ਭਰਤ ਭੂਸ਼ਣ ਆਸ਼ੂ ਵਲੋਂ ਜ਼ਿਮਨੀ ਚੋਣ ਲਈ ਨਾਮਜ਼ਦਗੀ ਕਾਗਜ਼ ਦਾਖ਼ਲ !

ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਲੁਧਿਆਣਾ ਪੱਛਮੀ 'ਤੇ ਹੋਣ ਜਾ ਰਹੀ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਵੱਲੋਂ ਨਾਮਜ਼ਦਗੀ ਕਾਗਜ਼ ਦਾਖ਼ਲ ਕਰ ਦਿੱਤੇ ਹਨ।

ਸਾਬਕਾ ਕੈਬਨਿਟ ਮੰਤਰੀ ਭਰਤ ਭੂਸ਼ਣ ਆਸ਼ੂ ਨੇ ਲੁਧਿਆਣਾ ਪੱਛਮੀ ‘ਤੇ ਹੋਣ ਜਾ ਰਹੀ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਵੱਲੋਂ ਨਾਮਜ਼ਦਗੀ ਕਾਗਜ਼ ਦਾਖ਼ਲ ਕਰ ਦਿੱਤੇ ਹਨ। ਇਸ ਮੌਕੇ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਜਲੰਧਰ ਤੋਂ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਵੀ ਮੌਜੂਦ ਰਹੇ।

ਭਰਤ ਭੂਸ਼ਨ ਆਸ਼ੂ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ, ‘ਅੱਜ ਲੁਧਿਆਣਾ ਦੇ ਹਲਕਾ ਪੱਛਮੀ ਦੀ ਜਿਮਨੀ ਚੋਣ ਲਈ ਕਾਂਗਰਸ ਪਾਰਟੀ ਵੱਲੋਂ ਸੌਂਪੀ ਜਿੰਮੇਵਾਰੀ ਤਹਿਤ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਗੇਲ, ਅਮੇਠੀ ਤੋਂ ਮੈਂਬਰ ਪਾਰਲੀਮੈਂਟ ਕਿਸ਼ੋਰੀ ਲਾਲ ਸ਼ਰਮਾ, ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ, ਕਪੂਰਥਲਾ ਤੋਂ ਵਿਧਾਇਕ ਅਤੇ ਹਲਕਾ ਪੱਛਮੀ ਦੀ ਜ਼ਿਮਨੀ ਚੋਣ ਲਈ ਇੰਚਾਰਜ ਰਾਣਾ ਗੁਰਜੀਤ ਸਿੰਘ ਸਮੇਤ ਸਮੁੱਚੀ ਪੰਜਾਬ ਅਤੇ ਜ਼ਿਲ੍ਹਾ ਕਾਂਗਰਸ ਲੀਡਰਸ਼ਿਪ ਦੀ ਹਾਜ਼ਰੀ ਵਿੱਚ ਆਪਣਾ ਨਾਮਜਦਗੀ ਪੱਤਰ ਦਾਖਲ ਕੀਤਾ।’

ਲੁਧਿਆਣਾ ਪੱਛਮੀ ਸੀਟ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੇ ਦਿਹਾਂਤ ਨਾਲ ਖ਼ਾਲੀ ਹੋ ਗਈ ਸੀ, ਜਿੱਥੇ ਹੁਣ ਜ਼ਿਮਨੀ ਚੋਣ ਹੋਣ ਜਾ ਰਹੀ ਹੈ। ਇੱਥੇ 19 ਜੂਨ ਨੂੰ ਵੋਟਾਂ ਪੈਣਗੀਆਂ ਤੇ 23 ਜੂਨ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ। ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਭਾਰਤੀ ਜਨਤਾ ਪਾਰਟੀ ਵੱਲੋਂ ਵੀ ਅੱਜ ਉਮੀਦਵਾਰ ਦਾ ਐਲਾਨ ਕੀਤਾ ਜਾ ਸਕਦਾ ਹੈ।

Related posts

‘ਟੁੱਟੀ ਗੰਢੀ’ ਦੇ ਪਵਿੱਤਰ ਦਿਹਾੜੇ ਮੌਕੇ ਆਓ ਇਕੱਠੇ ਹੋਕੇ ‘ਰੰਗਲੇ ਪੰਜਾਬ’ ਦੀ ਸਿਰਜਣਾ ਕਰੀਏ – ਬੀਬੀ ਮਾਣੂੰਕੇ

ਅਕਾਲ ਤਖ਼ਤ ਸਰਵ-ਉੱਚ ਹੈ, ਮੈਂ ਨਿਮਾਣੇ ਸ਼ਰਧਾਲੂ ਸਿੱਖ ਵਜੋਂ ਪੇਸ਼ ਹੋਵਾਂਗਾ : ਮੁੱਖ-ਮੰਤਰੀ ਭਗਵੰਤ ਸਿੰਘ ਮਾਨ

‘ਆਪ ਸਰਕਾਰ ‘ਸਾਮ, ਦਾਮ, ਦੰਡ, ਭੇਦ’ ਨੀਤੀ ਅਧੀਨ ਸੁਖਬੀਰ ਬਾਦਲ ਨੂੰ ਕਿਸੇ ਵੀ ਝੂਠੇ ਮਾਮਲੇ ਵਿੱਚ ਫਸਾਉਣ ਚਾਹੁੰਦੀ : ਸ਼੍ਰੋਮਣੀ ਅਕਾਲੀ ਦਲ