ਭਗਵੰਤ ਮਾਨ ਨੇ ਤਿਹਾੜ ਜੇਲ੍ਹ ’ਚ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਲਈ ਮੰਗਿਆ ਸਮਾਂ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਤਿਹਾੜ ਜੇਲ ’ਚ ਬੰਦ ਆਪ ਸੁਪਰੀਮੋ ਤੇ ਦਿੱਲੀ ਦੇ ਸੀ.ਐੱਮ. ਅਰਵਿੰਦ ਕੇਜਰੀਵਾਲ ਨੂੰ ਮਿਲਣ ਜਾਣਗੇ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ ’ਚ ਬੰਦ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਸਮਾਂ ਮੰਗਣ ਲਈ ਪੱਤਰ ਲਿਖਿਆ ਹੈ। ਸੀ.ਐਮ. ਨੇ ਜੇਲ੍ਹ ਪ੍ਰਸ਼ਾਸਨ ਨੂੰ ਪੱਤਰ ਲਿਖ ਕੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਦੀ ਮੰਗ ਕੀਤੀ ਹੈ। ਇਸ ਲਈ ਪ੍ਰਵਾਨਗੀ ਮਿਲਣ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਮਾਨ ਜੇਲ ’ਚ ਬੰਦ ਕੇਜਰੀਵਾਲ ਨੂੰ ਮਿਲ ਸਕਦੇ ਹਨ। ਦੱਸ ਦੇਈਏ ਕਿ ਹਾਲ ਹੀ ’ਚ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਈਡੀ ਨੇ ਸ਼ਰਾਬ ਘੁਟਾਲੇ ’ਚ ਗ੍ਰਿਫਤਾਰ ਕਰ ਲਿਆ ਸੀ, ਜਿਸ ਤੋਂ ਬਾਅਦ ਅਦਾਲਤ ਨੇ ਕੇਜਰੀਵਾਲ ਨੂੰ ਤਿਹਾੜ ਜੇਲ ’ਚ ਹਿਰਾਸਤ ’ਚ ਰੱਖਣ ਦੇ ਨਿਰਦੇਸ਼ ਦਿੱਤੇ ਸਨ। ਤਿਹਾੜ ਜੇਲ ’ਚ ਬੰਦ ਅਰਵਿੰਦ ਕੇਜਰੀਵਾਲ ਦੀ ਸ਼ੂਗਰ ਲੈਵਲ ਘੱਟ ਹੋਣ ਕਾਰਨ ਤਬੀਅਤ ਵਿਗੜ ਗਈ ਸੀ ਅਤੇ ਉਨ੍ਹਾਂ ਦਾ ਭਾਰ ਵੀ ਸਾਢੇ ਚਾਰ ਕਿਲੋ ਘੱਟ ਗਿਆ ਹੈ।
ਜੇਲ੍ਹ ਅਧਿਕਾਰੀਆਂ ਨੇ ਦੱਸਿਆ ਕਿ ਜੇਲ੍ਹ ਦੇ ਡਾਕਟਰਾਂ ਵੱਲੋਂ ਉਨ੍ਹਾਂ ਦੀ ਸਿਹਤ ’ਤੇ ਨਜ਼ਰ ਰੱਖੀ ਜਾ ਰਹੀ ਹੈ। ਡਾਕਟਰ ਉਨ੍ਹਾਂ ਦਾ ਹਾਲ-ਚਾਲ ਪੁੱਛਣ ਲਈ ਲਗਾਤਾਰ ਉਨ੍ਹਾਂ ਨੂੰ ਮਿਲਣ ਜਾ ਰਹੇ ਹਨ।

Related posts

10 ਲੱਖ ਦਾ ਫਰੀ ਸਿਹਤ ਇਲਾਜ ਦੇਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ – ਡਾ. ਬਲਬੀਰ ਸਿੰਘ

ਹਲਵਾਰਾ ਤੋਂ ਹਵਾਈ ਉਡਾਣਾਂ ਦੀ ਬੁਕਿੰਗ ਅਪ੍ਰੈਲ ਤੋਂ ਸ਼ੁਰੂ ਹੋ ਰਹੀ – ਰਵਨੀਤ ਬਿੱਟੂ

ਬਿਕਰਮ ਮਜੀਠੀਆ ਸਮੇਤ 9 ਵਿਅਕਤੀਆਂ ਨੇ ਨਿੱਜੀ ਪੇਸ਼ੀ ਤੋਂ ਮੰਗੀ ਛੋਟ