ਮਨੀ ਲਾਂਡਰਿੰਗ ਮਾਮਲੇ ‘ਚ ਸਤੇਂਦਰ ਜੈਨ ਦੇ ਘਰ ਛਾਪਾ, ED ਨੇ ਦੋ ਹੋਰ ਸਾਥੀਆਂ ਨੂੰ ਕੀਤਾ ਗ੍ਰਿਫਤਾਰ

ਨਵੀਂ ਦਿੱਲੀ – ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਨੇ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੇ ਦੋ ਹੋਰ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸਤੇਂਦਰ ਜੈਨ ਖੁਦ ਇਸ ਸਮੇਂ ਨਿਆਂਇਕ ਹਿਰਾਸਤ ਵਿੱਚ ਹੈ। ਗ੍ਰਿਫਤਾਰ ਕੀਤੇ ਗਏ ਦੋ ਵਿਅਕਤੀਆਂ ਦੀ ਪਛਾਣ ਉਦਯੋਗਪਤੀ ਵੈਭਵ ਜੈਨ ਅਤੇ ਅੰਕੁਸ਼ ਜੈਨ ਵਜੋਂ ਹੋਈ ਹੈ। ਇਸ ਮਾਮਲੇ ਵਿੱਚ ਸੀਬੀਆਈ ਨੇ ਅੰਕੁਸ਼, ਵੈਭਵ ਜੈਨ ਅਤੇ ਹੋਰਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ।

ਫਿਲਹਾਲ ਈਡੀ ਅੰਕੁਸ਼ ਤੇ ਵੈਭਵ ਜੈਨ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਜਾਂਚ ਕਰ ਰਹੀ ਹੈ। ਦੋਵਾਂ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਸ ਕਥਿਤ ਮਨੀ ਲਾਂਡਰਿੰਗ ਮਾਮਲੇ ਦੀ ਗੁੱਥੀ ਸੁਲਝਾਈ ਜਾ ਸਕੇ। ਇਸ ਮਾਮਲੇ ਵਿੱਚ ਜਦੋਂ 6 ਜੂਨ ਨੂੰ ਛਾਪੇਮਾਰੀ ਕੀਤੀ ਗਈ ਸੀ ਤਾਂ ਈਡੀ ਨੇ ਕੁੱਲ 2.35 ਕਰੋੜ ਰੁਪਏ ਅਤੇ ਕਰੀਬ 133 ਸੋਨੇ ਦੇ ਸਿੱਕੇ ਜ਼ਬਤ ਕੀਤੇ ਸਨ।

ਕੇਜਰੀਵਾਲ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਨੂੰ 30 ਮਈ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਈਡੀ ਨੇ ਕਈ ਥਾਵਾਂ ‘ਤੇ ਉਨ੍ਹਾਂ ਦੇ ਸਾਥੀਆਂ ‘ਤੇ ਛਾਪੇਮਾਰੀ ਕੀਤੀ ਹੈ। ਸਤੇਂਦਰ ਜੈਨ ਦੀ ਗ੍ਰਿਫਤਾਰੀ ਤੋਂ ਬਾਅਦ ਉਸ ਨੂੰ ਸੋਮਵਾਰ ਨੂੰ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਸਤੇਂਦਰ ਜੈਨ ਨੂੰ ਰਾਹਤ ਨਾ ਦਿੰਦੇ ਹੋਏ ਉਸ ਦੀ ਨਿਆਂਇਕ ਹਿਰਾਸਤ ਦੋ ਹਫ਼ਤਿਆਂ ਲਈ ਵਧਾ ਦਿੱਤੀ ਹੈ।

ਸੀਬੀਆਈ ਨੇ ਇਹ ਹੁਕਮ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਉਸ ਪਟੀਸ਼ਨ ‘ਤੇ ਦਿੱਤਾ, ਜਿਸ ‘ਚ ਜੈਨ ਦੀ ਹਿਰਾਸਤ ਵਧਾਉਣ ਦੀ ਮੰਗ ਕੀਤੀ ਗਈ ਸੀ। ਇਸ ਤੋਂ ਪਹਿਲਾਂ ਦਿਨ ‘ਚ ਜੱਜ ਨੇ ਇਹ ਕਹਿੰਦਿਆਂ ਪਟੀਸ਼ਨ ‘ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਕਿ ਕਾਰਵਾਈ ਦੌਰਾਨ ਨਾ ਤਾਂ ਜੈਨ ਅਤੇ ਨਾ ਹੀ ਉਨ੍ਹਾਂ ਦੀ ਨੁਮਾਇੰਦਗੀ ਕਰਨ ਵਾਲਾ ਕੋਈ ਵਕੀਲ ਅਦਾਲਤ ‘ਚ ਮੌਜੂਦ ਸੀ।

Related posts

DM–CX–Loyalty Summit 2026 : ਹੈਦਰਾਬਾਦ ਬਣੇਗਾ ਗਲੋਬਲ ਲੀਡਰਾਂ ਦਾ ਕੇਂਦਰ

ਦਿਲਜੀਤ ਦੋਸਾਂਝ ਦੀ ਨਵੀਂ ਫਿਲਮ ਵਿਸਾਖੀ ‘ਤੇ ਰਿਲੀਜ਼ ਹੋਣ ਜਾ ਰਹੀ ਹੈ !

ਮੇਰੇ ਦੋਸਤ, ਟਰੰਪ ਨਾਲ ਗੱਲ ਕਰਕੇ ਚੰਗਾ ਲੱਗਾ, ਟੈਰਿਫ ਹੁਣ 18% ਤੱਕ ਘਟਾ ਦਿੱਤਾ ਜਾਵੇਗਾ – ਮੋਦੀ