ਭਾਰਤੀ ਸ਼ੇਅਰ ਬਾਜ਼ਾਰਾਂ ’ਚ ਰੌਣਕ: ਸੈਂਸੈਕਸ ਤੇ ਨਿਫਟੀ ਦਾ ਨਵਾਂ ਰਿਕਾਰਡ

Mumbai: The bull statue at Bombay Stock Exchange (BSE) building in Mumbai, Wednesday, June 28, 2023. Benchmark equity indices hit their lifetime high levels on Wednesday, with the Sensex reaching the record 64,000-mark and the Nifty scaling the 19,000 level in intra-day trade. (PTI Photo)(PTI06_28_2023_000146A)

ਮੁੰਬਈ –  ਕੌਮਾਂਤਰੀ ਬਾਜ਼ਾਰਾਂ ਵਿਚ ਮਜ਼ਬੂਤੀ ਤੇ ਘਰੇਲੂ ਪੱਧਰ ’ਤੇ ਆਈਸੀਸੀਆਈ ਬੈਂਕ, ਐੱਚਡੀਐੱਫਸੀ ਬੈਂਕ ਅਤੇ ਇੰਫੋਸਿਸ ਦੇ ਸ਼ੇਅਰਾਂ ਵਿਚ ਖਰੀਦਦਾਰੀ ਕਾਰਨ ਅੱਜ ਸੈਂਸੈਕਸ ਅਤੇ ਨਿਫਟੀ ਆਪਣੀ ਰਿਕਾਰਡ ਉੱਚਾਈ ’ਤੇ ਬੰਦ ਹੋਏ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੂਚਕ ਅੰਕ ਸੈਂਸੈਕਸ 308.37 ਅੰਕ ਜਾਂ 0.40 ਫੀਸਦੀ ਵਧ ਕੇ 77,301.14 ਅੰਕਾਂ ਦੇ ਨਵੇਂ ਸਿਖਰ ’ਤੇ ਬੰਦ ਹੋਇਆ। ਨੈਸ਼ਨਲ ਸਟਾਕ ਐਕਸਚੇਂਜ (ਐੱਨਐੱਸਈ) ਦਾ ਨਿਫਟੀ ਵੀ 92.30 ਅੰਕ ਜਾਂ 0.39 ਫੀਸਦੀ ਦੇ ਵਾਧੇ ਨਾਲ 23,557.90 ਅੰਕਾਂ ਦੇ ਰਿਕਾਰਡ ਪੱਧਰ ’ਤੇ ਬੰਦ ਹੋਇਆ। ਇਸ ਤੋਂ ਪਹਿਲਾਂ ਦੋਵੇਂ ਸੂਚਕ ਅੰਕ ਅੱਜ ਸ਼ੁਰੂਆਤੀ ਕਾਰੋਬਾਰ ਵਿਚ ਆਪਣੇ ਨਵੇਂ ਸਰਬਕਾਲੀ ਉੱਚ ਪੱਧਰ ’ਤੇ ਪਹੁੰਚ ਗਏ। ਬਾਜ਼ਾਰਾਂ ’ਚ ਲਗਾਤਾਰ ਚੌਥੇ ਕਾਰੋਬਾਰੀ ਸੈਸ਼ਨ ’ਚ ਤੇਜ਼ੀ ਰਹੀ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ 334.03 ਅੰਕ ਵੱਧ ਕੇ 77,326.80 ਦੇ ਨਵੇਂ ਸਰਬਕਾਲੀ ਸਿਖ਼ਰ ’ਤੇ ਪਹੁੰਚ ਗਿਆ।

Related posts

ਬਾਲੀਵੁੱਡ ਹੀਰੋਇਨ ਕੈਟਰੀਨਾ ਦੀ ਸੁੰਦਰਤਾ ਅਤੇ ਬਿਜ਼ਨਸ ਵੋਮੈਨ ਵਜੋਂ ਸਫ਼ਲਤਾ ਦਾ ਰਾਜ਼ !

ਕੀ ਨਿਖਿਲ ਗੁਪਤਾ, ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੂੰ ਮਾਰ-ਮੁਕਾਉਣ ਚਾਹੁੰਦਾ ਸੀ ?

ਭਾਰਤ ਖੰਡਿਤ ਟ੍ਰਾਂਸਐਟਲਾਂਟਿਕ ਦੁਨੀਆ ਨੂੰ ਇਕੱਠੇ ਰੱਖ ਸਕਦਾ ਹੈ !