ਮਨੋਰਮਾ ਮਹਾਪਾਤਰਾ ਦੇ ਦੇਹਾਂਤ ’ਤੇ ਪ੍ਰਧਾਨ ਮੰਤਰੀ ਨੇ ਪ੍ਰਗਟਾਇਆ ਦੁੱਖ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੇਖਕ ਤੇ ਪੱਤਰਕਾਰ ਮਨੋਰਮਾ ਮਹਾਪਾਤਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ ਹੈ। ਨਾਲ ਹੀ ਕਿਹਾ ਹੈ ਕਿ ਉਨ੍ਹਾਂ ਨੇ ਮੀਡੀਆ ’ਚ ਕਈ ਯੋਗਦਾਨ ਦਿੱਤੇ ਹਨ। ਉਨ੍ਹਾਂ ਨੇ ਕਈ ਮੁੱਦਿਆਂ ਨੂੰ ਕਵਰ ਕੀਤਾ। ਉਨ੍ਹਾਂ ਨੂੰ ਉਨ੍ਹਾਂ ਦੀ ਲੇਖਣੀ ਲਈ ਯਾਦ ਕੀਤਾ ਜਾਵੇਗਾ।  ਪੀਐੱਮ ਨੇ ਕਿਹਾ, ‘ਮਸ਼ਹੂਰ ਸਾਹਿਤਕਾਰਮਨੋਰਮਾ ਮਹਾਪਾਤਰਾਦੇਹਾਂਤ ਤੋਂ ਦੁਖੀ ਹਾਂ। ਉਨ੍ਹਾਂ ਨੂੰ ਉਨ੍ਹਾਂ ਦੀ ਲੇਖਣੀ ਲਈ ਯਾਦ ਕੀਤਾ ਜਾਵੇਗਾ। ਉਨ੍ਹਾਂ ਨੇ ਮੀਡੀਆ ’ਚ ਵੀ ਅਹਿਮ ਯੋਗਦਾਨ ਦਿੱਤਾ। ਉਨ੍ਹਾਂ ਦੇ ਪਰਿਵਾਰ ਤੇ ਪ੍ਰਸ਼ੰਸਕਾਂ ਦੇ ਪ੍ਰਤੀ ਸੰਵੇਦਨਾ ਓਮ ਸ਼ਾਂਤੀ। ਸੰਪਾਦਕ ਮਨੋਰਮਾ ਮਹਾਪਾਤਰਾ ਦਾ ਕਲਕੱਤਾ ’ਚ ਐੱਸਸੀਬੀ ਮੈਡੀਕਲ ਕਾਲਜ ਤੇ ਹਸਪਤਾਲ ’ਚ ਦੇਹਾਂਤ ਹੋ ਗਿਆ ਸੀ। ਮਹਾਪਾਤਰਾ ਨੂੰ ਛਾਤੀ ’ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਉਹ 87 ਸਾਲਾ ਦੀ ਸੀ। ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਤੇ ਕੇਂਦਰੀ ਮੰਤਰੀ ਧਰਮੇਂਦਰ ਪ੍ਰਧਾਨ ਨੇ ਵੀ ਉਨ੍ਹਾਂ ਦੇ ਦੇਹਾਂਤ ’ਤੇ ਸੋਗ ਪ੍ਰਗਟਾਇਆ ਹੈ।

Related posts

ਮੋਦੀ ਵਲੋਂ ਪਹਿਲਾ ਬਲਾਇੰਡ ਟੀ-20 ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਟੀਮ ਨੂੰ ਵਧਾਈਆਂ

ਭਾਰਤ ਦੇ ਅਹਿਮਦਾਬਾਦ ਵਿੱਚ ਹੋਣਗੀਆਂ ‘ਕਾਮਨਵੈਲਥ ਗੇਮਜ਼ 2030’

‘ਮਹਿਲਾ ਪ੍ਰੀਮੀਅਰ ਲੀਗ 2026’ 9 ਜਨਵਰੀ ਤੋਂ 5 ਫਰਵਰੀ ਤੱਕ ਹੋਵੇਗੀ