ਭਾਰਤੀ ਹਾਕੀ ਟੀਮ ਨੂੰ ਮਿਲੀ ਲਗਾਤਾਰ ਚੌਥੀ ਜਿੱਤ, ਦੱਖਣੀ ਕੋਰੀਆ ਨੂੰ 3-1 ਨਾਲ ਹਰਾਇਆ

ਹੁਲੁਨਬੂਈਰ – ਏਸ਼ੀਆਈ ਚੈਂਪੀਅਨਜ਼ ਟਰਾਫੀ 2024 ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ। ਅੱਜ ਖੇਡੇ ਗਏ ਮੈਚ ਵਿੱਚ ਭਾਰਤ ਨੇ ਦੱਖਣੀ ਕੋਰੀਆ ਨੂੰ 3-1 ਨਾਲ ਹਰਾ ਕੇ ਲਗਾਤਾਰ ਚੌਥੀ ਜਿੱਤ ਦਰਜ ਕੀਤੀ ਹੈ। ਭਾਰਤ ਲਈ ਕਪਤਾਨ ਹਰਮਨਪ੍ਰੀਤ ਸਿੰਘ ਨੇ 2 ਅਤੇ ਅਰਿਜੀਤ ਸਿੰਘ ਹੁੰਦਲ ਨੇ 1 ਗੋਲ ਕਰਕੇ ਟੀਮ ਨੂੰ ਜਿੱਤ ਵੱਲ ਤੋਰਿਆ। ਭਾਰਤ ਨੇ ਪਹਿਲੇ ਕੁਆਰਟਰ ਵਿੱਚ ਹੀ ਗੋਲ ਕਰਕੇ ਮੈਚ ਵਿੱਚ ਆਪਣੀ ਪਕੜ ਮਜ਼ਬੂਤ ਕਰ ਲਈ। ਅਰਿਜੀਤ ਸਿੰਘ ਨੇ ਮੈਚ ਦੇ ਤੀਜੇ ਮਿੰਟ ਵਿੱਚ ਅਤੇ ਕਪਤਾਨ ਹਰਮਨਪ੍ਰੀਤ ਨੇ 9ਵੇਂ ਮਿੰਟ ਵਿੱਚ ਗੋਲ ਕੀਤਾ। ਇਸ ਦੇ ਨਾਲ ਹੀ ਦੂਜੇ ਕੁਆਰਟਰ ਵਿੱਚ ਦੱਖਣੀ ਕੋਰੀਆ ਨੇ ਪੈਨਲਟੀ ਕਾਰਨਰ ਦੀ ਮਦਦ ਨਾਲ ਗੋਲ ਕਰਕੇ ਭਾਰਤ ਦੀ ਬੜ੍ਹਤ ਨੂੰ ਘਟਾ ਦਿੱਤਾ। ਭਾਰਤ ਲਈ ਤੀਜੇ ਕੁਆਰਟਰ ਵਿੱਚ ਹਰਮਨਪ੍ਰੀਤ ਨੇ ਗੋਲ ਕੀਤਾ।ਭਾਰਤ ਨੇ ਇਸ ਤੋਂ ਪਹਿਲਾਂ ਟੂਰਨਾਮੈਂਟ ਵਿੱਚ ਚੀਨ, ਜਾਪਾਨ ਅਤੇ ਮਲੇਸ਼ੀਆ ਨੂੰ ਹਰਾਇਆ ਹੈ। ਹੁਣ ਭਾਰਤ ਦਾ ਸਾਹਮਣਾ 14 ਸਤੰਬਰ ਨੂੰ ਆਪਣੇ ਆਖਰੀ ਰਾਊਂਡ ਰੌਬਿਨ ਮੈਚ ‘ਚ ਪਾਕਿਸਤਾਨ ਨਾਲ ਹੋਵੇਗਾ। ਤੁਹਾਨੂੰ ਦੱਸ ਦੇਈਏ ਕਿ ਭਾਰਤ ਨੇ ਚਾਰ ਜਿੱਤਾਂ ਨਾਲ ਟੂਰਨਾਮੈਂਟ ਦੇ ਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਇਸ ਦੇ ਨਾਲ ਹੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਧਿਆਨ ਚੰਦ ਅਤੇ ਬਲਬੀਰ ਸਿੰਘ ਦੌਸਾਂਝ ਤੋਂ ਬਾਅਦ 200 ਗੋਲ ਕਰਨ ਵਾਲੇ ਤੀਜੇ ਭਾਰਤੀ ਹਾਕੀ ਖਿਡਾਰੀ ਬਣ ਗਏ ਹਨ।

Related posts

ਖਿਡਾਰੀਆਂ ਦੇ ਵਲੋਂ ਬਾਕਸਿੰਗ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ

ਜੋਕੋਵਿਚ ਦੀ 13ਵੀਂ ਵਾਰ ਆਸਟ੍ਰੇਲੀਅਨ ਓਪਨ ਦੇ ਸੈਮੀਫਾਈਨਲ ਵਿੱਚ ਪੁੱਜਾ

ਯੋਰਪੀਅਨ ਟੀ20 ਪ੍ਰੀਮੀਅਰ ਲੀਗ ਦਾ ਸੀਜ਼ਨ-1 ਦੇ ਮੈਚ ਅਗਸਤ ‘ਚ ਐਮਸਟਰਡਮ, ਈਡਨਬਰਗ ਅਤੇ ਬੈੱਲਫਾਸਟ ‘ਚ ਹੋਣਗੇ !