ਮਹਿਲਾ ਡਾਕਟਰ ਰੇਪ-ਕਤਲ ਮਾਮਲਾ: ਨਿਰਭਿਆ ਦੀ ਮਾਂ ਨੇ ਸੀ.ਐਮ. ਮਮਤਾ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਬਲੀਆ – ਦਿੱਲੀ ਸਮੂਹਿਕ ਗੈਂਗਰੇਪ ਮਾਮਲੇ ਦੀ ਪੀੜਤਾ ਨਿਰਭਿਆ ਦੀ ਮਾਂ ਨੇ ਕੋਲਕਾਤਾ ਦੇ ਆਰ. ਜੀ. ਕਰ ਮੈਡੀਕਲ ਕਾਲਜ ’ਚ ਟ੍ਰੇਨੀ ਮਹਿਲਾ ਡਾਕਟਰ ਨਾਲ ਰੇਪ ਅਤੇ ਕਤਲ ਦੀ ਘਟਨਾ ਨੂੰ ਲੈ ਕੇ ਆਪਣਾ ਗੁੱਸਾ ਜ਼ਾਹਰ ਕੀਤਾ। ਉਨ੍ਹਾਂ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਨੂੰ ਨਿਸ਼ਾਨੇ ’ਤੇ ਲਿਆ ਅਤੇ ਕਿਹਾ ਕਿ ਮਮਤਾ ਬੈਨਰਜੀ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਨਿਰਭਿਆ ਦੀ ਮਾਂ ਨੇ ਦੋਸ਼ ਲਾਇਆ ਕਿ ਮਮਤਾ ਆਪਣੇ ਅਹੁਦੇ ਦੀ ਦੁਰਵਰਤੋਂ ਕਰ ਘਟਨਾ ਦੇ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਦੀ ਬਜਾਏ ਮੁੱਦੇ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਜਦੋਂ ਤੱਕ ਕੇਂਦਰ ਅਤੇ ਸੂਬਾਈ ਸਰਕਾਰਾਂ ਹੈਵਾਨੀਅਤ ਕਰਨ ਵਾਲਿਆਂ ਨੂੰ ਅਦਾਲਤ ਤੋਂ ਤੁਰੰਤ ਸਜ਼ਾ ਦਿਵਾਉਣ ਨੂੰ ਲੈ ਕੇ ਗੰਭੀਰ ਨਹੀਂ ਹੋਣਗੀਆਂ, ਉਦੋਂ ਤੱਕ ਆਏ ਦਿਨ ਦੇਸ਼ ਵਿਚ ਵੱਖ-ਵੱਖ ਹਿੱਸਿਆਂ ਤੋਂ ਇਸ ਤਰ੍ਹਾਂ ਦੀਆਂ ਘਟਨਾਵਾਂ ਸਾਹਮਣੇ ਆਉਾਂਦੀਆਂਰਹਿਣਗੀਆਂ।
ਨਿਰਭਿਆ ਦੀ ਮਾਂ ਨੇ ਕੋਲਕਾਤਾ ਦੇ ਆਰ. ਜੀ. ਕਰ ਮੈਡੀਕਲ ਕਾਲਜ ਵਿਚ ਟ੍ਰੇਨੀ ਮਹਿਲਾ ਡਾਕਟਰ ਦਾ ਰੇਪ ਮਗਰੋਂ ਕਤਲ ਦੀ ਘਟਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੋਲਕਾਤਾ ਦੇ ਮੈਡੀਕਲ ਕਾਲਜ ’ਚ ਜਦੋਂ ਕੁੜੀਆਂ ਸੁਰੱਖਿਅਤ ਨਹੀਂ ਹਨ ਅਤੇ ਉਨ੍ਹਾਂ ਨਾਲ ਦਰਿੰਦਗੀ ਜਿਹੀ ਘਟਨਾ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ, ਤਾਂ ਇਹ ਸਮਝਿਆ ਜਾ ਸਕਦਾ ਹੈ ਕਿ ਦੇਸ਼ ’ਚ ਔਰਤਾਂ ਦੀ ਸੁਰੱਖਿਆ ਦੀ ਕੀ ਸਥਿਤੀ ਹੈ।

Related posts

ਪ੍ਰਧਾਨ ਮੰਤਰੀ ਮੋਦੀ ਵਲੋਂ ਵੀਅਤਨਾਮ ਦੇ ਰਾਸ਼ਟਰਪਤੀ ਟੋ ਲਾਮ ਦਾ ਸਵਾਗਤ ਕੀਤਾ

ਅਮਰੀਕਨ ਫੌਜ ਦਾ ਕੇਸੀ-135 ਸਟ੍ਰੈਟੋਟੈਂਕਰ ਜਹਾਜ਼ ਕਤਰ ਦੇ ਉੱਪਰੋਂ ਗਾਇਬ

ਅਮਰੀਕਾ ਵਲੋਂ ਹੋਰਮੁਜ਼ ਜਲਡਮਰੂ ਵਿੱਚ ‘ਪ੍ਰੋਜੈਕਟ ਫ੍ਰੀਡਮ’ ਦੀ ਸ਼ੁਰੂਆਤ