ਬੇਚੈਨੀ ਦੀ ਸ਼ਿਕਾਇਤ ਤੋਂ ਬਾਅਦ ਦੀਪਿਕਾ ਪਾਦੂਕੋਣ ਬ੍ਰੀਚ ਕੈਂਡੀ ਹਸਪਤਾਲ ‘ਚ ਭਰਤੀ

ਨਵੀਂ ਦਿੱਲੀ – ਬਾਲੀਵੁੱਡ ਅਭਿਨੇਤਰੀ ਦੀਪਿਕਾ ਪਾਦੂਕੋਣ ਨੂੰ ਬੇਚੈਨੀ ਦੀ ਸ਼ਿਕਾਇਤ ਤੋਂ ਬਾਅਦ ਬੀਤੀ ਰਾਤ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਤਾਜ਼ਾ ਖ਼ਬਰ ਇਹ ਹੈ ਕਿ ਦੀਪਿਕਾ ਪਾਦੁਕੋਣ ਦੀਆਂ ਸਾਰੀਆਂ ਰਿਪੋਰਟਾਂ ਨਾਰਮਲ ਨਿਕਲੀਆਂ ਹਨ ਤੇ ਉਨ੍ਹਾਂ ਦੀ ਸਿਹਤ ‘ਚ ਸੁਧਾਰ ਹੋ ਰਿਹਾ ਹੈ। ਹਾਲਾਂਕਿ ਇਹ ਅਜੇ ਸਪੱਸ਼ਟ ਨਹੀਂ ਹੈ ਕਿ ਅਭਿਨੇਤਰੀ ਲਈ ਇਸ ਵਿੱਚ ਕਿੰਨਾ ਸਮਾਂ ਲੱਗੇਗਾ। ਮੀਡੀਆ ਰਿਪੋਰਟਾਂ ਮੁਤਾਬਕ ਦੀਪਿਕਾ ਹੁਣ ਬਿਹਤਰ ਮਹਿਸੂਸ ਕਰ ਰਹੀ ਹੈ। ਉਨ੍ਹਾਂ ਦੀ ਟੀਮ ਨੇ ਅਜੇ ਅਧਿਕਾਰਤ ਤੌਰ ‘ਤੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਡਾਕਟਰਾਂ ਦੀ ਵਿਸ਼ੇਸ਼ ਟੀਮ ਉਨ੍ਹਾਂ ਦੀ ਸਿਹਤ ‘ਤੇ ਨਜ਼ਰ ਰੱਖ ਰਹੀ ਹੈ। ਦੀਪਿਕਾ ਪਾਦੁਕੋਣ ਦੀ ਅਗਲੀ ਫਿਲਮ ‘ਪਠਾਨ’ ਹੈ, ਜਿਸ ‘ਚ ਉਹ ਸ਼ਾਹਰੁਖ ਖਾਨ ਤੇ ਜੌਨ ਅਬ੍ਰਾਹਮ ਨਾਲ ਨਜ਼ਰ ਆਵੇਗੀ। ਸਿਧਾਰਥ ਆਨੰਦ ਦੁਆਰਾ ਨਿਰਦੇਸ਼ਿਤ ਇਹ ਫਿਲਮ 25 ਜਨਵਰੀ, 2023 ਨੂੰ ਰਿਲੀਜ਼ ਹੋਵੇਗੀ। ਇਹ ਹਿੰਦੀ, ਤਾਮਿਲ ਤੇ ਤੇਲਗੂ ਵਿੱਚ ਰਿਲੀਜ਼ ਹੋਵੇਗੀ।

ਇਸ ਤੋਂ ਪਹਿਲਾਂ ਜੂਨ 2022 ਵਿੱਚ ਵੀ ਦੀਪਿਕਾ ਪਾਦੁਕੋਣ ਦੀ ਸਿਹਤ ਵਿਗੜ ਗਈ ਸੀ। ਉਸ ਸਮੇਂ ਦੀਪਿਕਾ ਪਾਦੁਕੋਣ ਸਾਊਥ ਦੇ ਸੁਪਰਸਟਾਰ ਪ੍ਰਭਾਸ ਨਾਲ ਫਿਲਮ ਦੀ ਸ਼ੂਟਿੰਗ ਲਈ ਹੈਦਰਾਬਾਦ ‘ਚ ਸੀ। ਉਦੋਂ ਵੀ ਅਭਿਨੇਤਰੀ ਨੂੰ ਜਾਂਚ ਲਈ ਕਾਮਿਨੇਨੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਪ੍ਰਸ਼ੰਸਕਾਂ ਲਈ ਚੰਗੀ ਗੱਲ ਇਹ ਰਹੀ ਕਿ ਅਭਿਨੇਤਰੀ ਜਲਦੀ ਹੀ ਠੀਕ ਹੋ ਗਈ ਤੇ ਕੰਮ ‘ਤੇ ਵਾਪਸ ਆ ਗਈ।

Related posts

‘ਵਿਸਾਖੀ’ ਦੀਆਂ ‘ਇੰਡੋ ਟਾਈਮਜ਼’ ਵਲੋਂ ਸਾਰਿਆਂ ਨੂੰ ਬਹੁਤ-ਬਹੁਤ ਮੁਬਾਰਕਾਂ ਅਤੇ ਸ਼ੁੱਭਕਾਮਨਾਵਾਂ !

ਦਿੱਲੀ ਹਾਈ ਕੋਰਟ ਨੇ ਬਾਲੀਵੁੱਡ ਅਦਾਕਾਰਾ ਰਿਚਾ ਚੱਢਾ ਨੂੰ ਫਟਕਾਰ ਲਗਾਈ

ਡੁਬਈ ਬਾਲੀਵੁੱਡ ਅਤੇ ਕਾਰੋਬਾਰੀ ਹਸਤੀਆਂ ਲਈ ਮਨਭਾਉਂਦੀ ਥਾਂ ਕਿਉਂ ਹੈ ?