ਭਾਰਤੀ ਮਹਿਲਾ ਟੀਮ ਨੇ ਥਾਈਲੈਂਡ ਨੂੰ ਹਰਾ ਕੇ ਫਾਈਨਲ ‘ਚ ਬਣਾਈ ਜਗ੍ਹਾ

ਨਵੀਂ ਦਿੱਲੀ – ਮਹਿਲਾ ਏਸ਼ੀਆ ਕੱਪ 2022 ਦੇ ਪਹਿਲੇ ਸੈਮੀਫਾਈਨਲ ਮੈਚ ਵਿੱਚ ਭਾਰਤੀ ਕ੍ਰਿਕਟ ਟੀਮ ਦਾ ਸਾਹਮਣਾ ਥਾਈਲੈਂਡ ਟੀਮ ਨਾਲ ਹੋਇਆ। ਇਸ ਮੈਚ ‘ਚ ਥਾਈਲੈਂਡ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤੀ ਮਹਿਲਾ ਟੀਮ ਨੇ 20 ਓਵਰਾਂ ‘ਚ 6 ਵਿਕਟਾਂ ‘ਤੇ 148 ਦੌੜਾਂ ਬਣਾਈਆਂ ਅਤੇ ਥਾਈਲੈਂਡ ਨੂੰ ਜਿੱਤ ਲਈ 149 ਦੌੜਾਂ ਦਾ ਟੀਚਾ ਦਿੱਤਾ।
ਦੂਜੀ ਪਾਰੀ ‘ਚ ਥਾਈਲੈਂਡ ਦੀ ਟੀਮ ਨੇ 20 ਓਵਰਾਂ ‘ਚ 9 ਵਿਕਟਾਂ ‘ਤੇ 74 ਦੌੜਾਂ ਬਣਾਈਆਂ ਤੇ ਭਾਰਤ ਨੇ 74 ਦੌੜਾਂ ਨਾਲ ਜਿੱਤ ਦਰਜ ਕੀਤੀ। ਇਸ ਜਿੱਤ ਦੇ ਨਾਲ ਹੀ ਭਾਰਤੀ ਮਹਿਲਾ ਟੀਮ ਏਸ਼ੀਆ ਕੱਪ 2022 ਦੇ ਫਾਈਨਲ ਵਿੱਚ ਵੀ ਪਹੁੰਚ ਗਈ ਹੈ। ਇੰਨਾ ਹੀ ਨਹੀਂ ਭਾਰਤੀ ਮਹਿਲਾ ਟੀਮ ਨੇ ਅੱਠਵੀਂ ਵਾਰ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਣ ਦਾ ਮਾਣ ਹਾਸਲ ਕੀਤਾ।

Related posts

ਮਾਰਕ ਟੇਲਰ ਓਵਲ ‘ਚ ਨਵਾਂ ਪੈਵਿਲਿਅਨ ਅਤੇ ਨਵੇਂ ਗ੍ਰੈਂਡਸਟੈਂਡ ਦੀ ਓਪਨਿੰਗ

ਟੀਮ ਇੰਡੀਆ ਨੇ ਨਿਊਜ਼ੀਲੈਂਡ ਨੂੰ ਟੀ-20 ਵਿਸ਼ਵ ਕੱਪ 2026 ‘ਚ ਹਰਾ ਕੇ ਕਾਇਮ ਕੀਤੇ ਕਈ ਨਵੇਂ ਰਿਕਾਰਡ

ਦੂਜੇ ਸੈਮੀਫਾਈਨਲ ‘ਚ ਭਾਰਤ ਦੀ ਇੰਗਲੈਂਡ ‘ਤੇ ਜਿੱਤ, 8 ਮਾਰਚ ਨੂੰ ਫਾਈਨਲ ਨਿਊਜ਼ੀਲੈਂਡ ਨਾਲ