ਫਿਰੋਜ਼ਪੁਰ ‘ਚ DRM ਦਫਤਰ ਦੇ ਬਾਹਰ ਲਿਖੇ ਖ਼ਾਲਿਸਤਾਨੀ ਨਾਅਰੇ, ਅਧਿਕਾਰੀਆਂ ਨੇ ਮਲ਼ੀ ਕਾਲਖ਼

ਫਿਰੋਜ਼ਪੁਰ – ਬੀਤੇ ਕੁਝ ਸਮੇਂ ਤੋਂ ਪੰਜਾਬ ਭਰ ‘ਚ ਖ਼ਾਲਿਸਤਾਨ ਦੇ ਨਾਅਰੇ ਲਿਖੇ ਜਾਣ ਦਾ ਸਿਲਸਿਲਾ ਅਚਾਨਕ ਵਧ ਗਿਆ ਹੈ। ਇਸੇ ਸਿਲਸਿਲੇ ‘ਚ ਸੋਮਵਾਰ ਨੂੰ ਡੀਆਰਐਮ ਦਫਤਰ ਦੇ ਬਾਹਰ ਵੀ ਜਦੋਂ ਸੋਮਵਾਰ ਨੂੰ ਖ਼ਾਲਿਸਤਾਨ ਪੱਖੀ ਨਾਅਰੇ ਲਿਖੇ ਵੇਖੇ ਗਏ। ਪੰਜਾਬ ਪੁਲਿਸ ਦੇ ਨਾਲ-ਨਾਲ ਰੇਲਵੇ ਪੁਲਿਸ ਨੂੰ ਵੀ ਹੱਥਾਂ-ਪੈਰਾਂ ਦੀ ਪੈ ਗਈ। ਪੁਲਿਸ ਵੱਲੋਂ ਵੱਖ-ਵੱਖ ਐਂਗਲਾਂ ‘ਤੇ ਕੰਮ ਕੀਤਾ ਜਾ ਰਿਹਾ ਹੈ। ਇਸ ਸਭ ਦਾ ਪਤਾ ਲੱਗਦਿਆਂ ਹੀ ਰੇਲਵੇ ਪੁਲਿਸ ਵੱਲੋਂ ਖ਼ਾਲਿਸਤਾਨ ਪੱਖੀ ਨਾਅਰੇ ਉੱਤੇ ਕਾਲਖ਼ ਮਲ਼ ਦਿੱਤੀ ਗਈ। ਫਿਲਹਾਲ ਪੁਲਿਸ ਵੱਲੋਂ ਵੱਖ-ਵੱਖ ਇਲਾਕੇ ਦੀਆਂ ਸੀਸੀਟੀਵੀ ਫੁਟੇਜ ਚੈੱਕ ਕੀਤੀਆਂ ਜਾ ਰਹੀਆਂ ਹਨ।

Related posts

ਸ਼ਾਮਚੁਰਾਸੀ ਨਗਰ ਕੌਂਸਲ ਦੀ ਚੋਣ ਸ਼ਨੀਵਾਰ 13 ਜੂਨ ਨੂੰ

13 ਜੂਨ ਨੂੰ ਕਾਕਰੋਚ ਜਨਤਾ ਪਾਰਟੀ ਅੰਮ੍ਰਿਤਸਰ ‘ਚ  ਵਿਰੋਧ ਪ੍ਰਦਰਸ਼ਨ ਕਰੇਗੀ

ਕਿਰਪਾਨ ਨਾਲ ਹਮਲਾ ਕਰਨ ਦੀ ਕੋਸ਼ਿਸ਼ ਵਾਲੇ ਮਾਮਲੇ ਪਿੱਛੇ ਛੁਪੀ ਸਾਜਿਸ਼ ਦਾ ਪਰਦਾਫਾਸ਼ ਹੋਵੇ – ਸਿੰਘ ਸਾਹਿਬ