ਬੰਗਲਾਦੇਸ਼ ਚ ਫਿਰ ਭੜਕੀ ਹਿੰਸਾ, ਹੁਣ ਤੱਕ 32 ਮੌਤਾਂ, ਦੇਸ਼ ਭਰ ਚ ਲਗਾਇਆ ਗਿਆ ਕਰਫਿਊ

ਢਾਕਾ- ਗੁਆਂਢੀ ਦੇਸ਼ ਬੰਗਲਾਦੇਸ਼ ਤੋਂ ਇੱਕ ਵਾਰ ਫਿਰ ਹਿੰਸਾ ਦੀ ਖ਼ਬਰ ਸਾਹਮਣੇ ਆਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਬੰਗਲਾਦੇਸ਼ ‘ਚ ਐਤਵਾਰ ਨੂੰ ਭੜਕੀ ਹਿੰਸਾ ‘ਚ 32 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਅਤੇ ਸੈਂਕੜੇ ਲੋਕ ਜ਼ਖਮੀ ਹੋ ਗਏ। ਇੱਥੇ ਵਿਦਿਆਰਥੀ ਪ੍ਰਦਰਸ਼ਨਕਾਰੀਆਂ, ਪੁਲਸ ਅਤੇ ਸੱਤਾਧਾਰੀ ਪਾਰਟੀ ਦੇ ਵਰਕਰਾਂ ਵਿਚਕਾਰ ਝੜਪ ਹੋ ਗਈ।ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਹਜ਼ਾਰਾਂ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਪੁਲਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਸਟਨ ਗ੍ਰੇਨੇਡ ਦੀ ਵਰਤੋਂ ਕੀਤੀ। ਸਰਕਾਰ ਨੇ ਐਤਵਾਰ ਸ਼ਾਮ 6 ਵਜੇ ਤੋਂ ਅਣਮਿੱਥੇ ਸਮੇਂ ਲਈ ਦੇਸ਼ ਵਿਆਪੀ ਕਰਫਿਊ ਦਾ ਐਲਾਨ ਕੀਤਾ। ਨਾਲ ਹੀ ਮੋਬਾਇਲ ਅਤੇ ਇੰਟਰਨੈੱਟ ਸੇਵਾਵਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਪਿਛਲੇ ਮਹੀਨੇ ਵਿਰੋਧ ਪ੍ਰਦਰਸ਼ਨ ਸ਼ੁਰੂ ਹੋਣ ਤੋਂ ਬਾਅਦ ਪਹਿਲੀ ਵਾਰ ਸਰਕਾਰ ਨੇ ਇਹ ਕਦਮ ਚੁੱਕਿਆ ਹੈ। ਰਿਪੋਰਟ ਮੁਤਾਬਕ ਐਤਵਾਰ ਨੂੰ ਪ੍ਰਦਰਸ਼ਨਕਾਰੀਆਂ ਦੀ ਭੀੜ ਲਾਠੀਆਂ ਆਦਿ ਲੈ ਕੇ ਪਹੁੰਚੀ ਸੀ। ਜਦੋਂ ਇਹ ਭੀੜ ਢਾਕਾ ਦੇ ਮੱਧ ਵਿਚ ਸ਼ਾਹਬਾਗ ਚੌਰਾਹੇ ‘ਤੇ ਇਕੱਠੀ ਹੋਈ ਤਾਂ ਪੁਲਸ ਅਤੇ ਅੰਦੋਲਨਕਾਰੀਆਂ ਵਿਚਾਲੇ ਜ਼ਬਰਦਸਤ ਝੜਪ ਹੋ ਗਈ। ਇਸ ਤੋਂ ਇਲਾਵਾ ਕਈ ਥਾਵਾਂ ਅਤੇ ਵੱਡੇ ਸ਼ਹਿਰਾਂ ਵਿਚ ਸੜਕਾਂ ‘ਤੇ ਪ੍ਰਦਰਸ਼ਨਕਾਰੀ ਅਤੇ ਪੁਲਸ ਮੁਲਾਜ਼ਮ ਆਹਮੋ-ਸਾਹਮਣੇ ਹੋਏ। ਪ੍ਰਦਰਸ਼ਨਕਾਰੀਆਂ ਨੇ ਮੁੱਖ ਮਾਰਗ ਜਾਮ ਕਰ ਦਿੱਤੇ। ਪ੍ਰਦਰਸ਼ਨਕਾਰੀਆਂ ਵਿੱਚ ਵਿਦਿਆਰਥੀ ਅਤੇ ਮੁੱਖ ਵਿਰੋਧੀ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ ਦੇ ਸਮਰਥਨ ਵਾਲੇ ਕੁਝ ਸਮੂਹ ਸ਼ਾਮਲ ਹਨ।ਪ੍ਰਦਰਸ਼ਨਕਾਰੀਆਂ ਨੇ ਐਤਵਾਰ ਨੂੰ ਢਾਕਾ ਦੇ ਸ਼ਾਹਬਾਗ ਖੇਤਰ ਵਿੱਚ ਇੱਕ ਹਸਪਤਾਲ, ਬੰਗਬੰਧੂ ਸ਼ੇਖ ਮੁਜੀਬ ਮੈਡੀਕਲ ਯੂਨੀਵਰਸਿਟੀ ਸਮੇਤ ਖੁੱਲ੍ਹੇ ਦਫਤਰਾਂ ਅਤੇ ਅਦਾਰਿਆਂ ‘ਤੇ ਵੀ ਹਮਲਾ ਕੀਤਾ। ਚਸ਼ਮਦੀਦਾਂ ਨੇ ਦੱਸਿਆ ਕਿ ਢਾਕਾ ਦੇ ਉੱਤਰਾ ਇਲਾਕੇ ਵਿੱਚ ਕੁਝ ਕੱਚੇ ਬੰਬ ਧਮਾਕੇ ਹੋਏ ਅਤੇ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਰਾਸ਼ਟਰੀ ਸੁਰੱਖਿਆ ਬੈਠਕ ਤੋਂ ਬਾਅਦ ਹਸੀਨਾ ਨੇ ਦੋਸ਼ ਲਗਾਇਆ, “ਜੋ ਲੋਕ ਇਸ ਸਮੇਂ ਸੜਕਾਂ ‘ਤੇ ਪ੍ਰਦਰਸ਼ਨ ਕਰ ਰਹੇ ਹਨ, ਉਹ ਵਿਦਿਆਰਥੀ ਨਹੀਂ ਹਨ, ਸਗੋਂ ਅੱਤਵਾਦੀ ਹਨ ਜੋ ਦੇਸ਼ ਨੂੰ ਅਸਥਿਰ ਕਰਨਾ ਚਾਹੁੰਦੇ ਹਨ।” ਉਨ੍ਹਾਂ ਦੇਸ਼ ਵਾਸੀਆਂ ਨੂੰ ਇਨ੍ਹਾਂ ਦਹਿਸ਼ਤਗਰਦਾਂ ਨੂੰ ਸਖ਼ਤੀ ਨਾਲ ਦਬਾਉਣ ਦੀ ਅਪੀਲ ਕੀਤੀ।v

Related posts

ਈਰਾਨ-ਅਮਰੀਕਾ ਦੀ ਜੇਨੇਵਾ ‘ਚ ਦੂਜੇ ਦੌਰ ਦੀ ਗੱਲਬਾਤ ਬੇ-ਸਿੱਟਾ ਰਹੀ !

ਡੁਬਈ ਵਿੱਚ ਦੁਨੀਆਂ ਦੀ ਪਹਿਲੀ ‘ਗੋਲਡ ਸਟ੍ਰੀਟ’ ਸ਼ੁਰੂ ਹੋਵੇਗੀ !

ਸਪੇਸ ਐਕਸ ਯੋਜਨਾ : ਚੰਦ ਅਤੇ ਮੰਗਲ ਗ੍ਰਹਿਆਂ ਉਪਰ ਕਿਹੋ ਜਿਹੇ ਹੋਣਗੇ ਸ਼ਹਿਰ ?