ਪੱਛਮੀ ਬੰਗਾਲ ‘ਚ 152 ਸੀਟਾਂ ਅਤੇ ਤਾਮਿਲਨਾਡੂ ‘ਚ 234 ਸੀਟਾਂ ‘ਤੇ ਵੋਟਿੰਗ ਜਾਰੀ

ਪੱਛਮੀ ਬੰਗਾਲ ਵਿੱਚ ਚੋਣਾਂ ਦੇ ਪਹਿਲੇ ਪੜਾਅ ਵਿੱਚ ਅੱਜ ਦੁਪਹਿਰ 1 ਵਜੇ ਤੱਕ 62.18 ਫੀਸਦੀ ਵੋਟਿੰਗ ਹੋਈ ਹੈ।

ਪੱਛਮੀ ਬੰਗਾਲ ਵਿੱਚ ਚੋਣਾਂ ਦੇ ਪਹਿਲੇ ਪੜਾਅ ਵਿੱਚ ਅੱਜ 152 ਸੀਟਾਂ ਅਤੇ ਤਾਮਿਲਨਾਡੂ ਵਿੱਚ ਸਾਰੀਆਂ 234 ਸੀਟਾਂ ਲਈ ਵੋਟਿੰਗ ਜਾਰੀ ਹੈ। ਦੁਪਹਿਰ 1 ਵਜੇ ਤੱਕ, ਬੰਗਾਲ ਵਿੱਚ 62.18% ਅਤੇ ਤਾਮਿਲਨਾਡੂ ਵਿੱਚ 56.81% ਵੋਟਿੰਗ ਹੋਈ ਹੈ। ਇਸ ਦੌਰਾਨ ਪੱਛਮੀ ਬੰਗਾਲ ਵਿੱਚ ਕਈ ਥਾਵਾਂ ‘ਤੇ ਭਾਜਪਾ ਅਤੇ ਟੀਐਮਸੀ ਵਰਕਰਾਂ ਵਿਚਕਾਰ ਝੜਪਾਂ ਦੀਆਂ ਰਿਪੋਰਟਾਂ ਵੀ ਮਿਲੀਆਂ ਹਨ। ਅੱਜ ਕਈ ਥਾਵਾਂ ‘ਤੇ ਈਵੀਐਮ ਖਰਾਬ ਹੋਣ ਦੀਆਂ ਸ਼ਿਕਾਇਤਾਂ ਵੀ ਸ੍ਹਾਮਣੇ ਆਈਆਂ ਹਨ।

ਪੱਛਮੀ ਬੰਗਾਲ ਦੇ ਦੱਖਣੀ ਮਿਦਨਾਪੁਰ ਦੇ ਕੁਮਾਰਗੰਜ ਹਲਕੇ ਤੋਂ ਭਾਜਪਾ ਉਮੀਦਵਾਰ ਸੁਵੇਂਦੂ ਸਰਕਾਰ ‘ਤੇ ਹਮਲਾ ਕੀਤੇ ਜਾਣ ਦੀ ਖਬਰ ਮਿਲੀ ਹੈ। ਇੱਕ ਵੀਡੀਓ ਵਿੱਚ ਸੁਵੇਂਦੂ ਹਮਲੇ ਤੋਂ ਬਚਣ ਲਈ ਭੱਜਦੇ ਹੋਏ ਦਿਖਾਈ ਦੇ ਰਿਹਾ ਹੈ। ਉਸਦਾ ਸੁਰੱਖਿਆ ਗਾਰਡ ਉਸਦੇ ਨਾਲ ਹੈ। ਇਸ ਦੇ ਬਾਵਜੂਦ ਭੀੜ ਉਸਨੂੰ ਕੁੱਟਦੀ ਰਹਿੰਦੀ ਹੈ। ਹਮਲਾਵਰਾਂ ਦੀ ਪਛਾਣ ਦੀ ਪੁਸ਼ਟੀ ਨਹੀਂ ਹੋਈ ਹੈ। ਚੋਣ ਕਮਿਸ਼ਨ ਨੇ ਵੀਡੀਓ ਵਿੱਚ ਦਿਖਾਈ ਦੇਣ ਵਾਲੇ ਸਾਰੇ ਲੋਕਾਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੇ ਆਦੇਸ਼ ਦਿੱਤੇ ਹਨ।

Related posts

ਰਾਜਸਥਾਨ ਰਾਇਲਜ਼ ਦੀ ਆਈਪੀਐਲ 2026 ਵਿੱਚ ਆਪਣੀ ਪੰਜਵੀਂ ਜਿੱਤ

ਮੋਦੀ ਨੂੰ ਅੱਤਵਾਦੀ ਕਹਿਣ ‘ਤੇ ਕਾਂਗਰਸ ਪ੍ਰਧਾਨ ਨੂੰ ਚੋਣ ਕਮਿਸ਼ਨ ਵਲੋਂ ਨੋਟਿਸ ਜਾਰੀ !

ਭਾਰਤ ਵਿਰੁੱਧ ਕਿਸੇ ਵੀ ਕਾਰਵਾਈ ਦਾ ਢੁਕਵਾਂ ਜਵਾਬ ਦਿੱਤਾ ਜਾਵੇਗਾ : ਇੰਡੀਅਨ ਆਰਮੀ