ਬਟਾਲਾ ‘ਚ ਭਿਆਨਕ ਸੜਕ ਹਾਦਸਾ, ਯੂਪੀ ਤੋਂ ਪੰਜਾਬ ਆਏ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਕੇ ’ਤੇ ਮੌਤ

ਬਟਾਲਾ – ਬਟਾਲਾ ਦੇ ਘੁਮਾਣ ਨੇੜੇ ਸੱਖੋਵਾਲ ਦੇ ਪੈਟਰੋਲ ਪੰਪ ਤੋਂ ਤੇਲ ਭਰਨ ਤੋਂ ਬਾਅਦ ਅਚਾਨਕ ਕਾਰ ਦੇ ਅੱਗੇ ਮੋਟਰਸਾਈਕਲ ਆ ਗਿਆ। ਕਾਰ ਦਾ ਸੰਤੁਲਨ ਵਿਗੜਨ ਕਾਰਨ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਕੇ ਖੇਤ ‘ਚ ਪਲਟ ਗਈ। ਇਸ ਦੌਰਾਨ ਕਾਰ ‘ਚ ਸਵਾਰ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ। ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ। ਮ੍ਰਿਤਕਾਂ ਦੀ ਪਛਾਣ ਵਰਿੰਦਰ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਵਿਗਵਾੜਾ ਯੂ.ਪੀ., ਜਿੰਦਰਪਾਲ ਸਿੰਘ ਪੁੱਤਰ ਲਾਲ ਸਿੰਘ ਵਾਸੀ ਦਿਬਦਬਾ ਯੂਪੀ, ਗੁਰਤੇਜ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਵਿਲਾਸਪੁਰ ਯੂ.ਪੀ ਵਜੋਂ ਹੋਈ ਹੈ।

ਇਸ ਭਿਆਨਕ ਹਾਦਸੇ ਨੂੰ ਦੇਖ ਆਸ-ਪਾਸ ਦੇ ਲੋਕ ਮੌਕੇ ‘ਤੇ ਪਹੁੰਚ ਗਏ। ਕਾਰ ‘ਚ ਫਸੇ ਤਿੰਨ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਸੂਚਨਾ ਮਿਲਣ ‘ਤੇ ਥਾਣਾ ਘੁਮਾਣ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਤਿੰਨਾਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੇ ਪੋਸਟਮਾਰਟਮ ਰੂਮ ‘ਚ ਰਖਵਾਇਆ ਗਿਆ। ਮੌਤ ਦੀ ਖਬਰ ਸੁਣਦਿਆਂ ਹੀ ਮ੍ਰਿਤਕਾਂ ਦੇ ਵਾਰਿਸਾਂ ਨੇ ਸਿਵਲ ਹਸਪਤਾਲ ਪਹੁੰਚ ਗਏ। ਪਰਿਵਾਰਕ ਮੈਂਬਰਾਂ ਨਾਲ ਗੱਲ ਕਰਨ ਚਾਹੀ ਪਰ ਉਹ ਜਾਣਕਾਰੀ ਦੇਣ ਤੋਂ ਅਸਮਰੱਥ ਸਨ।

Related posts

ਅੱਜ ਬਿਕਰਮ ਸਿੰਘ ਮਜੀਠੀਆ ਕੇਸ ਨਾਲ ਸਬੰਧਤ ਅਦਾਲਤੀ ਸੁਣਵਾਈ ਦਾ ਇੰਤਜ਼ਾਰ !

ਹੁਣ ਮਨਪ੍ਰੀਤ ਸਿੰਘ ਇਆਲੀ ‘ਅਕਾਲੀਦਲ ਵਾਰਿਸ ਪੰਜਾਬ’ ਦੇ ਹੋ ਗਏ !

ਐਡਵੋਕੇਟ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵਫ਼ਦ ਦਾ ਅਮਰੀਕਾ ’ਚ ਭਰਵਾਂ ਸਵਾਗਤ