ਬਰੈਂਪਟਨ ‘ਚ ਪੰਜਾਬੀ ਨੌਜਵਾਨ ‘ਤੇ ਨਸ਼ਾ ਕਰਕੇ ਗੱਡੀ ਚਲਾਉਣ ਦੇ ਦੋਸ਼ ਹੇਠ ਮਾਮਲਾ ਦਰਜ

ਮੌਂਟਰੀਅਲ – ਪੁਲਿਸ ਨੇ ਕਿਊਬਕ ਵਾਸੀ ਯੁੱਧਬੀਰ ਰੰਧਾਵਾ (31) ‘ਤੇ ਬਰੈਂਪਟਨ ‘ਚ ਨਸ਼ਾ ਕਰਕੇ ਗੱਡੀ ਚਲਾਉਣ ਦੇ ਦੋਸ਼ ‘ਚ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਦੋਸ਼ੀ ‘ਤੇ ਪੁਲਿਸ ਦੇ ਕਹਿਣ ਦੇ ਬਾਵਜੂਦ ਗੱਡੀ ਨਾ ਰੋਕਣ ਤੇ ਸੰਪਤੀ ਦਾ ਨੁਕਸਾਨ ਕਰਨ ਦੇ ਕੁੱਲ 7 ਦੋਸ਼ ਲਗਾਏ ਗਏ ਹਨ, ਜਿਸ ਦੇ ਚੱਲਦਿਆਂ ਉਸਨੂੰ ਗ੍ਰਿਫਤਾਰ ਕੀਤਾ ਗਿਆ ਹੈ। ਯੁੱਧਬੀਰ ਰੰਧਾਵਾ ਦੀ ਇਸ ਕਾਰਵਾਈ ਦੀ ਵੀਡੀਓ ਸ਼ੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ। ਜਾਣਕਾਰੀ ਹੈ ਕਿ ਯੁੱਧਬੀਰ ਕੋਲੋਂ ਪੁਲਿਸ ਨੂੰ ਹੈਰੋਇਨ ਵੀ ਬਰਾਮਦ ਹੋਈ ਹੈ। ਇਸਦੇ ਨਾਲ ਗੱਡੀ ‘ਚ ਬੈਠੇ ਬਰੈਂਪਟਨ ਵਾਸੀ ਹਰਪ੍ਰੀਤ ਸੱਗੂ (41) ਤੇ ਲਾਸਾਲ ਕਿਊਬਕ ਵਾਸੀ ਜਸ਼ਨਪ੍ਰੀਤ ਸਿੰਘ (23) ‘ਤੇ ਵੀ ਨਸ਼ਾ ਰੱਖਣ ਨਾਲ ਸਬੰਧਤ ਚਾਰਜ ਲੱਗੇ ਹਨ।

Related posts

ਯੋਰਪ ਵਿੱਚ ਹੋਵੇਗਾ ਅਮਰੀਕਾ ਅਤੇ ਈਰਾਨ ਵਿਚਕਾਰ ਸਮਝੌਤਾ !

ਹੈਲੀਕਾਪਟਰ ਸੁੱਟਣ ‘ਤੇ ਅਮਰੀਕਾ ਵਲੋਂ ਇਰਾਨੀ ਟਿਕਾਣਿਆਂ ਉਪਰ ਹਵਾਈ ਹਮਲਿਆਂ ਦੀ ਬਾਛੜ !

ਅਮਰੀਕਨ ਕੋਰਟ ਵਲੋਂ ਨਵੇਂ ਐੱਚ-1ਬੀ ਵੀਜ਼ਾ ‘ਤੇ 1 ਲੱਖ ਡਾਲਰ ਫੀਸ ਗੈਰ-ਕਾਨੂੰਨੀ ਕਰਾਰ !