ਭਾਰਤ ਮੰਡਪਮ ’ਚ ਮਨਾਇਆ ਜਾਵੇਗਾ ਵੀਰ ਬਾਲ ਦਿਵਸ, ਪੀ.ਐਮ. ਮੋਦੀ ਵੀ ਹੋਣਗੇ ਸ਼ਾਮਲ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ 26 ਦਸੰਬਰ ਯਾਨੀ ਮੰਗਲਵਾਰ ਸਵੇਰੇ 10.30 ਵਜੇ ਨਵੀਂ ਦਿੱਲੀ ਦੇ ਭਾਰਤ ਮੰਡਪਮ ’ਚ ’ਵੀਰ ਬਾਲ ਦਿਵਸ’ ’ਤੇ ਆਯੋਜਿਤ ਪ੍ਰੋਗਰਾਮ ’ਚ ਹਿੱਸਾ ਲੈਣਗੇ। ਇਸ ਮੌਕੇ ਪੀ.ਐੱਮ. ਮੋਦੀ ਦਿੱਲੀ ’ਚ ਨੌਜਵਾਨਾਂ ਦੇ ਮਾਰਚ-ਪਾਸਟ ਨੂੰ ਵੀ ਹਰੀ ਝੰਡੀ ਦਿਖਾਉਣਗੇ। ਇਸ ਦਿਨ ਨੂੰ ਚਿੰਨਿ੍ਹਤ ਕਰਨ ਲਈ, ਸਰਕਾਰ ਨਾਗਰਿਕਾਂ, ਵਿਸ਼ੇਸ਼ ਕਰ ਕੇ ਛੋਟੇ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੇ ਸਾਹਸ ਦੀ ਕਹਾਣੀ ਬਾਰੇ ਸੂਚਿਤ ਕਰਨ ਅਤੇ ਸਿੱਖਿਅਤ ਕਰਨ ਲਈ ਪੂਰੇ ਦੇਸ਼ ’ਚ ਹਿੱਸੇਦਾਰੀ ਪ੍ਰੋਗਰਾਮ ਆਯੋਜਿਤ ਕਰ ਰਹੀ ਹੈ।
ਸਾਹਿਬਜ਼ਾਦਿਆਂ ਦੀ ਜੀਵਨ ਕਹਾਣੀ ਅਤੇ ਬਲੀਦਾਨ ਦਾ ਵੇਰਵਾ ਦੇਣ ਵਾਲੀ ਇਕ ਡਿਜ਼ੀਟਲ ਪ੍ਰਦਰਸ਼ਨੀ ਦੇਸ਼ ਭਰ ਦੇ ਸਕੂਲਾਂ ਅਤੇ ਬਾਲ ਦੇਖਭਾਲ ਸੰਸਥਾਵਾਂ ’ਚ ਪ੍ਰਦਰਸ਼ਿਤ ਕੀਤੀ ਜਾਵੇਗੀ। ‘ਵੀਰ ਬਾਲ ਦਿਵਸ’ ’ਤੇ ਇਕ ਫਿਲਮ ਵੀ ਦੇਸ਼ ਭਰ ’ਚ ਪ੍ਰਦਰਸ਼ਿਤ ਕੀਤੀ ਜਾਵੇਗੀ।

Related posts

ਤੇਲ ਲਈ ਨਵੇਂ ਨਿਯਮ : ਹੁਣ ਇੱਕ ਗੱਡੀ ਰੋਜ਼ਾਨਾ ਸਿਰਫ਼ 200 ਲੀਟਰ ਤੇਲ ਲੈ ਸਕੇਗੀ

ਹਰਿਆਣਾ ਸਰਕਾਰ ਵਲੋਂ ਅੱਤਵਾਦ ਵਿਰੋਧੀ ਦਸਤੇ ਦਾ ਗਠਨ

ਭਾਰਤ ਦੇ 70 ਕਰੋੜ ਨੌਜਵਾਨ ਦੇਸ਼ ਦਾ ਸਰਮਾਇਆ – ਪ੍ਰਧਾਨ ਮੰਤਰੀ ਮੋਦੀ