ਬਹਿਬਲ ਗੋਲੀ ਕਾਂਡ ਦੀ ਸੁਣਵਾਈ 13 ਮਈ ਤਕ ਮੁਲਤਵੀ

ਫਰੀਦਕੋਟ – ਬਹਿਬਲ ਗੋਲੀ ਕਾਂਡ ਦੀ ਅੱਜ ਇੱਥੇ ਵਧੀਕ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ ਵਿੱਚ ਮੁਲਜਮਾਂ ਖਿਲਾਫ ਦੋਸ਼ ਆਇਦ ਕਰਨ ਦੇ ਮੁੱਦੇ ਤੇ ਬਹਿਸ ਹੋਣੀ ਸੀ ਪਰ ਵਧੀਕ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਬਦਲੀ ਹੋ ਜਾਣ ਦੇ ਕਾਰਨ ਇਹ ਕੇਸ ਜ਼ਿਲਾ ਅਤੇ ਸੈਸ਼ਨ ਜੱਜ ਰਮੇਸ਼ ਕੁਮਾਰੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ।

ਮਾਨਯੋੇਗ ਅਦਾਲਤ ਵੱਲੋਂ ਇਸ ਕੇਸ ਨੂੰ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿੱਚ ਤਬਦੀਲ ਕੀਤਾ ਗਿਆ। ਅਦਾਲਤ ਵੱਲੋਂ ਮੁਲਜ਼ਮਾਂ ਨੂੰ ਹਦਾਇਤ ਕੀਤੀ ਗਈ ਕਿ ਉਹ 13 ਮਈ ਲਈ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿੱਚ ਪੇਸ਼ ਹੋਣ। ਇਸ ਕੇਸ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤੇ ਸਾਬਕਾ ਜ਼ਿਲ੍ਹਾ ਮੁਖੀ ਚਰਨਜੀਤ ਸ਼ਰਮਾ ਆਦਿ ਹਾਜ਼ਰ ਸਨ। ਹੁਣ ਇਸ ਮਾਮਾਲੇ ਦੀ ਅਗਲੀ ਸੁਣਵਾਈ 13 ਮਈ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

Related posts

ਕਿਰਪਾਨ ਨਾਲ ਹਮਲਾ ਕਰਨ ਦੀ ਕੋਸ਼ਿਸ਼ ਵਾਲੇ ਮਾਮਲੇ ਪਿੱਛੇ ਛੁਪੀ ਸਾਜਿਸ਼ ਦਾ ਪਰਦਾਫਾਸ਼ ਹੋਵੇ – ਸਿੰਘ ਸਾਹਿਬ

ਤਿੰਨ ਆਬਜਰਵਰ ਪੰਜਾਬ ਕਾਂਗਰਸ ਦੇ ਅੰਦਰੂਨੀ ਸੰਕਟ ਦਾ ਹੱਲ ਤਲਾਸ਼ਣਗੇ

ਕੈਨੇਡਾ ‘ਚ ਐਂਟਰੀ ਨਾ ਮਿਲਣ ‘ਤੇ ਅਕਾਲੀ ਆਗੂ ਪਰਮਬੰਸ ਰੋਮਾਣਾ ਭਾਰਤ ਮੁੜੇ