ਪੰਜ ਸਿੰਘ ਸਾਹਿਬਾਨਾਂ ਦੀ ਬੈਠਕ ਤੇ ਲਏ ਜਾਣਗੇ ਕਈ ਅਹਿਮ ਫੈਸਲੇ

ਅੰਮ੍ਰਿਤਸਰ – ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰ ਤੇ ਅੱਜ ਪੰਜ ਸਿੰਘ ਸਾਹਿਬਾਨਾਂ ਦੀ ਬੈਠਕ ਹੋਵੇਗੀ। ਜਾਣਕਾਰੀ ਅਨੁਸਾਰ ਇਸ ਬੈਠਕ ਵਿੱਚ ਪੰਜ ਤਖਤਾਂ ਦੇ ਸਿੰਘ ਸਾਹਿਬਾਨ ਹਿੱਸਾ ਲੈਣਗੇ ਅਤੇ ਸਿੱਖ ਪੰਥ ਦੇ ਕਈ ਵਿਸ਼ੇਸ਼ ਮੁੱਦਿਆਂ ਤੇ ਵਿਚਾਰ ਚਰਚਾ ਕਰਨਗੇ। ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਸਿੱਖ ਪੰਥ ਦੇ ਕਈ ਮੁੱਦੇ ਵਿਚਾਰੇ ਜਾਣਗੇ ਅਤੇ ਕਈ ਅਹਿਮ ਫੈਸਲੇ ਲਏ ਜਾਣਗੇ। ਦੱਸਣ ਯੋਗ ਹੈ ਕਿ ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦੋ ਨਵੇਂ ਗ੍ਰੰਥੀ ਸਾਹਿਬਾਨ ਦੀ ਸੇਵਾ ਸੰਭਾਲ   ਸਮਾਗਮ ਵੀ ਕਰਵਾਇਆ ਜਾਵੇਗਾ, ਜਿਨਾਂ ਵਿੱਚ ਸਭ ਤੋਂ ਪਹਿਲਾਂ ਗਿਆਨੀ ਪਰਵਿੰਦਰ ਸਿੰਘ ਅਤੇ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨਵੇਂ ਗ੍ਰੰਥੀ ਵਜੋਂ ਸੇਵਾ ਸੰਭਾਲਣਗੇ।
ਇਸ ਤੋਂ ਇਲਾਵਾ 1 ਜੁਲਾਈ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਜਥੇਦਾਰ ਗਿਆਨੀ ਰਘਬਰ ਿੰ ਘ ਨੂੰ ਮੰਗ ਪੱਤਰ ਦਿੱਤਾ ਗਿਆ ਸੀ ਜਿਸ ਦੇ ਵਿੱਚ ਉਹਨਾਂ ਨੇ ਆਪਣਾ ਮੁਆਫੀਨਾਮਾ ਲਿਖਿਆ ਸੀ ਕਿ ਕਿਵੇਂ ਡੇਰਾ ਸਾਧ ਨੂੰ ਮੁਆਫੀ ਦਿੱਤੀ ਗਈ ਅਤੇ ਉਨਾਂ ਦੇ ਰਾਜ ਸਮੇ ਅਕਾਲੀ ਦਲ ਸਰਕਾਰ ਦੀ ਰਾਜਸੀ ਬੇਅਦਬੀਆਂ ਹੋਈਆਂ ਉਸ ਮੁੱਦੇ ਤੇ ਵੀ ਚਰਚਾ ਹੋ ਸਕਦੀ ਹੈ।
 ਫਿਲਮਾਂ ਵਿੱਚ ਗੁਰੂ ਮਹਾਰਾਜ ਜੀ ਦਾ ਪ੍ਰਕਾਸ਼ ਸੈਟ ਤੇ ਨਕਲੀ ਦਿਖਾ ਕੇ ਉਸ ਦੇ ਆਲੇ ਦੁਆਲੇ ਲਾਵਾਂ ਫੇਰੇ ਨਕਲੀ ਕੀਤੇ ਜਾਂਦੇ ਹਨ ਜਿਸ ਦਾ ਤਾਜ਼ਾ ਮੁੱਦਾ ਮੋਹਾਲੀ ਦੇ ਨੇੜੇ ਦੇਖਣ ਨੂੰ ਮਿਲਿਆ ਜਿਸ ਦੀ ਸ਼ਿਕਾਇਤ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ, ਹੋਰਾਂ ਨੂੰ ਮਿਲੀ। ਉਸ ਮੁੱਦੇ ਤੇ ਵੀ ਪੰਜ ਸਿੰਘ ਸਾਹਿਬਾਨ ਵੱਲੋਂ ਵਿਚਾਰ ਕੀਤਾ ਜਾ ਸਕਦਾ ਹੈ।
ਇਸ ਤੋਂ ਇਲਾਵਾ ਸਿੰਘ ਸਾਹਿਬਾਨਾਂ ਦੀ ਬੈਠਕ ਵਿੱਚ ਬਾਬਾ ਦਰਸ਼ਨ ਸਿੰਘ ਗੁਮਟਾਲੇ ਵਾਲਿਆ ਖਿਲਾਫ ਵੀ ਕੁਝ ਸੰਗਤਾਂ ਵੱਲੋਂ ਸ਼ਿਕਾਇਤ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਤੇ ਦਿੱਤੀ ਗਈ ਸੀ ਉਨਾ ਖਿਲਾਫ ਵੀ ਫੈਸਲਾ ਲਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਹੁਸ਼ਿਆਰਪੁਰ ਦੇ ਵਿੱਚ ਦੋ ਲੜਕੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਲਾਵਾਂ ਫੇਰੇ ਲਏ ਗਏ ਸਨ। ਉਸ ਮੁੱਦੇ ਤੇ ਵੀ ਕੋਈ ਵੱਡਾ ਫੈਸਲਾ ਸਾਹਮਣੇ ਆ ਸਕਦਾ ਹੈ। ਸੋ ਹੁਣ ਦੇਖਣਾ ਹੋਵੇਗਾ ਕਿ ਕੱਲ ਪੰਜ ਸਿੰਘ ਸਾਹਿਬਾਨ ਵੱਲੋਂ ਇਹਨਾਂ ਮੁੱਦਿਆਂ ਵਿੱਚੋਂ ਕਿਹੜੇ ਕਿਹੜੇ ਫੈਸਲੇ ਤੇ ਵਿਚਾਰ ਚਰਚਾ ਹੋ ਸਕਦੀ ਹੈ ਅਤੇ ਇਸ ਤੋਂ ਇਲਾਵਾ ਤਿੰਨ ਕੱਟੜ ਪੰਥੀਆਂ ਦੀਆਂ ਤਸਵੀਰਾਂ ਅਜਾਇਬ ਘਰ ਦੇ ਵਿੱਚ ਵੀ ਲੱਗਣ ਦਾ ਐਲਾਨ ਕਰ ਦਿੱਤਾ ਗਿਆ

Related posts

‘ਟੁੱਟੀ ਗੰਢੀ’ ਦੇ ਪਵਿੱਤਰ ਦਿਹਾੜੇ ਮੌਕੇ ਆਓ ਇਕੱਠੇ ਹੋਕੇ ‘ਰੰਗਲੇ ਪੰਜਾਬ’ ਦੀ ਸਿਰਜਣਾ ਕਰੀਏ – ਬੀਬੀ ਮਾਣੂੰਕੇ

ਅਕਾਲ ਤਖ਼ਤ ਸਰਵ-ਉੱਚ ਹੈ, ਮੈਂ ਨਿਮਾਣੇ ਸ਼ਰਧਾਲੂ ਸਿੱਖ ਵਜੋਂ ਪੇਸ਼ ਹੋਵਾਂਗਾ : ਮੁੱਖ-ਮੰਤਰੀ ਭਗਵੰਤ ਸਿੰਘ ਮਾਨ

‘ਆਪ ਸਰਕਾਰ ‘ਸਾਮ, ਦਾਮ, ਦੰਡ, ਭੇਦ’ ਨੀਤੀ ਅਧੀਨ ਸੁਖਬੀਰ ਬਾਦਲ ਨੂੰ ਕਿਸੇ ਵੀ ਝੂਠੇ ਮਾਮਲੇ ਵਿੱਚ ਫਸਾਉਣ ਚਾਹੁੰਦੀ : ਸ਼੍ਰੋਮਣੀ ਅਕਾਲੀ ਦਲ