ਭਾਰਤ ਦੇ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੇ ਫਰਾਂਸ ਦੇ ਆਪਣੇ ਦੌਰੇ ਦੌਰਾਨ ਪੈਰਿਸ ਵਿੱਚ ਫਰਾਂਸ ਦੇ ਵਿਦੇਸ਼ ਮੰਤਰੀ ਜੀਨ-ਨੋਏਲ ਬੈਰੋਟ ਨਾਲ ਮੁਲਾਕਾਤ ਤੋਂ ਬਾਅਦ ਕਿਹਾ ਹੈ ਕਿ, “ਯੂਰਪ ਵਿਸ਼ਵ ਪੱਧਰ ‘ਤੇ ਇੱਕ ਮਹੱਤਵਪੂਰਨ ਖਿਡਾਰੀ ਹੈ ਅਤੇ ਭਾਰਤ ਅਤੇ ਯੂਰਪ ਵਿਚਕਾਰ ਸਬੰਧਾਂ ਨੂੰ ਮਜ਼ਬੂਤ ਕਰਨਾ ਮਹੱਤਵਪੂਰਨ ਹੈ। ਮੈਨੂੰ ਲੱਗਦਾ ਹੈ ਕਿ ਇਹ ਇੱਕ ਬਹੁਤ ਹੀ ਸੋਚ-ਸਮਝ ਕੇ ਲਿਆ ਗਿਆ ਫੈਸਲਾ ਹੈ। ਇਹ ਇੱਕ ਅਜਿਹਾ ਫੈਸਲਾ ਹੈ ਜੋ ਸਾਡੇ ਵਿਸ਼ਵਾਸ ਨੂੰ ਦਰਸਾਉਂਦਾ ਹੈ ਕਿ ਯੂਰਪ ਨਾਲ ਇਹ ਰਿਸ਼ਤਾ ਸੱਚਮੁੱਚ ਅਗਲੇ ਪੱਧਰ ਤੱਕ ਅੱਗੇ ਵਧਣ ਲਈ ਤਿਆਰ ਹੈ। ਪਿਛਲੇ ਕੁਝ ਹਫ਼ਤਿਆਂ ਵਿੱਚ ਅਸੀਂ ਭਾਰਤ ਵਿੱਚ ਯੂਰਪ ਨਾਲ ਸਬੰਧਤ ਮੁੱਦਿਆਂ ‘ਤੇ ਚਰਚਾ ਕੀਤੀ ਹੈ, ਜਿਵੇਂ ਕਿ (ਮੁਫ਼ਤ ਵਪਾਰ ਸਮਝੌਤੇ, ਤਕਨਾਲੋਜੀ ਮੁੱਦੇ, ਸੈਮੀਕੰਡਕਟਰ, ਰੇਲਵੇ, ਰੱਖਿਆ ਅਤੇ ਹਵਾਬਾਜ਼ੀ। ਭਾਰਤ ਅਤੇ ਯੂਰਪ ਦਾ ਬਹੁਤ ਮਜ਼ਬੂਤ ਰਿਸ਼ਤਾ ਹੈ, ਅਤੇ ਹੋਰ ਵੀ ਬਹੁਤ ਕੁਝ ਕੀਤਾ ਜਾ ਸਕਦਾ ਹੈ। ਪਰ ਇਸ ਤੋਂ ਪਰੇ, ਮੈਨੂੰ ਲੱਗਦਾ ਹੈ ਕਿ ਅੱਜ ਇੱਕ ਵੱਡੀ ਚਰਚਾ ਦੀ ਲੋੜ ਹੈ, ਅਤੇ ਦੁਨੀਆ ਨੂੰ ਗਲੋਬਲ ਆਰਡਰ ਬਾਰੇ ਗੱਲ ਕਰਨੀ ਚਾਹੀਦੀ ਹੈ। ਅਸੀਂ ਕਿਸ ਤਰ੍ਹਾਂ ਦੀ ਦੁਨੀਆ ਵਿੱਚ ਰਹਿਣਾ ਚਾਹੁੰਦੇ ਹਾਂ? ਨਿਯਮ ਕੀ ਹੋਣਗੇ, ਅਤੇ ਹੋਰ ਕਿਹੜੇ ਸਬੰਧਤ ਮੁੱਦੇ ਹੋਣਗੇ? ਅਤੇ ਕਿਉਂਕਿ ਮੈਨੂੰ ਲੱਗਦਾ ਹੈ ਕਿ ਯੂਰਪ ਗਲੋਬਲ ਰਾਜਨੀਤੀ ਵਿੱਚ ਇੱਕ ਮਹੱਤਵਪੂਰਨ ਖਿਡਾਰੀ ਹੈ, ਇਸ ਲਈ ਭਾਰਤ ਲਈ ਇਸ ਨਾਲ ਆਪਣੇ ਸਬੰਧਾਂ ਨੂੰ ਮਜ਼ਬੂਤ ਕਰਨਾ ਵੀ ਮਹੱਤਵਪੂਰਨ ਹੈ।
ਵਿਦੇਸ਼ ਮੰਤਰੀ ਜੈਸ਼ੰਕਰ ਦਾ ਦੌਰਾ ਵਿਸ਼ਵ ਅਸਥਿਰਤਾ ਦੇ ਸਮੇਂ ਆਇਆ ਹੈ ਅਤੇ ਵੈਨੇਜ਼ੁਏਲਾ ਵਿਰੁੱਧ ਅਮਰੀਕੀ ਕਾਰਵਾਈ ਬਾਰੇ ਇਸ ਵੇਲੇ ਦੁਨੀਆ ਭਰ ਵਿੱਚ ਚਿੰਤਾ ਹੈ। ਅਗਲੇ ਕੁੱਝ ਹਫ਼ਤਿਆਂ ਵਿੱਚ, ਭਾਰਤ ਜਰਮਨ ਚਾਂਸਲਰ ਫ੍ਰੈਡਰਿਕ ਮਰਜ਼, ਫਰਾਂਸੀਸੀ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਅਤੇ ਯੂਰਪੀ ਸੰਘ ਦੇ ਚੋਟੀ ਦੇ ਨੇਤਾਵਾਂ ਦੀ ਮੇਜ਼ਬਾਨੀ ਕਰੇਗਾ।