ਬਠਿੰਡਾ ‘ਚ 2 ਅਣਚੱਲੇ ਦਸਤੀ ਬੰਬ ਮਿਲਣ ਨਾਲ ਮਚਿਆ ਹੜਕੰਪ

ਬਠਿੰਡਾ – ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਜ਼ਿੰਦਾ ਹੈਂਡ ਗ੍ਰਨੇਡ ਮਿਲਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਬਠਿੰਡਾ ਤੋਂ ਵੀ ਦੋ ਅਣਚੱਲੇ ਹੈਂਡ ਗ੍ਰੇਨੇਡ ਬਰਾਮਦ ਹੋਣ ਕਾਰਨ ਹਲਚਲ ਮਚ ਗਈ ਹੈ। ਦੋਨੋਂ ਹੈਂਡ ਗ੍ਰਨੇਡ ਮੋਟਰਸਾਈਕਲ ‘ਤੇ ਸਵਾਰ ਦੋ ਅਣਪਛਾਤੇ ਵਿਅਕਤੀ ਬੈਗ ‘ਚ ਲੁਕਾ ਕੇ ਲੈ ਕੇ ਜਾ ਰਹੇ ਸਨ ਪਰ ਪੁਲਿਸ ਦੀ ਨਾਕਾਬੰਦੀ ਦੇਖ ਕੇ ਉਹ ਬੈਗ ਸੁੱਟ ਕੇ ਮੌਕੇ ਤੋਂ ਫਰਾਰ ਹੋ ਗਏ। ਇਸ ਤੋਂ ਬਾਅਦ ਫਾਜ਼ਿਲਕਾ ਦੇ ਸਪੈਸ਼ਲ ਸਟਾਫ਼ ਦੀ ਪੁਲਿਸ ਟੀਮ ਨੇ ਬੈਗ ਨੂੰ ਖੋਲ੍ਹ ਕੇ ਚੈੱਕ ਕੀਤਾ ਤਾਂ ਉਸ ਵਿੱਚੋਂ ਦੋ ਜ਼ਿੰਦਾ ਹੈੱਡ ਗ੍ਰਨੇਡ ਬਰਾਮਦ ਹੋਏ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਫਾਜ਼ਿਲਕਾ ਪੁਲਸ ਤੋਂ ਇਲਾਵਾ ਬਠਿੰਡਾ ਪੁਲਿਸ ਨੇ ਫਰਾਰ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਸਪੈਸ਼ਲ ਸਟਾਫ਼ ਫ਼ਾਜ਼ਿਲਕਾ ਦੇ ਏਐੱਸਆਈ ਹਰਦਿਆਲ ਸਿੰਘ ਅਨੁਸਾਰ ਉਹ ਆਪਣੀ ਪੁਲਿਸ ਟੀਮ ਸਮੇਤ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਰਿੰਗ ਰੋਡ ਬਾਈਪਾਸ ਬਠਿੰਡਾ ਨੇੜੇ ਨਹਿਰੀ ਪੁਲ ‘ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਇੱਕ ਕਾਲੇ ਰੰਗ ਦਾ ਪਲੱਸਰ ਮੋਟਰਸਾਈਕਲ ਬਿਨਾਂ ਨੰਬਰ ਪਲੇਟ ਵਾਲਾ ਮਲੋਟ ਬਠਿੰਡਾ ਰੋਡ ਤੋਂ ਰਿੰਗ ਰੋਡ ਵੱਲ ਆ ਰਿਹਾ ਸੀ, ਜਿਸ ‘ਤੇ ਦੋ ਅਣਪਛਾਤੇ ਵਿਅਕਤੀ ਸਵਾਰ ਸਨ ਅਤੇ ਉਨ੍ਹਾਂ ਨੇ ਚਾਦਰ ਲੈ ਕੇ ਮੂੰਹ ਕੱਪੜੇ ਨਾਲ ਢੱਕਿਆ ਹੋਇਆ ਸੀ। ਅਚਾਨਕ ਪੁਲਿਸ ਦੀ ਚੈਕਿੰਗ ਦੇਖ ਕੇ ਉਹ ਘਬਰਾ ਗਿਆ ਅਤੇ ਪਿੱਛੇ ਤੋਂ ਆਪਣਾ ਮੋਟਰਸਾਈਕਲ ਮੋੜਨ ਲੱਗਾ। ਜਦੋਂ ਪੁਲਿਸ ਟੀਮ ਨੂੰ ਸ਼ੱਕ ਹੋਇਆ ਤਾਂ ਉਨ੍ਹਾਂ ਦਾ ਪਿੱਛਾ ਕਰਕੇ ਕਾਬੂ ਕਰਨ ਦੀ ਕੋਸ਼ਿਸ਼ ਕੀਤੀ। ਮੋਟਰਸਾਈਕਲ ‘ਤੇ ਦੌੜਦੇ ਸਮੇਂ ਉਸ ਦਾ ਬੈਗ ਜ਼ਮੀਨ ‘ਤੇ ਡਿੱਗ ਗਿਆ, ਜਿਸ ਦੌਰਾਨ ਪੁਲਸ ਟੀਮ ਨੇ ਉਸ ਦਾ ਪਿੱਛਾ ਵੀ ਕੀਤਾ ਪਰ ਉਹ ਮੋਟਰਸਾਈਕਲ ‘ਤੇ ਫਰਾਰ ਹੋਣ ‘ਚ ਕਾਮਯਾਬ ਹੋ ਗਿਆ।

Related posts

10 ਲੱਖ ਦਾ ਫਰੀ ਸਿਹਤ ਇਲਾਜ ਦੇਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ – ਡਾ. ਬਲਬੀਰ ਸਿੰਘ

ਹਲਵਾਰਾ ਤੋਂ ਹਵਾਈ ਉਡਾਣਾਂ ਦੀ ਬੁਕਿੰਗ ਅਪ੍ਰੈਲ ਤੋਂ ਸ਼ੁਰੂ ਹੋ ਰਹੀ – ਰਵਨੀਤ ਬਿੱਟੂ

ਬਿਕਰਮ ਮਜੀਠੀਆ ਸਮੇਤ 9 ਵਿਅਕਤੀਆਂ ਨੇ ਨਿੱਜੀ ਪੇਸ਼ੀ ਤੋਂ ਮੰਗੀ ਛੋਟ