ਪੰਜਾਬ, ਹਰਿਆਣਾ ਸਮੇਤ ਦਿੱਲੀ ਤੇ ਯੂਪੀ ‘ਚ ਬਹੁਤ ਖ਼ਰਾਬ ਪੱਧਰ ‘ਤੇ ਹਵਾ ਪ੍ਰਦੂਸ਼ਣ

ਨਵੀਂ ਦਿੱਲੀ – ਦਿੱਲੀ, ਯੂਪੀ, ਪੰਜਾਬ, ਹਰਿਆਣਾ ਸਮੇਤ ਉੱਤਰੀ ਭਾਰਤ ਦੇ ਸੂਬਿਆਂ ਵਿਚ ਹਵਾ ਪ੍ਰਦੂਸ਼ਣ ਦਾ ਪੱਧਰ ਵਧਿਆ ਹੈ। ਦਿੱਲੀ ਵਿਚ ਲਗਾਤਾਰ ਤਿੰਨ ਦਿਨਾਂ ਤੋਂ ਹਵਾ ਪ੍ਰਦੂਸ਼ਣ ‘ਚ ਮਾਮੂਲੀ ਕਮੀ ਆਈ ਹੈ। ਇਹ ਕਮੀ ਤੇਜ਼ ਹਵਾਵਾਂ ਕਾਰਨ ਦਰਜ ਕੀਤੀ ਗਈ ਹੈ, ਜਿਸ ਕਾਰਨ ਹਵਾ ਦੀ ਗੁਣਵੱਤਾ ਗੰਭੀਰ ਤੋਂ ਬਹੁਤ ਖ਼ਰਾਬ ਸ਼੍ਰੇਣੀ ਤਕ ਪਹੁੰਚ ਗਈ ਹੈ। ਸੋਮਵਾਰ ਦੀ ਔਸਤ AQI 390 ਦਰਜ ਕੀਤੀ ਗਈ ਜੋ ‘ਬਹੁਤ ਮਾੜੀ’ ਸ਼੍ਰੇਣੀ ਹੈ। ਦੀਵਾਲੀ ਦੇ ਆਤਿਸ਼ਬਾਜ਼ੀ ਅਤੇ ਖ਼ਰਾਬ ਮੌਸਮ ਦੌਰਾਨ ਪਰਾਲੀ ਸਾੜਨ ਕਾਰਨ ਦਿੱਲੀ ਦੀ ਹਵਾ ਦੀ ਗੁਣਵੱਤਾ ਪਿਛਲੇ ਤਿੰਨ ਦਿਨਾਂ ਤੋਂ ‘ਗੰਭੀਰ’ ਪੱਧਰ ‘ਤੇ ਦਰਜ ਕੀਤੀ ਗਈ ਸੀ। 9 ਨਵੰਬਰ ਮੰਗਲਵਾਰ ਸਵੇਰੇ 7 ਵਜੇ ਰਾਜਧਾਨੀ ਦਿੱਲੀ ਦੇ ਵੱਖ-ਵੱਖ ਇਲਾਕਿਆਂ ‘ਚ ਹਵਾ ਪ੍ਰਦੂਸ਼ਣ ਦਾ ਪੱਧਰ ਬਹੁਤ ਜ਼ਿਆਦਾ ਦਰਜ ਕੀਤਾ ਗਿਆ।

Related posts

ਟਰੰਪ ਵਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਫੋਨ ‘ਤੇ ਪੱਛਮੀ ਏਸ਼ੀਆ ਦੀ ਸਥਿਤੀ ‘ਤੇ ਗੱਲਬਾਤ

ਜੀਨਸ ਅਤੇ ਟੀ-ਸ਼ਰਟਾਂ ਪਾਉਣ ‘ਤੇ ਪਾਬੰਦੀ : ਪੰਜਾਬ ਦੇ ਗੁਆਂਢੀ ਸੂਬੇ ਵਲੋਂ ਮੁਲਾਜ਼ਮ ਨੂੰ ਹੁਕਮ

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !