ਫਿਲੀਪੀਨਜ਼ ‘ਚ ਭੂਚਾਲ ਦੇ ਜ਼ਬਰਦਸਤ ਝਟਕੇ, ਰਿਕਟਰ ਪੈਮਾਨੇ ‘ਤੇ ਤੀਬਰਤਾ 7.1

ਮਨੀਲਾ – ਫਿਲੀਪੀਨਜ਼ ‘ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਅਮਰੀਕੀ ਭੂ-ਵਿਗਿਆਨਕ ਸਰਵੇਖਣ ਨੇ ਕਿਹਾ ਕਿ ਬੁੱਧਵਾਰ ਨੂੰ ਲੁਜੋਨ ਟਾਪੂ ‘ਤੇ ਤੇਜ਼ ਭੂਚਾਲ ਆਇਆ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 7.1 ਮਾਪੀ ਗਈ। ਭੂ-ਵਿਗਿਆਨੀਆਂ ਨੇ ਦੱਸਿਆ ਕਿ ਰਾਜਧਾਨੀ ਮਨੀਲਾ ਸਮੇਤ ਕਈ ਇਲਾਕਿਆਂ ‘ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਹਾਲਾਂਕਿ ਇਨ੍ਹਾਂ ਝਟਕਿਆਂ ‘ਚ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।

ਦੱਸਿਆ ਜਾ ਰਿਹਾ ਹੈ ਕਿ ਭੂਚਾਲ ਦਾ ਕੇਂਦਰ ਅਬਰਾ ਸੂਬੇ ਦੇ ਡੋਲੋਰੇਸ ਸ਼ਹਿਰ ਤੋਂ ਕਰੀਬ 11 ਕਿਲੋਮੀਟਰ ਪੂਰਬ-ਦੱਖਣ ‘ਚ ਸੀ। ਨਿਊਜ਼ ਏਜੰਸੀ ਰਾਇਟਰਜ਼ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਭੂਚਾਲ ਦੇ ਝਟਕੇ 30 ਸਕਿੰਟ ਜਾਂ ਇਸ ਤੋਂ ਵੱਧ ਸਮੇਂ ਤਕ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕਿਆਂ ਤੋਂ ਬਾਅਦ ਲੋਕ ਘਰਾਂ ਤੋਂ ਬਾਹਰ ਆ ਗਏ।

ਟਰਾਂਸਪੋਰਟ ਮੰਤਰਾਲੇ ਨੇ ਕਿਹਾ ਕਿ ਮਨੀਲਾ ‘ਚ ਵੀ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਤੋਂ ਬਾਅਦ ਮੈਟਰੋ ਰੇਲ ਸਿਸਟਮ ਬੰਦ ਕਰ ਦਿੱਤਾ ਗਿਆ। ਰਾਜਧਾਨੀ ਵਿੱਚ ਸੈਨੇਟ ਦੀ ਇਮਾਰਤ ਨੂੰ ਵੀ ਖਾਲੀ ਕਰਵਾ ਲਿਆ ਗਿਆ ਹੈ। ਭੂਚਾਲ ਕਾਰਨ ਅਬਰਾ ‘ਚ ਨੁਕਸਾਨ ਹੋਣ ਦਾ ਖਦਸ਼ਾ ਹੈ।

Related posts

ਭਾਰਤ ਅਤੇ ਇਟਲੀ ਵਲੋਂ 20 ਬਿਲੀਅਨ ਯੂਰੋ ਦਾ ਵਪਾਰਕ ਟੀਚਾ ਨਿਰਧਾਰਤ !

ਈਰਾਨ ਨੇ ਹੋਰਮੁਜ਼ ਜਲਡਮਰੂ ਰੂਟ ਦੇ ਪ੍ਰਬੰਧਾਂ ਲਈ PGSA ਬਣਾਈ

ਭਾਰਤ ਅਤੇ ਨਾਰਵੇ ਵਲੋਂ 2030 ਤੱਕ ਦੁਵੱਲੇ ਵਪਾਰ ਨੂੰ ਦੁੱਗਣਾ ਕਰਨ ਦਾ ਟੀਚਾ