ਫਾਰੂਕ ਅਬਦੁੱਲਾ ਵੱਲੋਂ ਗਠਜੋੜ ਦਾ ਐਲਾਨ ਜੰਮੂ-ਕਸ਼ਮੀਰ ’ਚ ਮਿਲ ਕੇ ਚੋਣ ਲੜਨਗੇ ਨੈਸ਼ਨਲ ਕਾਨਫ਼ਰੰਸ ਤੇ ਕਾਂਗਰਸ

ਸ੍ਰੀਨਗਰ – ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਗਿਆ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਸੂਬੇ ’ਚ ਚੋਣ ਤਿਆਰੀਆਂ ਨੂੰ ਲੈ ਕੇ ਬੁੱਧਵਾਰ ਨੂੰ ਸ੍ਰੀਨਗਰ ਪਹੁੰਚੇ। ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਨੈਸ਼ਨਲ ਕਾਨਫਰੰਸ ਦੇ ਨੇਤਾ ਫਾਰੂਕ ਅਬਦੁੱਲਾ ਅਤੇ ਹੋਰ ਨੇਤਾਵਾਂ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਤੋਂ ਬਾਅਦ ਐਨ.ਸੀ. ਪ੍ਰਧਾਨ ਨੇ ਐਲਾਨ ਕੀਤਾ ਕਿ ਆਉਣ ਵਾਲੀਆਂ
ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਅਤੇ ਨੈਸ਼ਨਲ ਕਾਨਫਰੰਸ ਮਿਲ ਕੇ ਸਾਰੀਆਂ 90 ਵਿਧਾਨ ਸਭਾ ਸੀਟਾਂ ’ਤੇ ਚੋਣ ਲੜਨਗੀਆਂ। ਮੀਟਿੰਗ ਤੋਂ ਬਾਅਦ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਕਿਹਾ, ਅਸੀਂ ਅਤੇ ਕਾਂਗਰਸ ਇਕੱਠੇ ਹਾਂ। ਮਾਕਪਾ ਵੀ ਸਾਡੇ ਨਾਲ ਜੁੜੀ ਹੋਈ ਹੈ। ਮੈਨੂੰ ਪੂਰੀ ਉਮੀਦ ਹੈ ਕਿ ਸਾਡੇ ਲੋਕ (ਐਨ.ਸੀ. ਆਗੂ) ਵੀ ਸਾਡੇ ਨਾਲ ਹਨ। ਸਾਨੂੰ ਭਰੋਸਾ ਹੈ ਕਿ ਅਸੀਂ ਇਹ ਚੋਣ ਜਿੱਤਾਂਗੇ। ਜੰਮੂ-ਕਸ਼ਮੀਰ ਦੇ ਲੋਕ ਕਈ ਸਾਲਾਂ ਤੋਂ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਅਸੀਂ ਉਮੀਦ ਕਰਦੇ ਹਾਂ ਕਿ ਰਾਜ ਦਾ ਦਰਜਾ ਬਹਾਲ ਕੀਤਾ ਜਾਵੇਗਾ। ਸਾਰੀਆਂ 90 ਵਿਧਾਨ ਸਭਾ ਸੀਟਾਂ ’ਤੇ ਦੋਵਾਂ ਪਾਰਟੀਆਂ ਵਿਚਾਲੇ ਗਠਜੋੜ ਹੈ। ਅੱਜ ਰਾਤ ਤੱਕ ਕਾਗਜ਼ੀ ਕਾਰਵਾਈ ਪੂਰੀ ਕਰ ਲਈ ਜਾਵੇਗੀ। ਕਾਂਗਰਸ, ਐਨ.ਸੀ. ਅਤੇ ਸੀ.ਪੀ.ਆਈ. (ਐਮ) ਇਕੱਠੇ ਹਨ। ਅਸੀਂ ਇਕੱਠੇ ਕੰਮ ਕਰਾਂਗੇ ਅਤੇ ਚੋਣ ਲੜਾਂਗੇ। ਅਸੀਂ ਉਮੀਦ ਕਰਦੇ ਹਾਂ ਕਿ ਰਾਜ ਦਾ ਦਰਜਾ ਬਹਾਲ ਕੀਤਾ ਜਾਵੇਗਾ। ਕੋਈ ਦਰਵਾਜ਼ਾ ਕਿਸੇ ਲਈ ਬੰਦ ਨਹੀਂ ਹੁੰਦਾ।

Related posts

ਪ੍ਰਧਾਨ ਮੰਤਰੀ ਮੋਦੀ ਵਲੋਂ ਵੀਅਤਨਾਮ ਦੇ ਰਾਸ਼ਟਰਪਤੀ ਟੋ ਲਾਮ ਦਾ ਸਵਾਗਤ ਕੀਤਾ

ਪੱਛਮੀ ਬੰਗਾਲ ਵਿੱਚ ਨਵੀਂ ਸਰਕਾਰ ਦੇ ਗਠਨ ਲਈ ਪੱਧਰਾ ਹੋ ਗਿਆ

ਮਮਤਾ ਬੈਨਰਜੀ ਨੂੰ ਪੱਛਮੀ ਬੰਗਾਲ ‘ਚ ਹਾਰ ਨੂੰ ਹਜ਼ਮ ਕਰਨਾ ਕਿਉਂ ਮੁਸ਼ਕਲ ਲੱਗ ਰਿਹਾ ?