ਮਨੀਪੁਰ ’ਚ ਸੁਰੱਖਿਆ ਫ਼ੋਰਸਾਂ ਦੇ ਵਾਹਨ ’ਤੇ ਹਮਲੇ ਕਾਰਨ ਜਵਾਨ ਸ਼ਹੀਦ

ਇੰਫਾਲ – ਅੱਤਵਾਦੀਆਂ ਨੇ ਬੁੱਧਵਾਰ ਸਵੇਰੇ ਮਨੀਪੁਰ ਦੇ ਮੋਰੇਹ ਇਲਾਕੇ ’ਚ ਸੁਰੱਖਿਆ ਫੋਰਸਾਂ ਦੀਆਂ ਮੋਟਰ-ਗੱਡੀਆਂ ’ਤੇ ਹਮਲਾ ਕਰ ਦਿੱਤਾ। ਹਮਲੇ ’ਚ ਭਾਰਤੀ ਰਿਜ਼ਰਵ ਬਟਾਲੀਅਨ ਦੇ ਜਵਾਨ ਵਾਂਗਖੇਮ ਸੋਮਰਜੀਤ ਦੀ ਮੌਤ ਹੋ ਗਈ। ਇਕ ਹੋਰ ਜਵਾਨ ਜ਼ਖਮੀ ਹੋ ਗਿਆ। ਹਮਲਾਵਰ ਕੁਕੀ ਭਾਈਚਾਰੇ ਨਾਲ ਸਬੰਧਤ ਦੱਸੇ ਜਾਂਦੇ ਹਨ। ਪੁਲਿਸ ਨੇ ਦੱਸਿਆ ਕਿ ਬੁੱਧਵਾਰ ਸਵੇਰੇ ਮੋਰੇਹ ’ਚ ਤਿੰਨ ਵੱਖ-ਵੱਖ ਥਾਵਾਂ ’ਤੇ ਸੁਰੱਖਿਆ ਫੋਰਸਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ। ਅੱਤਵਾਦੀਆਂ ਨੇ ਸੁਰੱਖਿਆ ਫੋਰਸਾਂ ਦੀ ਚੌਕੀ ’ਤੇ ਬੰਬ ਸੁੱਟੇ ਅਤੇ ਗੋਲੀਬਾਰੀ ਕੀਤੀ। ਇਸ ਕਾਰਨ ਨੇੜੇ ਖੜੇ ਕਈ ਵਾਹਨਾਂ ਨੂੰ ਨੁਕਸਾਨ ਪਹੁੰਚਿਆ। ਟੇਂਗਨੋਪਾਲ ਜ਼ਿਲੇ ’ਚ ਕਰਫਿਊ ਲਾ ਦਿੱਤਾ ਗਿਆ ਹੈ। ਮੋਰੇਹ ’ਚ ਲਗਾਤਾਰ ਹਿੰਸਾ ਨੂੰ ਵੇਖਦਿਆਂ ਸੂਬਾ ਸਰਕਾਰ ਨੇ ਕੇਂਦਰ ਤੋਂ ਮਦਦ ਮੰਗੀ ਹੈ। ਗ੍ਰਹਿ ਸਕੱਤਰ ਰਣਜੀਤ ਸਿੰਘ ਨੇ ਗ੍ਰਹਿ ਮੰਤਰਾਲਾ ਦੇ ਵਧੀਕ ਸਕੱਤਰ ਨੂੰ ਕਿਹਾ ਹੈ ਕਿ ਇੱਥੇ ਹਾਲਾਤ ਵਿਗੜ ਰਹੇ ਹਨ। ਮੈਡੀਕਲ ਐਮਰਜੈਂਸੀ ਕਿਸੇ ਵੀ ਸਮੇਂ ਪੈਦਾ ਹੋ ਸਕਦੀ ਹੈ। ਇਸ ਲਈ ਹੈਲੀਕਾਪਟਰ ਦਿੱਤੇ ਜਾਣੇ ਚਾਹੀਦੇ ਹਨ।

Related posts

ਫੈੇਲ ਰਹੀ ਖਾੜੀ ਜੰਗ : ਟਰੰਪ ਨੂੰ ਹੁਣ ਕੰਬਲ ਨਹੀਂ ਛੱਡ ਰਿਹਾ !

ਦਿੱਲੀ ਹਾਈ ਕੋਰਟ ਨੇ ਬਾਲੀਵੁੱਡ ਅਦਾਕਾਰਾ ਰਿਚਾ ਚੱਢਾ ਨੂੰ ਫਟਕਾਰ ਲਗਾਈ

ਆਰਟੇਮਿਸ II ਮਿਸ਼ਨ : ਅੱਜ ਅੱਧੀ ਸਦੀ ਬਾਅਦ ਮਨੁੱਖ ਫਿਰ ਚੰਦ ਉਪਰ ਜਾਣਗੇ