ਮਨੀਪੁਰ ਘਾਟੀ ਦੇ ਪੰਜ ਜ਼ਿਲ੍ਹਿਆਂ ਵਿਚ ਇੰਟਰਨੈੱਟ ਸੇਵਾਵਾਂ ਬਹਾਲ

ਇੰਫਾਲ – ਮਨੀਪੁਰ ਸਰਕਾਰ ਨੇ ਸੋਮਵਾਰ ਨੂੰ ਪੰਜ ਜ਼ਿਲ੍ਹਿਆਂ ਵਿੱਚ ਇੰਟਰਨੈਟ ਸੇਵਾਵਾਂ ’ਤੇ ਲਾਈ ਗਈ ਅਸਥਾਈ ਰੋਕ ਨੂੰ ਤੁਰੰਤ ਪ੍ਰਭਾਵ ਨਾਲ ਹਟਾ ਦਿੱਤਾ ਹੈ। ਕਮਿਸ਼ਨਰ (ਗ੍ਰਹਿ) ਐੱਨ ਅਸ਼ੋਕ ਕੁਮਾਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਮੌਜੂਦਾ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ ਹੈ ਅਤੇ ਇੰਟਰਨੈੱਟ ਸੇਵਾਵਾਂ ਬਹਾਲ ਕਰਨਾ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ 10 ਸਤੰਬਰ ਨੂੰ ਲੋਕ ਹਿੱਤ ਵਿੱਚ ਰੋਕਥਾਮ ਉਪਾਅ ਵਜੋਂ ਲਗਾਈ ਰੋਕ ਨੂੰ ਸੂਬਾ ਸਰਕਾਰ ਨੇ 13 ਸਤੰਬਰ ਨੂੰ ਬ੍ਰਾਡਬੈਂਡ ਸੇਵਾਵਾਂ ’ਤੇ ਪਾਬੰਦੀਆਂ ਦੀ ਸ਼ਰਤ ਨਾਲ ਹਟਾ ਦਿੱਤਾ ਹੈ। ਮਨੀਪੁਰ ਵਿਚ ਹਿੰਸਾ ਦੇ ਨਤੀਜੇ ਵਜੋਂ ਸੁਰੱਖਿਆ ਬਲਾਂ ਨਾਲ ਝੜਪਾਂ ਹੋਈਆਂ, ਜਿਸ ਵਿੱਚ ਵਿਦਿਆਰਥੀਆਂ ਅਤੇ ਪੁਲਿਸ ਕਰਮਚਾਰੀਆਂ ਸਮੇਤ 80 ਤੋਂ ਵੱਧ ਲੋਕ ਜ਼ਖਮੀ ਹੋ ਗਏ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਕਿਹਾ ਸੀ ਕਿ ਸੂਬੇ ਵਿਚ ਵਿੱਚ ਇੰਟਰਨੈੱਟ ਸੇਵਾਵਾਂ ਬਹਾਲ ਕੀਤੀਆਂ ਜਾਣਗੀਆਂ। ਉਨ੍ਹਾਂ ਲਿਖਿਆ ਕਿ ਮੈਂ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਉਹ ਜ਼ਿੰਮੇਵਾਰੀ ਨਾਲ ਇੰਟਰਨੈਟ ਦੀ ਵਰਤੋਂ ਕਰਨ।

Related posts

ਪੀਆਈਓ ਕਾਰਡ ਵਾਲੇ ਹੁਣ ਓਸੀਆਈ ਕਾਰਡ ਲਈ ਅਪਲਾਈ ਕਰਨ !

ਸੁਪਰੀਮ ਕੋਰਟ ਵੱਲੋਂ ‘ਚ ਸੜਕਾਂ ਦੀ ਸੁਰੱਖਿਆ ਯਕੀਨੀ ਬਨਾਉਣ ਦੇ ਨਿਰਦੇਸ਼

ਊਧਮਪੁਰ ਸੜਕ ਹਾਦਸੇ ‘ਚ 20 ਮੌਤਾਂ : ਬੱਸ ਦੇ 100 ਫੁੱਟ ਹੇਠਾਂ ਖੱਡ ‘ਚ ਡਿੱਗ ਗਈ