ਭਾਰਤ-ਨਿਊਜ਼ੀਲੈਂਡ ਟੈਸਟ: ਮੀਂਹ ਕਾਰਨ ਪਹਿਲੇ ਦਿਨ ਦੀ ਖੇਡ ’ਤੇ ਫਿਰਿਆ ਪਾਣੀ

ਬੰਗਲੁਰੂ –  ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਵਿਚਕਾਰ ਪਹਿਲੇ ਟੈਸਟ ਮੈਂਚ ਦੇ ਪਹਿਲੇ ਦਿਨ ਦੀ ਖੇਡ ਨੂੰ ਰੱਦ ਕਰਨਾ ਪਿਆ। ਦੁਪਹਿਰ ਸਮੇਂ ਮੀਂਹ ਰੁਕਣ ਦੌਰਾਨ ਅੰਪਾਇਰਾਂ ਅਤੇ ਮੈਚ ਅਧਿਕਾਰੀਆਂ ਨੇ ਗਰਾਉਂਡ ਦਾ ਜਾਇਜ਼ਾ ਲਿਆ, ਹਾਲਾਤ ਦੇਖਦਿਆਂ 2:34 ਮਿੰਟ ’ਤੇ ਖੇਡ ਰੱਦ ਕਰਨ ਦਾ ਫੈਸਲਾ ਕੀਤਾ ਗਿਆ। ਇਸ ਤੋਂ ਪਹਿਲਾਂ ਮੀਂਹ ਪੈਣ ਕਾਰਨ ਸਵੇਰ 9 ਵਜੇ ਟਾਸ ਵੀ ਨਹੀਂ ਹੋ ਸਕਿਆ। ਹਾਲਾਂਕਿ ਖਰਾਬ ਮੌਸਮ ਦੇ ਬਾਵਜੂਦ ਮੈਚ ਦੇਖਣ ਲਈ ਕਾਫ਼ੀ ਦਰਸ਼ਕ ਪੁੱਜੇ ਸਨ। ਜਾਣਕਾਰੀ ਅਨੁਸਾਰ ਦੂਜੇ ਦਿਨ ਵੀ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।

 

Related posts

ਵਿਰਾਟ ਕੋਹਲੀ ਨੇ ਆਈਸੀਸੀ ਵਨਡੇ ਬੱਲੇਬਾਜ਼ੀ ਰੈਂਕਿੰਗ ਵਿੱਚ ਨੰਬਰ-1 ਸਥਾਨ ਹਾਸਲ ਕੀਤਾ

ਕਿਸੇ ਚਮਤਕਾਰ ਤੋਂ ਘੱਟ ਨਹੀਂ ਆਸਟ੍ਰੇਲੀਆ ਦੇ ਸਾਬਕਾ ਬੈਟਸਮੈਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ

ਟੀ-20 ਵਿਸ਼ਵ ਕੱਪ 2026 ਲਈ ਨਿਊਜ਼ੀਲੈਂਡ ਦੀ ਟੀਮ ਦਾ ਐਲਾਨ