ਭਾਰਤ, ਅਫਗਾਨਿਸਤਾਨ ਨੂੰ ਹਰਾ ਕੇ ਇੱਕ ਰੋਜ਼ਾ ਕ੍ਰਿਕਟ ਲੜੀ ‘ਚ 2-0 ਨਾਲ ਅੱਗੇ

ਭਾਰਤੀ ਟੀਮ, ਵਨਡੇ ਇੰਟਰਨੈਸ਼ਨਲ 2026।

ਭਾਰਤੀ ਟੀਮ ਨੇ ਵਨਡੇ ਇੰਟਰਨੈਸ਼ਨਲ ਦੇ ਦੂਜੇ ਇੱਕ ਰੋਜ਼ਾ ਮੈਚ ਵਿੱਚ ਅਫਗਾਨਿਸਤਾਨ ਨੂੰ 170 ਦੌੜਾਂ ਨਾਲ ਹਰਾ ਕੇ ਲੜੀ ਵਿੱਚ 2-0 ਦੀ ਅਜੇਤੂ ਬੜ੍ਹਤ ਹਾਸਲ ਕਰ ਲਈ ਹੈ। 403 ਦੌੜਾਂ ਦਾ ਟੀਚਾ ਰੱਖਦੇ ਹੋਏ ਅਫਗਾਨਿਸਤਾਨ ਦੀ ਟੀਮ ਸਿਰਫ਼ 232 ਦੌੜਾਂ ਹੀ ਬਣਾ ਸਕੀ।

ਤਿੰਨ ਮੈਚਾਂ ਦੀ ਭਾਰਤ ਬਨਾਮ ਅਫਗਾਨਿਸਤਾਨ ਇੱਕ ਰੋਜ਼ਾ ਲੜੀ ਦਾ ਦੂਜਾ ਮੈਚ ਲਖਨਊ ਦੇ ਭਾਰਤ ਰਤਨ ਸ਼੍ਰੀ ਅਟਲ ਬਿਹਾਰੀ ਵਾਜਪਾਈ ਏਕਾਨਾ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਗਿਆ। ਭਾਰਤੀ ਟੀਮ ਨੇ ਦੂਜੇ ਇੱਕ ਰੋਜ਼ਾ ਕ੍ਰਿਕਟ ਮੈਚ ਵਿੱਚ ਅਫਗਾਨਿਸਤਾਨ ਨੂੰ 170 ਦੌੜਾਂ ਨਾਲ ਹਰਾ ਕੇ ਲੜੀ ਵਿੱਚ 2-0 ਦੀ ਅਜੇਤੂ ਬੜ੍ਹਤ ਹਾਸਲ ਕਰ ਲਈ। ਇਸ ਦੇ ਨਾਲ ਕਪਤਾਨ ਸ਼ੁਭਮਨ ਗਿੱਲ ਨੇ ਕਪਤਾਨ ਵਜੋਂ ਆਪਣੀ ਪਹਿਲੀ ਇੱਕ ਰੋਜ਼ਾ ਲੜੀ ਜਿੱਤ ਲਈ। ਗੁਰਨੂਰ ਬਰਾੜ ਅਤੇ ਅਰਸ਼ਦੀਪ ਸਿੰਘ ਨੇ 3-3 ਵਿਕਟਾਂ ਲਈਆਂ, ਜਦੋਂ ਕਿ ਡੈਬਿਊ ਕਰਨ ਵਾਲੇ ਪ੍ਰਿੰਸ ਯਾਦਵ ਨੇ ਦੋ ਵਿਕਟਾਂ ਲਈਆਂ। ਰਹਿਮਤ ਸ਼ਾਹ ਨੇ ਅਫਗਾਨਿਸਤਾਨ ਟੀਮ ਲਈ ਸਭ ਤੋਂ ਵੱਧ 79 ਦੌੜਾਂ ਬਣਾਈਆਂ। ਟਾਸ ਹਾਰਨ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 49æ5 ਓਵਰਾਂ ਵਿੱਚ 402 ਦੌੜਾਂ ਬਣਾਈਆਂ। ਰੋਹਿਤ ਸ਼ਰਮਾ ਨੇ 48, ਸ਼ੁਭਮਨ ਗਿੱਲ ਨੇ 154 ਅਤੇ ਈਸ਼ਾਨ ਕਿਸ਼ਨ ਨੇ 125 ਦੌੜਾਂ ਬਣਾਈਆਂ। ਭਾਰਤ ਨੇ ਵਨਡੇ ਵਿੱਚ ਅੱਠਵੀਂ ਵਾਰ 400 ਦੌੜਾਂ ਦਾ ਅੰਕੜਾ ਪਾਰ ਕੀਤਾ ਹੈ। ਅਫਗਾਨਿਸਤਾਨ ਲਈ ਖਰੋਟੇ ਨੇ ਚਾਰ ਵਿਕਟਾਂ ਅਤੇ ਰਾਸ਼ਿਦ ਖਾਨ ਨੇ ਤਿੰਨ ਵਿਕਟਾਂ ਲਈਆਂ। ਇਸ ਜਿੱਤ ਦੇ ਨਾਲ ਹੀ ਭਾਰਤੀ ਟੀਮ ਨੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ‘ਚ 2-0 ਦੀ ਅਜੇਤੂ ਬੜ੍ਹਤ ਬਣਾ ਲਈ ਹੈ। ਸੀਰੀਜ਼ ਦਾ ਤੀਜਾ ਅਤੇ ਆਖਰੀ ਵਨਡੇ ਮੈਚ 20 ਜੂਨ ਨੂੰ ਚੇਨਈ ਦੇ ਐਮਏ ਚਿਦੰਬਰਮ ਸਟੇਡੀਅਮ ‘ਚ ਖੇਡਿਆ ਜਾਵੇਗਾ।

Related posts

ਲਿਓਨਲ ਮੈਸੀ : ਵਿਸ਼ਵ ਕੱਪ ਵਿੱਚ ਹੈਟ੍ਰਿਕ ਲਾਉਣ ਵਾਲਾ ਸਭ ਤੋਂ ਵੱਧ ਉਮਰ ਦਾ ਖਿਡਾਰੀ !

ਆਰਐਸਐਸ ਦੀ ਕਾਨੂੰਨੀ ਸਥਿਤੀ ਵਾਰੇ ਫਿਰ ਚਰਚਾ ਛਿੜੀ !

ਨੋਇਡਾ ਇੰਟਰਨੈਸ਼ਨਲ ਤੋਂ ਪੈਸੇਂਜਰ ਤੇ ਕਾਰਗੋ ਉਡਾਣਾਂ ਨਾਲ ਪੰਜਾਬ ਸਮੇਤ ਸਰਹੱਦੀ ਰਾਜਾਂ ਨੂੰ ਹੋਈ ਸੌਖ !