ਬਜਰੰਗ ਪੂਨੀਆ ਨੂੰ ਰਾਸ਼ਟਰਮੰਡਲ ਖੇਡਾਂ ਲਈ ਮਿਲਿਆ ਬਿ੍ਟੇਨ ਦਾ ਵੀਜ਼ਾ, ਹੁਣ ਬਿਨਾਂ ਕਿਸੇ ਚਿੰਤਾ ਦੇ ਅਮਰੀਕਾ ‘ਚ ਕਰ ਸਕਣਗੇ ਟ੍ਰੇਨਿੰਗ

ਨਵੀਂ ਦਿੱਲੀ – ਭਾਰਤੀ ਖੇਡ ਅਥਾਰਟੀ (ਸਾਈ) ਨੇ ਕਿਹਾ ਕਿ ਸਟਾਰ ਭਲਵਾਨ ਬਜਰੰਗ ਪੂਨੀਆ ਨੂੰ ਅਗਲੀਆਂ ਰਾਸ਼ਟਰਮੰਡਲ ਖੇਡਾਂ ਲਈ ਬਿ੍ਟੇਨ ਦਾ ਵੀਜ਼ਾ ਮਿਲ ਗਿਆ ਹੈ ਜਿਸ ਨਾਲ ਉਹ ਬਰਮਿੰਘਮ ਜਾਣ ਤੋਂ ਪਹਿਲਾਂ ਅਮਰੀਕਾ ਵਿਚ ਟ੍ਰੇਨਿੰਗ ਦੌਰੇ ‘ਤੇ ਜਾ ਸਕਣਗੇ।

ਬਜਰੰਗ ਅਮਰੀਕਾ ਵਿਚ ਆਪਣੇ ਟ੍ਰੇਨਿੰਗ ਬੇਸ ਤੋਂ ਸਿੱਧਾ ਹੀ ਰਾਸ਼ਟਰਮੰਡਲ ਖੇਡਾਂ ਲਈ ਜਾਣਗੇ ਜਿਸ ਨਾਲ ਉਨ੍ਹਾਂ ਲਈ ਬਿ੍ਟੇਨ ਦੇ ਵੀਜ਼ਾ ਨਿਯਮਾਂ ਨੂੰ ਬਾਅਦ ਵਿਚ ਪੂਰਾ ਕਰਨਾ ਮੁਸ਼ਕਲ ਹੋ ਸਕਦਾ ਸੀ। ਹੁਣ ਉਨ੍ਹਾਂ ਨੂੰ ਬਿ੍ਟੇਨ ਦਾ ਵੀਜ਼ਾ ਮਿਲ ਗਿਆ ਹੈ ਤਾਂ ਉਹ ਬਿਨਾਂ ਕਿਸੇ ਚਿੰਤਾ ਦੇ ਅਮਰੀਕਾ ਵਿਚ ਟ੍ਰੇਨਿੰਗ ਕਰ ਸਕਣਗੇ। ਟੋਕੀਓ ਓਲੰਪਿਕ ਵਿਚ ਕਾਂਸੇ ਦਾ ਮੈਡਲ ਜਿੱਤਣ ਵਾਲੇ ਬਜਰੰਗ ਨੇ ਟ੍ਰੇਨਿੰਗ ਲਈ ਅਮਰੀਕਾ ਦੀ ਮਿਸ਼ਿਗਨ ਯੂਨੀਵਰਸਿਟੀ ਜਾਣਾ ਸੀ, ਪਰ ਬਿ੍ਟੇਨ ਦਾ ਵੀਜ਼ਾ ਮਿਲਣ ਵਿਚ ਦੇਰੀ ਹੋਣ ਨਾਲ ਉਨ੍ਹਾਂ ਨੂੰ ਭਾਰਤ ਵਿਚ ਹੀ ਰੁਕਣਾ ਪਿਆ। ਸਾਈ ਨੇ ਕਿਹਾ ਕਿ ਖੇਡ ਮੰਤਰੀ ਨੇ ਵਿਦੇਸ਼ ਮੰਤਰਾਲੇ ਰਾਹੀਂ ਬਿ੍ਟਿਸ਼ ਹਾਈ ਕਮਿਸ਼ਨ ਨਾਲ ਸੰਪਰਕ ਕਰ ਕੇ ਬਜਰੰਗ ਲਈ ਬਿ੍ਟੇਨ ਦਾ ਵੀਜ਼ਾ ਮੰਗਿਆ ਜੋ ਹੁਣ ਮਿਲ ਗਿਆ ਹੈ। ਰਾਸ਼ਟਰਮੰਡਲ ਖੇਡਾਂ 28 ਜੁਲਾਈ ਤੋਂ ਅੱਠ ਅਗਸਤ ਤਕ ਬਰਮਿੰਘਮ ਵਿਚ ਹੋਣਗੀਆਂ।

Related posts

ਕਿਸੇ ਚਮਤਕਾਰ ਤੋਂ ਘੱਟ ਨਹੀਂ ਆਸਟ੍ਰੇਲੀਆ ਦੇ ਸਾਬਕਾ ਬੈਟਸਮੈਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ

ਟੀ-20 ਵਿਸ਼ਵ ਕੱਪ 2026 ਲਈ ਨਿਊਜ਼ੀਲੈਂਡ ਦੀ ਟੀਮ ਦਾ ਐਲਾਨ

ਆਸਟ੍ਰੇਲੀਆ ਦੇ ਪਹਿਲੇ ਮੁਸਲਮਾਨ ਕ੍ਰਿਕਟ ਖਿਡਾਰੀ ਵਲੋਂ ਕ੍ਰਿਕਟ ਤੋਂ ਅਲਵਿਦਾ !