ਭਾਰਤ ਨੇ ਅਫਗਾਨਿਸਤਾਨ ਦੇ ਕਾਬੁਲ ਵਿੱਚ ਹੋਏ ਬੰਬ ਧਮਾਕੇ ਦੀ ਕੀਤੀ ਨਿੰਦਾ

ਨਵੀਂ ਦਿੱਲੀ – ਭਾਰਤ ਨੇ ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਸ਼ੀਆ ਇਲਾਕੇ ‘ਚ ਹੋਏ ਬੰਬ ਧਮਾਕੇ ਦੀ ਨਿੰਦਾ ਕੀਤੀ ਹੈ। ਸ਼ੁੱਕਰਵਾਰ ਨੂੰ ਅਫ਼ਗਾਨਿਸਤਾਨ ਦੇ ਕਾਬੁਲ ‘ਚ ਇਕ ਸਿੱਖਿਆ ਕੇਂਦਰ ਦੇ ਅੰਦਰ ਹੋਏ ਬੰਬ ਧਮਾਕੇ ‘ਚ 19 ਲੋਕਾਂ ਦੀ ਮੌਤ ਹੋ ਗਈ।

ਇਸ ਮਾਮਲੇ ‘ਚ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਕਾਬੁਲ ਦੇ ਦਸ਼ਤ-ਏ-ਬਰਚੀ ‘ਚ ਕਾਜ ਐਜੂਕੇਸ਼ਨਲ ਸੈਂਟਰ ‘ਤੇ ਕੱਲ੍ਹ ਹੋਏ ਅੱਤਵਾਦੀ ਹਮਲੇ ਤੋਂ ਦੁਖੀ ਹਾਂ ਅਤੇ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦੇ ਹਾਂ। ਭਾਰਤ ਵਿਦਿਅਕ ਸਥਾਨਾਂ ‘ਤੇ ਨਿਰਦੋਸ਼ ਵਿਦਿਆਰਥੀਆਂ ਨੂੰ ਲਗਾਤਾਰ ਨਿਸ਼ਾਨਾ ਬਣਾਏ ਜਾਣ ਦੀ ਸਖ਼ਤ ਨਿੰਦਾ ਕਰਦਾ ਹੈ।ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਸਵੇਰੇ ਦਸ਼ਤੀ ਬਰਚੀ ਇਲਾਕੇ ‘ਚ ਇਕ ਸਿੱਖਿਆ ਕੇਂਦਰ ਦੇ ਅੰਦਰ ਬੰਬ ਧਮਾਕਾ ਹੋਇਆ ਸੀ। ਇਸ ਧਮਾਕੇ ‘ਚ ਘੱਟੋ-ਘੱਟ 19 ਲੋਕਾਂ ਦੀ ਮੌਤ ਹੋ ਗਈ ਅਤੇ ਦਰਜਨਾਂ ਲੋਕ ਜ਼ਖਮੀ ਹੋ ਗਏ। ਇੱਕ ਟਵਿੱਟਰ ਪੋਸਟ ਵਿੱਚ, ਗੈਰ ਸਰਕਾਰੀ ਸੰਗਠਨ ਅਫ਼ਗਾਨ ਪੀਸ ਵਾਚ ਨੇ ਕਿਹਾ ਕਿ ਇੱਕ ਆਤਮਘਾਤੀ ਹਮਲਾਵਰ ਨੇ ਹਜ਼ਾਰਾ ਇਲਾਕੇ ਵਿੱਚ ਕਾਜ਼ ਵਿੱਦਿਅਕ ਕੇਂਦਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਵਿਦਿਆਰਥੀਆਂ ਦੇ ਵਿਚਕਾਰ ਆਪਣੇ ਆਪ ਨੂੰ ਧਮਾਕਾ ਕਰ ਲਿਆ।

Related posts

ਏਅਰ ਇੰਡੀਆ ਵਲੋਂ ਅੰਤਰਰਾਸ਼ਟਰੀ ਉਡਾਣਾਂ ਵਿੱਚ ਕਟੌਤੀ ਕਰਨ ਦਾ ਐਲਾਨ

ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਦੇ ਕਾਫਲੇ ਵਿੱਚ ਵਾਹਨਾਂ ਦੀ ਗਿਣਤੀ ਘਟਾਈ

14 ਸਾਉਣੀ ਦੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ‘ਚ ਵਾਧੇ ਨੂੰ ਮਨਜ਼ੂਰੀ