ਬਿਲਕੀਸ ਬਾਨੋ ਮਾਮਲੇ ਦੇ ਸਾਰੇ 11 ਦੋਸ਼ੀਆਂ ਵੱਲੋਂ ਆਤਮ ਸਮਰਪਣ

ਗੋਧਰਾ (ਗੁਜਰਾਤ), –  ਬਿਲਕੀਸ ਬਾਨੋ ਕੇਸ ਦੇ ਸਾਰੇ ਗਿਆਰਾਂ ਦੋਸ਼ੀਆਂ ਨੇ ਸੁਪਰੀਮ ਕੋਰਟ ਵੱਲੋਂ ਤੈਅ ਕੀਤੇ ਸਮੇਂ ਮੁਤਾਬਕ ਐਤਵਾਰ ਦੇਰ ਰਾਤ ਗੁਜਰਾਤ ਦੇ ਪੰਚਮਹਿਲ ਜ਼ਿਲ੍ਹੇ ਦੀ ਗੋਧਰਾ ਸਬ-ਜੇਲ ਵਿੱਚ ਆਤਮ ਸਮਰਪਣ ਕਰ ਦਿੱਤਾ। ਕੇਂਦਰੀ ਜੇਲ੍ਹ ਗੋਧਰਾ ਦੇ ਅਧਿਕਾਰੀਆਂ ਨੇ ਕਿਹਾ,‘ਬਿਲਕੀਸ ਬਾਨੋ ਕੇਸ ਦੇ 11 ਦੋਸ਼ੀਆਂ ਨੇ ਬੀਤੀ ਰਾਤ ਗੁਜਰਾਤ ਦੇ ਪੰਚਮਹਾਲ ਜ਼ਿਲ੍ਹੇ ਦੀ ਗੋਧਰਾ ਸਬ-ਜੇਲ੍ਹ ਵਿੱਚ ਆਤਮ ਸਮਰਪਣ ਕਰ ਦਿੱਤਾ।’ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਇਸ ਕੇਸ ਦੇ ਦੋਸ਼ੀਆਂ ਦੁਆਰਾ ਜੇਲ੍ਹ ਅਧਿਕਾਰੀਆਂ ਦੇ ਸਾਹਮਣੇ ਆਤਮ ਸਮਰਪਣ ਕਰਨ ਲਈ ਸਮਾਂ ਵਧਾਉਣ ਦੀ ਮੰਗ ਕਰਨ ਵਾਲੀਆਂ ਅਰਜ਼ੀਆਂ ਨੂੰ ਖਾਰਜ ਕਰ ਦਿੱਤਾ ਸੀ। ਗੁਜਰਾਤ ਸਰਕਾਰ ਨੇ 2002 ਦੇ ਗੋਧਰਾ ਦੰਗਿਆਂ ਦੌਰਾਨ ਬਿਲਕੀਸ ਬਾਨੋ ਦੇ ਸਮੂਹਿਕ ਬਲਾਤਕਾਰ ਅਤੇ ਉਸਦੇ ਪਰਿਵਾਰਕ ਮੈਂਬਰਾਂ ਦੀ ਹੱਤਿਆ ਦੇ ਦੋਸ਼ੀਆਂ ਨੂੰ ਮੁਆਫ਼ੀ ਦਿੱਤੀ ਸੀ। ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ ਪਰ 14 ਸਾਲ ਦੀ ਸਜ਼ਾ ਕੱਟਣ ਤੋਂ ਬਾਅਦ ਅਗਸਤ, 2022 ਵਿੱਚ ਰਿਹਾਅ ਕਰ ਦਿੱਤਾ ਗਿਆ ਸੀ।

Related posts

ਟਰੰਪ ਵਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਫੋਨ ‘ਤੇ ਪੱਛਮੀ ਏਸ਼ੀਆ ਦੀ ਸਥਿਤੀ ‘ਤੇ ਗੱਲਬਾਤ

ਜੀਨਸ ਅਤੇ ਟੀ-ਸ਼ਰਟਾਂ ਪਾਉਣ ‘ਤੇ ਪਾਬੰਦੀ : ਪੰਜਾਬ ਦੇ ਗੁਆਂਢੀ ਸੂਬੇ ਵਲੋਂ ਮੁਲਾਜ਼ਮ ਨੂੰ ਹੁਕਮ

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !