ਬਾਲੀਵੁੱਡ ਦੀ ਮਸ਼ਹੂਰ ਕੋਰੀਓਗ੍ਰਾਫਰ ਸਰੋਜ ਖ਼ਾਨ ਦਾ ਕੋਰੋਨਾ ਟੈਸਟ ਨੈਗੇਟਿਵ

ਚੰਡੀਗੜ੍ਹ: ਪਿਛਲੇ ਦਿਨੀਂ ਬਾਲੀਵੁੱਡ ਦੀ ਮਸ਼ਹੂਰ ਕੋਰੀਓਗ੍ਰਾਫਰ ਸਰੋਜ ਖ਼ਾਨ ਨੂੰ ਸਾਹ ਲੈਣ ਵਿੱਚ ਤਕਲੀਫ ਦੇ ਚੱਲਦਿਆਂ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। 71 ਸਾਲਾ ਸਰੋਜ ਖ਼ਾਨ ਦੇ ਕੋਰੋਨਾ ਪਾਜ਼ੇਟਿਵ ਹੋਣ ਦਾ ਖ਼ਦਸ਼ਾ ਜਤਾਇਆ ਗਿਆ ਸੀ ਪਰ ਅਜਿਹਾ ਨਹੀਂ ਹੈ।

ਸਰੋਜ ਦੇ ਕਰੀਬੀ ਸੂਤਰ ਨੇ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਦਿਆਂ ਹੀ ਕੋਰੋਨਾ ਟੈਸਟ ਕੀਤਾ ਗਿਆ ਸੀ, ਜਿਸ ਦੀ ਰਿਪੋਰਟ ਨੈਗੇਟਿਵ ਆਈ ਸੀ। ਹਾਲਾਂਕਿ, ਹੁਣ ਸਰੋਜ ਦੀ ਸਿਹਤ ਪਹਿਲਾਂ ਨਾਲੋਂ ਬਿਹਤਰ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਹਸਪਤਾਲ ਵਿੱਚੋਂ ਛੁੱਟੀ ਮਿਲ ਜਾਏਗੀ।

ਦੱਸਣਯੋਗ ਹੈ ਕਿ ਸਰੋਜ ਖ਼ਾਨ ਦਾ ਬਾਲੀਵੁੱਡ ਵਿੱਚ ਵੱਡਾ ਨਾਂ ਉਸ ਦੀ ਕੋਰੀਓਗ੍ਰਾਫੀ ਤੇ ਨ੍ਰਿਤ ਦੀ ਸਮਝ ਕਰਕੇ ਹੈ। ਉਸ ਨੇ ਵੱਡੇ ਵੱਡੇ ਕਲਾਕਾਰਾਂ ਦੇ ਗੀਤਾਂ ਨੂੰ ਕੋਰੀਓਗ੍ਰਾਫ ਕੀਤਾ ਹੈ ਅਤੇ ਮਾਧੁਰੀ ਦੀਕਸ਼ਿਤ ਦੇ ਲਗਪਗ ਸਾਰੇ ਹੀ ਹਿੱਟ ਗੀਤਾਂ ਨੂੰ ਸਰੋਜ ਖ਼ਾਨ ਨੇ ਹੀ ਤਿਆਰ ਕਰਵਾਇਆ ਸੀ।

Related posts

ਯੂਪੀ ਦੇ ਮੁੱਖ-ਮੰਤਰੀ ਨੂੰ ਸ਼ਾਂਤ, ਸਹਿਜ ਅਤੇ ਹਮਦਰਦ ਸ਼ਖਸੀਅਤ : ਬਾਦਸ਼ਾਹ

ਆਸਟ੍ਰੇਲੀਆ ਦੇ ਕਈ ਕਲਾਕਾਰ ‘ਐਕਟਰ ਐਵਾਰਡਜ਼’ ਲਈ ਨਾਮਜ਼ਦ।

ਭਾਜਪਾ ਸੰਸਦ ਮੈਂਬਰ ਤੇ ਅਦਾਕਾਰਾ ਕੰਗਨਾ ਰਣੌਤ ਖਿਲਾਫ਼ ਕੋਰਟ ਦੀ ਸਖਤੀ