ਮਾਨਸਾ – ਬਾਬਾ ਦੀਪ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ, ਮਾਨਸਾ ਵੱਲੋਂ 9ਵਾਂ ਟੀ-20 ਚੈਲੇਂਜਰ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ 16 ਟੀਮਾਂ ਦੇ ਲਗਭਗ 240 ਖਿਡਾਰੀ ਭਾਗ ਲੈ ਰਹੇ ਹਨ। ਇਹ ਟੂਰਨਾਮੈਂਟ ਖਾਲਸਾ ਸਕੂਲ ਦੇ ਕ੍ਰਿਕਟ ਗ੍ਰਾਊਂਡ ਵਿੱਚ 10 ਫਰਵਰੀ ਤੋਂ 28 ਫਰਵਰੀ ਤੱਕ ਹੋ ਰਿਹਾ ਹੈ।
ਇਸ ਟੂਰਨਾਮੈਂਟ ਦੀ ਉਦਘਾਟਨ ਸਮਾਰੋਹ ਦੇ ਮੁੱਖ ਮਹਿਮਾਨ ਐੱਸ. ਰੁਲਦੂ ਸਿੰਘ, ਪ੍ਰਧਾਨ ਪੰਜਾਬ ਕਿਸਾਨ ਯੂਨੀਅਨ ਵੱਲੋਂ ਕੀਤਾ ਗਿਆ। ਇਸ ਮੌਕੇ ਟੂਰਨਾਮੈਂਟ ਦੀ ਵੈਲਕਮ ਕਮੇਟੀ ਦੇ ਮੈਂਬਰਾਂ ਜਤਿੰਦਰ ਅਗਰਾ, ਜਗਮੋਹਨ ਸਿੰਘ ਅਤੇ ਪਰਮਿੰਦਰ ਸਿੰਘ ਮਾਨ ਵੱਲੋਂ ਮੁੱਖ ਮਹਿਮਾਨ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਦੇ ਨਾਲ ਖਿਡਾਰੀਆਂ ਦੀ ਜਾਣ-ਪਛਾਣ ਵੀ ਕਰਵਾਈ ਗਈ। ਸਮਾਰੋਹ ਦੌਰਾਨ ਕਿਸਾਨ ਆਗੂ ਕਰਨੈਲ ਸਿੰਘ ਅਤੇ ਸੁਖਚਰਨ ਸਿੰਘ ਵੀ ਹਾਜ਼ਰ ਰਹੇ। ਰੁਲਦੂ ਸਿੰਘ ਅਤੇ ਹੋਰ ਮਾਣਯੋਗ ਮਹਿਮਾਨਾਂ ਵੱਲੋਂ ਕੇਜੀਐਫ ਫਤਿਹਗੜ੍ਹ ਅਤੇ ਐੱਲ-ਐੱਲ ਚੰਡੀਗੜ੍ਹ ਦੀਆਂ ਟੀਮਾਂ ਦੇ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਆਪਣਾ ਆਸ਼ੀਰਵਾਦ ਦਿੱਤਾ ਗਿਆ। ਟੂਰਨਾਮੈਂਟ ਦੌਰਾਨ ਖਿਡਾਰੀਆਂ ਦੀ ਸਿਹਤ ਸੰਭਾਲ ਲਈ ਪੀਐੱਮਆਰ ਮੈਡੀਕਲ ਟੀਮ ਵੱਲੋਂ ਮੈਦਾਨ ਵਿੱਚ ਕੈਂਪ ਲਗਾਇਆ ਗਿਆ ਹੈ, ਜਿਸ ਦੀ ਅਗਵਾਈ ਹਰੀਸ਼ ਮਿੱਧਾ, ਬਿੰਦਰ ਅਤੇ ਸ਼ਾਮੀ ਗਰਗ ਵੱਲੋਂ ਕੀਤੀ ਜਾ ਰਹੀ ਹੈ। ਕਿਸੇ ਵੀ ਖਿਡਾਰੀ ਨੂੰ ਚੋਟ ਲੱਗਣ ਦੀ ਸਥਿਤੀ ਵਿੱਚ ਤੁਰੰਤ ਫਸਟ ਏਡ ਦੀ ਸੁਵਿਧਾ ਦਿੱਤੀ ਜਾ ਰਹੀ ਹੈ। ਖਿਡਾਰੀਆਂ ਦੇ ਰਹਿਣ-ਸਹਿਣ ਅਤੇ ਖਾਣੇ-ਪੀਣ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ।
ਇਸ ਟੂਰਨਾਮੈਂਟ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਵੱਖ-ਵੱਖ ਕਮੇਟੀਆਂ ਬਣਾਈਆਂ ਗਈਆਂ ਹਨ। ਗ੍ਰਾਊਂਡ ਦੀ ਸੰਭਾਲ ਦੀ ਜ਼ਿੰਮੇਵਾਰੀ ਗ੍ਰਾਊਂਡਮੈਨ ਬਾਬਾ ਲਾਭ ਸਿੰਘ, ਬੱਬਰ ਸਿੰਘ ਅਤੇ ਸੁਖਾ ਰਾਮ ਵੱਲੋਂ ਨਿਭਾਈ ਜਾ ਰਹੀ ਹੈ। ਰਿਫਰੈਸ਼ਮੈਂਟ ਕਮੇਟੀ ਦੀ ਜ਼ਿੰਮੇਵਾਰੀ ਕੇਵਲ ਸ਼ਰਮਾ ਅਤੇ ਉਨ੍ਹਾਂ ਦੀ ਟੀਮ ਵੱਲੋਂ ਸੰਭਾਲੀ ਜਾ ਰਹੀ ਹੈ। ਖਿਡਾਰੀਆਂ ਦੇ ਖਾਣੇ ਲਈ ਫੂਡ ਕਮੇਟੀ ਦੀ ਜ਼ਿੰਮੇਵਾਰੀ ਭਗਵਾਨ ਸਿੰਘ ਕਸਤੂਰੀ ਅਤੇ ਰਮਨਦੀਪ ਸਿੰਘ ਵੱਲੋਂ ਨਿਭਾਈ ਜਾ ਰਹੀ ਹੈ। ਪੀਣ ਵਾਲੇ ਪਾਣੀ ਦੇ ਪ੍ਰਬੰਧ ਲਈ ਵਾਟਰ ਕਮੇਟੀ ਦੀ ਜ਼ਿੰਮੇਵਾਰੀ ਵੀ ਕੇਵਲ ਸ਼ਰਮਾ ਦੀ ਟੀਮ ਵੱਲੋਂ ਪੂਰੀ ਜ਼ਿੰਮੇਵਾਰੀ ਨਾਲ ਨਿਭਾਈ ਜਾ ਰਹੀ ਹੈ। ਇਸ ਮੌਕੇ ਟੂਰਨਾਮੈਂਟ ਦੀ ਕਮੈਂਟਰੀ ਕਟਰਾ ਵੈਸ਼ਨੋ ਦੇਵੀ ਤੋਂ ਅਜੈ ਕੁਮਾਰ ਅਤੇ ਮਾਨਸਾ ਤੋਂ ਸਿਹੰਤੀ ਅਤੇ ਵਿਸ਼ਾਲ ਵਿਕੀ ਵੱਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਕੀਤੀ ਜਾ ਰਹੀ ਹੈ, ਜਿਸ ਨਾਲ ਦਰਸ਼ਕਾਂ ਵਿੱਚ ਖਾਸ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਟੂਰਨਾਮੈਂਟ ਦੀ ਆਰਗੇਨਾਈਜ਼ਰ ਬਾਡੀ ਦੇ ਮੈਂਬਰਾਂ ਵਿਨੈ ਪਾਲ ਗਿੱਲ, ਸਹਜਪ੍ਰੀਤ ਸਿੰਘ, ਰਾਜਦੀਪ ਸਿੰਘ ਝੱਬਰ, ਅਮਰਿੰਦਰ ਸਿੰਘ ਪਟਵਾਰੀ, ਨਵਜੋਤ ਸਿੰਘ ਲੱਡੀ, ਗੁਰਪ੍ਰੀਤ ਸਿੰਘ ਮੋਨੀ, ਦਲਬੀਰ ਸਿੰਘ ਬਿੱਟੂ, ਚਰਨਪ੍ਰੀਤ ਗਰੇਵਾਲ, ਸੁਖਪ੍ਰੀਤ ਸਿੰਘ ਸੁਖਾ ਅਤੇ ਮਨਜੀਤ ਸਿੰਘ (ਆਸਟ੍ਰੇਲੀਆ) ਵੱਲੋਂ ਟੂਰਨਾਮੈਂਟ ਨੂੰ ਬਹੁਤ ਹੀ ਸੁਚੱਜੇ ਅਤੇ ਯੋਜਨਾਬੱਧ ਢੰਗ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ।