਤੇ ਗਏ ਵਾਅਦਿਆਂ ਨੂੰ ਲਾਗੂ ਕਰਨ ਵਿੱਚ ਆਨੇ ਬਹਾਨੇ ਬਣਾ ਕੇ ਡੰਗ ਟਪਾਈ ਕਰ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਦੇ ਖ਼ਿਲਾਫ਼ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਦਿੱਤੇ ਗਏ ਸੱਦੇ ਅਨੁਸਾਰ ਮਾਰਚ ਮਹੀਨੇ ਦੌਰਾਨ ਬਜਟ ਸੈਸ਼ਨ ਸਮੇਂ ਰੈਲੀਆਂ ਕਰਕੇ ਵਿਧਾਨ ਸਭਾ ਵੱਲ ਮਾਰਚ ਕੀਤਾ ਜਾ ਰਿਹਾ ਹੈ। ਮੀਟਿੰਗ ਦੌਰਾਨ,25 ਮਾਰਚ ਦੀ ਚੰਡੀਗੜ੍ਹ ਸੂਬਾਈ ਰੈਲੀ ਨੂੰ ਕਾਮਯਾਬ ਕਰਨ ਲਈ ਆਦਮਪੁਰ, ਸ਼ਾਹਕੋਟ, ਨੂਰਮਹਿਲ, ਨਕੋਦਰ, ਫਿਲੌਰ ਅਤੇ ਗੁਰਾਇਆ ਤੋਂ ਗੱਡੀਆਂ ਚਲਾਉਣ ਦਾ ਫੈਸਲਾ ਕੀਤਾ ਗਿਆ।
ਮੀਟਿੰਗ ਵਿੱਚ ਨਿਰਮੋਲਕ ਸਿੰਘ ਹੀਰਾ, ਪ੍ਰੇਮ ਖਲਵਾੜਾ, ਕਰਨੈਲ ਫਿਲੌਰ,ਕੁਲਦੀਪ ਵਾਲੀਆ,ਹਰਦੇਵ ਸਿੰਘ ,ਸੁਖਵਿੰਦਰ ਰਾਮ ,ਸੂਰਜ ਕੁਮਾਰ, ਓਮ ਪ੍ਰਕਾਸ਼,ਬਲਬੀਰ ਸਿੰਘ ਗੁਰਾਇਆ  ਅਸ਼ੋਕ ਕੁਮਾਰ, ਰਤਨ ਸਿੰਘ ਅਤੇ ਕੁਲਦੀਪ ਸਿੰਘ ਕੌੜਾ  ਆਦਿ ਹਾਜ਼ਰ ਸਨ।

Related posts

ਭਾਰਤ ਦੀ ਤਰੱਕੀ ‘ਚ ਬੇ-ਮਿਸਾਲ ਯੋਗਦਾਨ ਦੇ ਬਾਵਜੂਦ ਪੰਜਾਬ ਆਪਣੀ ਰਾਜਧਾਨੀ ਤੇ ਉੱਚ-ਅਦਾਲਤ ਤੋਂ ਵੀ ਵਾਂਝਾ : ਮੁੱਖ-ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰ ਫੜਾਓ ਤੇ 10 ਲੱਖ ਰੁਪਏ ਦਾ ਇਨਾਮ ਲੈ ਜਾਓ : ਮੁੱਖ-ਮੰਤਰੀ ਭਗਵੰਤ ਸਿੰਘ ਮਾਨ

ਹਰਿਆਣਾ ਦੇ ਸਿੱਖ ਵਿਦਿਆਰਥੀਆਂ ਹੁਣ ਕਿਰਪਾਨ ਪਾ ਕੇ ਪ੍ਰੀਖਿਆ ਦੇ ਸਕਣਗੇ