ਮਨੀ ਲਾਂਡਰਿੰਗ ਮਾਮਲੇ ’ਚ ਕੇਜਰੀਵਾਲ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀ – ਦਿੱਲੀ ਦੀ ਇਕ ਅਦਾਲਤ ਨੇ ਵੀਰਵਾਰ ਨੂੰ ਸ਼ਰਾਬ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਮਨੀ ਲਾਂਡਰਿੰਗ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਰਾਊਜ਼ ਐਵੇਨਿਊ ਕੋਰਟ ’ਚ ਜੱਜ ਨਿਆਏ ਬਿੰਦੂ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਪੇਸ਼ ਹੋਏ ਵਕੀਲ ਐੱਸ. ਵੀ. ਰਾਜੂ ਵਲੋਂ ਜਾਂਚ ਏਜੰਸੀ ਦੀਆਂ ਦਲੀਲਾਂ ਸੁਣਨ ਮਗਰੋਂ ਫ਼ੈਸਲਾ ਸੁਰੱਖਿਅਤ ਰੱਖਿਆ ਸੀ।
ਅੱਜ ਸੁਣਵਾਈ ਦੌਰਾਨ ਈ.ਡੀ. ਨੇ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕੀਤਾ ਸੀ। ਈ.ਡੀ. ਵੱਲੋਂ ਪੇਸ਼ ਹੋਏ ਏ.ਐਸ.ਜੀ. ਰਾਜੂ ਨੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ’ਆਪ’ ਪਾਰਟੀ ਦੇ ਮਾਮਲਿਆਂ ਲਈ ਸਿਰਫ਼ ਅਰਵਿੰਦ ਕੇਜਰੀਵਾਲ ਹੀ ਜ਼ਿੰਮੇਵਾਰ ਹਨ। ਈ.ਡੀ. ਦੀ ਨੁਮਾਇੰਦਗੀ ਕਰ ਰਹੇ ਏ.ਐਸ.ਜੀ. ਐਸਵੀ ਰਾਜੂ ਨੇ ਰੌਜ਼ ਐਵੇਨਿਊ ਅਦਾਲਤ ਵਿੱਚ ਕਿਹਾ ਕਿ 7 ਨਵੰਬਰ, 2021 ਨੂੰ ਅਰਵਿੰਦ ਕੇਜਰੀਵਾਲ ਹੋਟਲ ਗ੍ਰੈਂਡ ਹਯਾਤ ਵਿੱਚ ਠਹਿਰੇ ਸਨ। 1 ਲੱਖ ਰੁਪਏ ਦੋ ਕਿਸ਼ਤਾਂ ਵਿੱਚ ਅਦਾ ਕੀਤੇ ਗਏ। ਇਸ ਦਾ ਭੁਗਤਾਨ ਚੈਨਪ੍ਰੀਤ ਸਿੰਘ ਨੇ ਆਪਣੇ ਬੈਂਕ ਖਾਤੇ ਤੋਂ ਕੀਤਾ ਸੀ। ਏ.ਐਸ.ਜੀ. ਐਸਵੀ ਰਾਜੂ ਨੇ ਕਿਹਾ ਕਿ ਚੰਨਪ੍ਰੀਤ ਉਹ ਵਿਅਕਤੀ ਸੀ ਜਿਸ ਨੇ ਵੱਖ-ਵੱਖ ’ਆਂਗੜੀਆਂ’ ਤੋਂ 45 ਕਰੋੜ ਰੁਪਏ ਲਏ ਸਨ। ਉਸ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ। ਏ.ਐਸ.ਜੀ. ਨੇ ਕਿਹਾ ਕਿ ਇਸ ਗੱਲ ਦੇ ਸਬੂਤ ਹਨ ਕਿ ਚਨਪ੍ਰੀਤ ਨੇ ਗੋਆ ਵਿੱਚ ਕੇਜਰੀਵਾਲ ਦੇ ਹੋਟਲ ਦਾ ਬਿੱਲ ਅਦਾ ਕੀਤਾ ਸੀ।

Related posts

ਭਾਰਤ ਅਤੇ ਕੈਨੇਡਾ ਵਲੋਂ 2030 ਤੱਕ 50 ਬਿਲੀਅਨ ਡਾਲਰ ਦੇ ਵਪਾਰ ਦਾ ਟੀਚਾ

ਯਾਤਰੀ ਪਰੇਸ਼ਾਨ : ਹਵਾਈ ਖੇਤਰ ਬੰਦ ਹੋਣ ਨਾਲ ਮਿਡਲ-ਈਸਟ ਬਾਕੀ ਦੁਨੀਆਂ ਨਾਲੋਂ ਕੱਟਿਆ ਗਿਆ

ਅਸੀਂ ਸੁਰੱਖਿਅਤ ਹਾਂ ਤੇ ਹਾਲਾਤ ਠੀਕ ਹੋਣ ਦੀ ਉਡੀਕ ਕਰ ਰਹੇ ਹਾਂ – ਪੀਵੀ ਸਿੰਧੂ