ਬ੍ਰਿਟੇਨ ਦੀ ਮਹਾਰਾਣੀ ਦੇ ਅੰਤਿਮ ਸਸਕਾਰ ‘ਚ ਹੋਣਗੇ ਸ਼ਾਮਲ ਰਾਸ਼ਟਰਪਤੀ ਦ੍ਰੋਪਦੀ ਮੁਰਮੂ

ਲੰਡਨ – ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ II ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਅਤੇ ਭਾਰਤ ਸਰਕਾਰ ਦੀ ਤਰਫੋਂ ਸ਼ੋਕ ਪ੍ਰਗਟ ਕਰਨ ਲਈ ਰਾਸ਼ਟਰਪਤੀ ਦ੍ਰੋਪਦੀ ਮੁਰਮੂ 17 ਤੋਂ 19 ਸਤੰਬਰ ਤਕ ਲੰਡਨ, ਯੂਨਾਈਟਿਡ ਕਿੰਗਡਮ ਦਾ ਦੌਰਾ ਕਰਨਗੇ। ਵਿਦੇਸ਼ ਮੰਤਰਾਲੇ ਨੇ ਬੁੱਧਵਾਰ ਨੂੰ ਇਹ ਐਲਾਨ ਕੀਤਾ ਹੈ।
ਵਰਨਣਯੋਗ ਹੈ ਕਿ ਮਹਾਰਾਣੀ ਐਲਿਜ਼ਾਬੈਥ II ਦੀ 96 ਸਾਲ ਦੀ ਉਮਰ ਵਿੱਚ 8 ਸਤੰਬਰ ਨੂੰ ਸਕਾਟਲੈਂਡ ਵਿੱਚ ਬਾਲਮੋਰਲ ਕੈਸਲ ਦੀ ਰਿਹਾਇਸ਼ ‘ਤੇ ਉਨ੍ਹਾਂ ਦੇ ਮੌਤ ਹੋ ਗਈ ਸੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਉਪ ਪ੍ਰਧਾਨ ਜਗਦੀਪ ਧਨਖੜ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ ਸੀ।
ਇਥੇ ਇਹ ਵੀ ਵਰਨਣਯੋਗ ਹੈ ਕਿ ਮਹਾਰਾਣੀ ਐਲਿਜ਼ਾਬੈਥ ਦੀ ਮੌਤ ਤੋਂ ਬਾਅਦ, ਕਿੰਗ ਚਾਰਲਸ ਨੂੰ ਹੁਣ ਬ੍ਰਿਟੇਨ ਦੇ ਨਵੇਂ ਬਾਦਸ਼ਾਹ ਚੁਣਿਆ ਗਿਆ। ਮਹਾਰਾਣੀ ਦੀ ਅੰਤਿਮ ਯਾਤਰਾ 19 ਸਤੰਬਰ ਨੂੰ ਸਰਕਾਰੀ ਸਨਮਾਨਾਂ ਨਾਲ ਕੱਢੀ ਜਾਵੇਗੀ। ਇਸ ਵਿਚ ਦੁਨੀਆ ਦੇ ਸਾਰੇ ਨੇਤਾ ਹਿੱਸਾ ਲੈਣਗੇ।

Related posts

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

ਡਰੋਨ ਹਮਲੇ ਤੋਂ ਬਾਅਦ ਯੂਏਈ ਦੇ ਫੁਜੈਰਾਹ ਆਇਲ ਇੰਡਸਟਰੀ ਏਰੀਆ ਵਿੱਚ ਲੱਗੀ ਅੱਗ