ਪੱਛਮੀ ਬੰਗਾਲ ’ਚ ਵਿਦਿਆਰਥੀਆਂ ਦੀ ਰੈਲੀ ’ਤੇ ਲਾਠੀਚਾਰਜ ਤੇ ਅੱਥਰੂ ਗੈਸ ਦੇ ਗੋਲੇ ਬਰਸਾਏ

ਕੋਲਕਾਤਾ – ਅੱਜ ਇਥੇ ਵਿਦਿਆਰਥੀਆਂ ਦੀ ਰੈਲੀ ਦੌਰਾਨ ਪੁਲੀਸ ਨੇ ਲਾਠੀਚਾਰਜ ਕੀਤਾ ਤੇ ਅੱਥਰੂ ਗੈਸ ਦੇ ਗੋਲੇ ਬਰਸਾਏ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਤੇ ਪੁਲੀਸ ਵਿਚਾਲੇ ਝੜਪ ਵੀ ਹੋਈ। ਵਿਦਿਆਰਥੀ ਸੰਗਠਨ ਪੱਛਿਮ ਬੰਗਾ ਛਾਤਰ ਸਮਾਜ ਅਤੇ ਸੰਗਰਾਮੀ ਯੁਵਾ ਮੰਚ ਅੱਜ ਆਪਣੀ ‘ਨਬੰਨਾ ਅਭਿਜਨ’ ਰੈਲੀ ਦਾ ਐਲਾਨ ਕੀਤਾ ਸੀ, ਜਦਕਿ ਪ੍ਰਸ਼ਾਸਨ ਨੇ ਇਸ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ।
ਸੂਬਾ ਸਕੱਤਰੇਤ ਤੱਕ ਕੱਢੀ ਜਾ ਰਹੀ ਰੈਲੀ ਦਾ ਮੁੱਖ ਮੰਤਵ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਅਸਤੀਫਾ ਅਤੇ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਡਾਕਟਰ ਨਾਲ ਕਥਿਤ ਬਲਾਤਕਾਰ ਅਤੇ ਕਤਲ ਵਿੱਚ ਸ਼ਾਮਲ ਵਿਅਕਤੀਆਂ ਦੀ ਗਿ੍ਰਫ਼ਤਾਰੀ ਦੀ ਮੰਗ ਹੈ। ਸ਼ਹਿਰ ’ਚ 6 ਹਜ਼ਾਰ ਪੁਲੀਸ ਕਰਮਚਾਰੀਆਂ ਤੋਂ ਇਲਾਵਾ ਜਲ ਤੋਪਾਂ ਤਾਇਨਾਤ ਕੀਤੀਆਂ ਗਈਆਂ ਸਨ। ਪੱਛਿਮ ਬੰਗਾ ਵਿਦਿਆਰਥੀ ਸਮਾਜ ਗੈਰ-ਰਜਿਸਟਰਡ ਵਿਦਿਆਰਥੀ ਸਮੂਹ ਹੈ, ਜਦੋਂ ਕਿ ਸੰਗਰਾਮੀ ਯੁਵਾ ਮੰਚ ਰਾਜ ਸਰਕਾਰ ਦੇ ਕਰਮਚਾਰੀਆਂ ਦੀ ਨੁਮਾਇੰਦਗੀ ਕਰਦਾ ਹੈ, ਜੋ ਕੇਂਦਰ ਸਰਕਾਰ ਦੇ ਕਰਮਚਾਰੀਆਂ ਦੇ ਬਰਾਬਰ ਮਹਿੰਗਾਈ ਭੱਤਾ ਕਰਨ ਦੀ ਮੰਗ ਕਰ ਰਿਹਾ ਹੈ।

Related posts

ਆਪਣੀ ਗੋਦ ਲਈ ਭੈਣ ਨੂੰ ਸਕੀ ਭੈਣ ਨਾਲੋਂ ਵੱਧ ਪਿਆਰ ਕਰਦਾ ਸਲਮਾਨ ਖਾਨ !

AI ਬਹੁਤ ਕੁੱਝ ਕਰ ਸਕਦਾ ਪਰ ਇਹ ਦਿੱਲੀ ਦੇ ਟ੍ਰੈਫਿਕ ਨੂੰ ਠੀਕ ਨਹੀਂ ਕਰ ਸਕਦਾ – ਰਿਸ਼ੀ ਸੁਨਕ

‘ਏਆਈ ਇਮਪੈਕਟ ਸਮਿਟ 2026’ ਸਿਰਫ਼ ਪੀਆਰ ਸਟੰਟ – ਰਾਹੁਲ ਗਾਂਧੀ