ਬੰਗਲਾਦੇਸ਼ ’ਚ ਆਮ ਚੋਣਾਂ ਲਈ ਵੋਟਿੰਗ ਅੱਜ, ਹਸੀਨਾ ਦੀ ਸੱਤਾ ’ਚ ਵਾਪਸੀ ਲਗਭਗ ਤੈਅ

ਢਾਕਾ – ਬੰਗਲਾਦੇਸ਼ ਵਿਚ ਐਤਵਾਰ ਨੂੰ ਵੋਟਿੰਗ ਹੋਵੇਗੀ, ਜਿਸ ਵਿਚ ਮੁੱਖ ਵਿਰੋਧੀ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (ਬੀ.ਐੱਨ.ਪੀ.) ਦੀ ਗੈਰਹਾਜ਼ਰੀ ਕਾਰਨ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਲਗਾਤਾਰ ਚੌਥੀ ਵਾਰ ਜਿੱਤਣ ਦੀ ਉਮੀਦ ਹੈ। ਵਿਰੋਧੀ ਧਿਰ ਬੀ.ਐੱਨ.ਪੀ. ਨੇ ਚੋਣਾਂ ਦਾ ਬਾਈਕਾਟ ਕੀਤਾ ਹੈ ਅਤੇ “ਗੈਰ-ਕਾਨੂੰਨੀ ਸਰਕਾਰ” ਵਿਰੁੱਧ 48 ਘੰਟਿਆਂ ਦੀ ਦੇਸ਼ ਵਿਆਪੀ ਹੜਤਾਲ ਦਾ ਸੱਦਾ ਦਿੱਤਾ ਹੈ। ਦੇਸ਼ ਦੇ ਚੋਣ ਕਮਿਸ਼ਨ ਮੁਤਾਬਕ ਐਤਵਾਰ ਨੂੰ 42,000 ਤੋਂ ਵੱਧ ਪੋਲਿੰਗ ਸਟੇਸ਼ਨਾਂ ’ਤੇ ਹੋਣ ਵਾਲੀ ਵੋਟਿੰਗ ‘’ਚ ਕੁੱਲ 11.96 ਕਰੋੜ ਰਜਿਸਟਰਡ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ।27 ਸਿਆਸੀ ਪਾਰਟੀਆਂ ਦੇ 1500 ਤੋਂ ਵੱਧ ਉਮੀਦਵਾਰ ਚੋਣ ਲੜ ਰਹੇ ਹਨ ਅਤੇ ਇਨ੍ਹਾਂ ਤੋਂ ਇਲਾਵਾ 436 ਆਜ਼ਾਦ ਉਮੀਦਵਾਰ ਵੀ ਹਨ। ਭਾਰਤ ਦੇ ਤਿੰਨ ਆਬਜ਼ਰਵਰਾਂ ਸਮੇਤ 100 ਤੋਂ ਵੱਧ ਵਿਦੇਸ਼ੀ ਆਬਜ਼ਰਵਰ 12ਵੀਆਂ ਆਮ ਚੋਣਾਂ ਦੀ ਨਿਗਰਾਨੀ ਕਰਨਗੇ। ਇਹ ਚੋਣ ਸਖ਼ਤ ਸੁਰੱਖਿਆ ਵਿਚਕਾਰ ਕਰਵਾਈ ਜਾ ਰਹੀ ਹੈ। ਚੋਣ ਕਮਿਸ਼ਨ ਨੇ ਕਿਹਾ ਕਿ ਉਸ ਨੂੰ 8 ਜਨਵਰੀ ਦੀ ਸਵੇਰ ਤੋਂ ਨਤੀਜਿਆਂ ਦੀ ਉਮੀਦ ਹੈ।

Related posts

ਡੰਕੀ ਰੂਟ : ਮਨੁੱਖੀ ਤਸਕਰਾਂ ਦੁਆਰਾ ਨੌਜਵਾਨਾਂ ਦੇ ਗੈਰ-ਕਾਨੂੰਨੀ ਪ੍ਰਵਾਸ ਲਈ ਵਰਤੇ ਜਾਂਦੇ ਅਣ-ਅਧਿਕਾਰਤ ਖਤਰਨਾਕ ਰਸਤੇ !

ਈਰਾਨ-ਅਮਰੀਕਾ ਦੀ ਜੇਨੇਵਾ ‘ਚ ਦੂਜੇ ਦੌਰ ਦੀ ਗੱਲਬਾਤ ਬੇ-ਸਿੱਟਾ ਰਹੀ !

ਡੁਬਈ ਵਿੱਚ ਦੁਨੀਆਂ ਦੀ ਪਹਿਲੀ ‘ਗੋਲਡ ਸਟ੍ਰੀਟ’ ਸ਼ੁਰੂ ਹੋਵੇਗੀ !