ਭਾਰਤੀ ਚੋਣ ਕਮਿਸ਼ਨ ਨੇ ਵਾਪਸ ਲਈ ਸਟੇਟ ਆਈਕਨ ਪੰਜਾਬ ਦੀ ਨਿਯੁਕਤੀ

ਚੰਡੀਗੜ੍ਹ – ਭਾਰਤੀ ਚੋਣ ਕਮਿਸ਼ਨ ਨੇ ਅਦਾਕਾਰ ਸੋਨੂੰ ਸੂਦ ਦੀ ਸਟੇਟ ਆਈਕਨ ਪੰਜਾਬ ਦੀ ਨਿਯੁਕਤੀ ਵਾਪਸ ਲੈ ਲਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ.ਐਸ.ਕਰੁਨਾ ਰਾਜੂ ਨੇ ਸਪੱਸ਼ਟ ਕੀਤਾ ਕਿ ਭਾਰਤੀ ਚੋਣ ਕਮਿਸ਼ਨ ਵਲੋਂ 4 ਜਨਵਰੀ,2022 ਨੂੰ ਅਦਾਕਾਰ ਸੋਨੂੰ ਸੂਦ ਨੂੰ ਸਟੇਟ ਆਈਕਨ ਪੰਜਾਬ ਵਜੋਂ ਕੀਤੀ ਨਿਯੁਕਤੀ ਵਾਪਸ ਲੈ ਲਈ ਗਈ ਹੈ। ਦੱਸਣਯੋਗ ਹੈ ਕਿ ਨਵੰਬਰ 2020 ਵਿੱਚ ਅਦਾਕਾਰ ਸੋਨੂੰ ਸੂਦ ਨੂੰ ਚੋਣ ਕਮਿਸ਼ਨ ਨੇ ਪੰਜਾਬ ਦਾ ਸਟੇਟ ‘ਆਈਕਨ’ ਨਿਯੁਕਤ ਕੀਤਾ ਸੀ।

ਫਿਲਮ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਰਸਮੀ ਤੌਰ ‘ਤੇ ਕਾਂਗਰਸ ‘ਚ ਸ਼ਾਮਲ ਹੋ ਗਈ ਹੈ। ਕਾਂਗਰਸ ਵੱਲੋਂ ਉਮੀਦਵਾਰ ਬਣਨ ਦਾ ਰਸਮੀ ਐਲਾਨ ਸੋਮਵਾਰ ਨੂੰ ਫਿਲਮ ਅਦਾਕਾਰ ਸੋਨੂੰ ਸੂਦ ਦੇ ਮੋਗਾ ਦੌਰੇ ਤੋਂ ਬਾਅਦ ਕੀਤਾ ਜਾਵੇਗਾ। ਮਾਲਵਿਕਾ ਸੂਦ ਨੇ ਖੁਦ ਕਾਂਗਰਸ ਦੀ ਮੈਂਬਰਸ਼ਿਪ ਦੀ ਪੁਸ਼ਟੀ ਕੀਤੀ ਹੈ।

Related posts

ਦਿੱਲੀ ਹਾਈ ਕੋਰਟ ਨੇ ਬਾਲੀਵੁੱਡ ਅਦਾਕਾਰਾ ਰਿਚਾ ਚੱਢਾ ਨੂੰ ਫਟਕਾਰ ਲਗਾਈ

ਡੁਬਈ ਬਾਲੀਵੁੱਡ ਅਤੇ ਕਾਰੋਬਾਰੀ ਹਸਤੀਆਂ ਲਈ ਮਨਭਾਉਂਦੀ ਥਾਂ ਕਿਉਂ ਹੈ ?

ਆਪਣੀ ਗੋਦ ਲਈ ਭੈਣ ਨੂੰ ਸਕੀ ਭੈਣ ਨਾਲੋਂ ਵੱਧ ਪਿਆਰ ਕਰਦਾ ਸਲਮਾਨ ਖਾਨ !