ਫਲਸਤੀਨ ਸਮਰਥਕਾਂ ਨੇ ਅਮਰੀਕਾ ਦੇ ਅਜਾਇਬ ਘਰ ’ਤੇ ਕੀਤਾ ਕਬਜ਼ਾ, 114 ਗਿ੍ਰਫ਼ਤਾਰ

ਵਾਸ਼ਿੰਗਟਨ – ਅਮਰੀਕੀ ਯੂਨੀਵਰਸਿਟੀਆਂ ਵਿੱਚ ਇੱਕ ਮਹੀਨੇ ਤੱਕ ਚੱਲੇ ਵਿਦਿਆਰਥੀ ਪ੍ਰਦਰਸ਼ਨ ਤੋਂ ਬਾਅਦ ਫਲਸਤੀਨ ਸਮਰਥਕਾਂ ਨੇ ਨਿਊਯਾਰਕ ਵਿੱਚ ਇੱਕ ਮਿਊਜ਼ੀਅਮ ਉੱਤੇ ਕਬਜ਼ਾ ਕਰ ਲਿਆ ਹੈ। ਜਾਣਕਾਰੀ ਮੁਤਾਬਕ ਪ੍ਰਦਰਸ਼ਨਕਾਰੀਆਂ ਨੇ ਬਰੁਕਲਿਨ ਮਿਊਜ਼ੀਅਮ ਦੇ ਕੁਝ ਹਿੱਸਿਆਂ ‘’ਤੇ ਕਬਜ਼ਾ ਕਰ ਲਿਆ ਅਤੇ ਮਿਊਜ਼ੀਅਮ ਦੇ ਉੱਪਰ ਬੈਨਰ ਟੰਗ ਦਿੱਤਾ, ਜਿਸ ‘ਤੇ ‘ਫ੍ਰੀ ਫਲਸਤੀਨ’ ਲਿਖਿਆ ਹੋਇਆ ਸੀ। ਇਹ ਘਟਨਾ ਬੀਤੇ ਦਿਨੀਂ ਵਾਪਰੀ, ਜਿਸ ਦੇ ਵੇਰਵੇ ਹੁਣ ਸਾਹਮਣੇ ਆਏ ਹਨ। ਉਸੇ ਦਿਨ ਪੁਲਿਸ ਨੇ ਵੱਖ-ਵੱਖ ਥਾਵਾਂ ‘’ਤੇ ਪ੍ਰਦਰਸ਼ਨਾਂ ਦੌਰਾਨ 114 ਲੋਕਾਂ ਨੂੰ ਗਿ੍ਰਫਤਾਰ ਕੀਤਾ ਹੈ।ਪ੍ਰਦਰਸ਼ਨਕਾਰੀਆਂ ਨੇ ਮਿਊਜ਼ੀਅਮ ਦੇ ਕਰਮਚਾਰੀਆਂ ਦੀ ਕੁੱਟਮਾਰ ਕੀਤੀ ਅਤੇ ਉੱਥੇ ਭੰਨਤੋੜ ਕਰਨੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਪੁਲਿਸ ਨੂੰ ਬੁਲਾਇਆ ਗਿਆ। ਪੁਲਿਸ ਨੇ ਇਸ ਮਾਮਲੇ ‘’ਚ 34 ਲੋਕਾਂ ਨੂੰ ਗਿ੍ਰਫਤਾਰ ਕੀਤਾ ਹੈ। ਨਿਊਯਾਰਕ ਪੁਲਿਸ ਦੇ ਅਧਿਕਾਰੀਆਂ ਮੁਤਾਬਕ ਪ੍ਰਦਰਸ਼ਨਕਾਰੀਆਂ ਦੇ ਅੰਦਰ ਜਾਣ ਤੋਂ ਪਹਿਲਾਂ ਹੀ ਲੋਕਾਂ ਨੂੰ ਅਜਾਇਬ ਘਰ ਅੰਦਰ ਜਾਣ ‘’ਤੇ ਪਾਬੰਦੀ ਲਗਾ ਦਿੱਤੀ ਗਈ ਸੀ।ਕੁਝ ਪ੍ਰਦਰਸ਼ਨਕਾਰੀਆਂ ਨੇ ਮਿਊਜ਼ੀਅਮ ਦੀਆਂ ਕੰਧਾਂ ‘’ਤੇ ਸਪਰੇਅ-ਪੇਂਟ ਕਰਨ ਦੀ ਕੋਸ਼ਿਸ਼ ਵੀ ਕੀਤੀ। ਇਨ੍ਹਾਂ ਪ੍ਰਦਰਸ਼ਨਾਂ ਦਾ ਆਯੋਜਨ ‘ਵਿਦਿਨ ਅਵਰ ਲਾਈਫਟਾਈਮ’ ਨਾਂ ਦੀ ਸੰਸਥਾ ਵੱਲੋਂ ਕੀਤਾ ਗਿਆ ਸੀ।

Related posts

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

ਡਰੋਨ ਹਮਲੇ ਤੋਂ ਬਾਅਦ ਯੂਏਈ ਦੇ ਫੁਜੈਰਾਹ ਆਇਲ ਇੰਡਸਟਰੀ ਏਰੀਆ ਵਿੱਚ ਲੱਗੀ ਅੱਗ

ਡੁਬਈ ਬਾਲੀਵੁੱਡ ਅਤੇ ਕਾਰੋਬਾਰੀ ਹਸਤੀਆਂ ਲਈ ਮਨਭਾਉਂਦੀ ਥਾਂ ਕਿਉਂ ਹੈ ?