ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਮੋਗਾ ਦੇ ਦਿਵਿਆਂਗ ਵਿਅਕਤੀਆਂ ਨੂੰ ਈ-ਰਿਕਸ਼ਾ ਵੰਡ ਕੇ ਕੀਤਾ ਪੈਰਾਂ ‘ਤੇ ਖੜ੍ਹਾ

ਮੋਗਾ : ਮੋਗਾ ਦੇ ਜੰਮਪਲ ਅਦਾਕਾਰ ਸੋਨੂੰ ਸੂਦ ਨੇ ਸ਼ੁੱਕਰਵਾਰ ਨੂੰ ਮੋਗਾ ਵਿਚ ਦਿਵਿਆਂਗ ਵਿਅਕਤੀਆਂ ਨੂੰ 8 ਈ-ਰਿਕਸ਼ੇ ਦੇ ਕੇ ਉਹਨਾਂ ਦੀ ਰੋਜ਼ੀ ਰੋਟੀ ਚਲਾਉਣ ਦਾ ਜੁਗਾੜ ਕੀਤਾ ਹੈ। ਦੇਸ਼ ਭਰ ਵਿਚ ਅਜਿਹੇ ਲੋੜਵੰਦ ਲੋਕਾਂ ਨੂੰ ਉਨ੍ਹਾਂ ਨੇ 200 ਈ-ਰਿਕਸ਼ੇ ਦਿੱਤੇ ਜਾਣ ਦਾ ਟੀਚਾ ਮਿੱਥਿਆ ਹੈ।

ਮੋਗਾ ਵਿਚ ਅਦਾਕਾਰ ਨੇ ਪੰਜਾਬੀ ਜਾਗਰਣ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਖ਼ੁਦ ਨੂੰ ਖੁਸ਼ਨਸੀਬ ਸਮਝਦਾ ਹਾਂ ਕਿ ਇਨ੍ਹਾਂ ਲੋਕਾਂ ਦੇ ਕੰਮ ਆ ਰਿਹਾ ਹਾਂ। ਉਨ੍ਹਾਂ ਕਿਹਾ ਕਿ ਵਿਅਕਤੀ ਨਹੀਂ ਸਗੋਂ ਸੋਚ ਅਪਾਹਜ ਹੁੰਦੀ ਹੈ। ਇਨ੍ਹਾਂ ਵਿਅਕਤੀਆਂ ਨੂੰ ਈ-ਰਿਕਸ਼ਾ ਦੇਣ ਦਾ ਮਕਸਦ ਹੈ ਕਿ ਇਹ ਲੋਕ ਆਪਣੇ ਪੈਰਾਂ ‘ਤੇ ਖੜ੍ਹੇ ਹੋ ਜਾਣਗੇ ਤੇ ਆਪਣੀ ਰੋਜ਼ੀ ਰੋਟੀ ਚਲਾਉਣਗੇ। ਉਨ੍ਹਾਂ ਦੱਸਿਆ ਕਿ ਆਉਂਦੇ ਦਿਨਾਂ ਵਿਚ ਦੇਸ਼ ਭਰ ਵਿਚ ਅਜਿਹੇ ਅਪਾਹਜ ਤੇ ਲੋੜਵੰਦ ਵਿਅਕਤੀਆਂ ਨੂੰ 200 ਦੇ ਕਰੀਬ ਈ-ਰਿਕਸ਼ੇ ਦਿੱਤੇ ਜਾਣਗੇ ਤਾਂ ਜੋ ਇਹ ਲੋਕ ਆਪਣੇ ਪਰਿਵਾਰ ਪਾਲ ਸਕਣ। ਉਨ੍ਹਾਂ ਦੱਸਿਆ ਕਿ ਮੋਗਾ ਸ਼ਹਿਰ ਵਿਚ 8 ਲੋੜਵੰਦਾਂ ਨੂੰ ਰਿਕਸ਼ੇ ਦਿੱਤੇ ਗਏ ਹਨ। ਉਨ੍ਹਾਂ ਮੋਗਾ ਵਿਚ 14 ਫਰਵਰੀ ਨੂੰ ਹੋ ਰਹੀਆਂ ਨਿਗਮ ਚੋਣਾਂ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਆਖਿਆ ਕਿ ਹਰ ਨਾਗਰਿਕ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰੇ। ਉਨ੍ਹਾਂ ਲਾਕਡਾਊਨ ਦੌਰਾਨ ਲੋਕਾਂ ਦੀ ਕੀਤੀ ਮਦਦ ਬਾਰੇ ਕਿਹਾ ਕਿ ਆਮ ਲੋਕਾਂ ਦਾ ਹਿੱਸਾ ਹਾਂ, ਲਾਕਡਾਊਨ ਦੌਰਾਨ ਲੋਕਾਂ ਦੀ ਮਦਦ ਕਰਨਾ ਚੰਗਾ ਲੱਗਿਆ।

Related posts

ਯੂਪੀ ਦੇ ਮੁੱਖ-ਮੰਤਰੀ ਨੂੰ ਸ਼ਾਂਤ, ਸਹਿਜ ਅਤੇ ਹਮਦਰਦ ਸ਼ਖਸੀਅਤ : ਬਾਦਸ਼ਾਹ

ਆਸਟ੍ਰੇਲੀਆ ਦੇ ਕਈ ਕਲਾਕਾਰ ‘ਐਕਟਰ ਐਵਾਰਡਜ਼’ ਲਈ ਨਾਮਜ਼ਦ।

ਭਾਜਪਾ ਸੰਸਦ ਮੈਂਬਰ ਤੇ ਅਦਾਕਾਰਾ ਕੰਗਨਾ ਰਣੌਤ ਖਿਲਾਫ਼ ਕੋਰਟ ਦੀ ਸਖਤੀ