ਮਾਈਸਰਖਾਨਾ ਮੇਲੇ ’ਚ ਨੌਜਵਾਨ ਦੇ ਹੋਏ ਨੌਜਵਾਨ ਦੇ ਕਤਲ ਦੀ ਗੁੱਥੀ ਸੁਲਝੀ, 6 ਹਮਲਵਾਰ ਕੀਤੇ ਗ੍ਰਿਫ਼ਤਾਰ

ਬਠਿੰਡਾ – ਜ਼ਿਲ੍ਹੇ ਦੇ ਪਿੰਡ ਮਾਈਸਰਖਾਨਾ ਵਿਚ ਮੇਲੇ ਦੌਰਾਨ ਇਕ ਨੌਜਵਾਨ ਦੇ ਕਤਲ ਅਤੇ ਦੂਜੇ ਨੂੰ ਗੰਭੀਰ ਜ਼ਖ਼ਮੀ ਕਰਨ ਦੇ ਮਾਮਲੇ ਦੀ ਗੁੱਧੀ ਸੁਲਝਾਉਦਿਆਂ ਪੁਲਿਸ ਨੇ ਛੇ ਹਮਲਾਵਰਾਂ ਨੂੰ ਕਾਬੂ ਕਰ ਲਿਆ ਜਦੋਂ ਕਿ ਉਨ੍ਹਾਂ ਦੇ ਚਾਰ ਸਾਥੀਆਂ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਮਾਈਸਰਖਾਨਾ ਮੇਲੇ ਦੌਰਾਨ ਛੋਟੀ ਜਿਹੀ ਗੱਲ ਨੂੰ ਲੈ ਕੇ ਹੋਈ ਲੜਾਈ ਤੋਂ ਬਾਅਦ ਇਨ੍ਹਾਂ ਲੋਕਾਂ ਨੇ ਨੌਜਵਾਨ ਦਾ ਕਤਲ ਕਰ ਦਿੱਤਾ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮ ਦਿਹਾੜੀ ਕਰਕੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਚਲਾਉਦੇ ਹਨ। ਇਸ ਸਬੰਧੀ ਐਸਐਸਪੀ ਗੁਲਨੀਤ ਸਿੰਘ ਖੁਰਾਣਾ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਮਾਈਸਰਖਾਨਾ ਮੇਲੇ ਦੌਰਾਨ 20 ਅਕਤੂਬਰ ਦੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਨੇ ਰਣਜੀਤ ਸਿੰਘ ਦਾ ਕਤਲ ਕਰ ਦਿੱਤਾ ਸੀ। ਜਦੋਂਕਿ ਹਰਿਆਣਾ ਦੇ ਫਤਿਹਾਬਾਦ ਜ਼ਿਲ੍ਹੇ ਦੇ ਪਿੰਡ ਆਲੀਕੇ ਦਾ ਨੌਜਵਾਨ ਰਣਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਇਸ ਸਬੰਧੀ ਗੁਰਦੀਪ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਕੋਟਫੱਤਾ ਵਿਖੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਜਦੋਂਕਿ ਮਾਮਲੇ ਦੀ ਜਾਂਚ ਲਈ ਐਸਪੀ ਇਨਵੈਸਟੀਗੇਸ਼ਨ ਅਜੇ ਗਾਂਧੀ ਅਤੇ ਡੀਐਸਪੀ ਹਿਨਾ ਗੁਪਤਾ ਦੀ ਅਗਵਾਈ ਵਿਚ ਟੀਮ ਬਣਾਈ ਗਈ ਸੀ, ਜਿਸ ਵਿਚ ਸੀਆਈਏ-1 ਦੇ ਇੰਚਾਰਜ ਤ੍ਰਿਲੋਚਨ ਸਿੰਘ ਅਤੇ ਥਾਣਾ ਕੋਟਫੱਤਾ ਦੇ ਐਸਐਚਓ ਬਲਤੇਜ ਸਿੰਘ ਨੂੰ ਸ਼ਾਮਲ ਕਰਕੇ ਜਾਂਚ ਸ਼ੁਰੂ ਕੀਤੀ ਗਈ। ਮੁੱਢਲੀ ਜਾਂਚ ਦੌਰਾਨ ਪੁਲਿਸ ਨੇ ਪਾਇਆ ਕਿ ਮਨਦੀਪ ਸਿੰਘ ਭੁੱਚੋ ਮੰਡੀ ਦੇ ਰਹਿਣ ਵਾਲੇ ਜਗਦੀਪ ਸਿੰਘ ਨਾਲ ਮੇਲੇ ਵਿਚ ਕਿਸੇ ਛੋਟੀ ਜਿਹੀ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ। ਇਸ ਬਹਿਸ ਤੋਂ ਬਾਅਦ ਉਥੇ ਮੌਜੂਦ ਲੋਕਾਂ ਨੇ ਦੋਵਾਂ ਧਿਰਾਂ ਦੀ ਲੜਾਈ ਨੂੰ ਸ਼ਾਂਤ ਕਰਵਾਇਆ। ਪਰ ਬਾਅਦ ‘ਚ ਜਗਦੀਪ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਮਨਦੀਪ ਸਿੰਘ ਅਤੇ ਰਣਜੀਤ ਸਿੰਘ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਮਨਦੀਪ ਸਿੰਘ ਮਾਰਿਆ ਗਿਆ ਸੀ। ਪੁਲਿਸ ਨੇ ਉਥੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰਨ ਤੋਂ ਇਲਾਵਾ ਲੋਕਾਂ ਤੋਂ ਪੁੱਛਗਿੱਛ ਦੇ ਆਧਾਰ ‘ਤੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ 10 ਵਿਅਕਤੀਆਂ ਨੂੰ ਟਰੇਸ ਕੀਤਾ, ਜਿਸ ਜਗਦੀਪ ਸਿੰਘ ਉਰਫ ਦੀਪ ਪੁੱਤਰ ਮੱਘਰ ਸਿੰਘ ਵਾਸੀ ਭੁੱਚੋ ਮੰਡੀ, ਮੋੋਹਿਤ ਕੁਮਾਰ ਪੁੱਤਰ ਪੇ੍ਰਮ ਕੁਮਾਰ ਵਾਸੀ ਭੁੱਚੋ ਮੰਡੀ,ਅਕਾਸ਼ ਉਰਫ ਕਾਲੂ ਪੁੱਤਰ ਹਵਾ ਸਿੰਘ ਵਾਸੀ ਵਰਮਾ ਬਸਤੀ ਵਾਰਡ ਨੰ: 9 ਭੁੱਚੋ ਮੰਡੀ, ਸੁਖਵਿੰਦਰ ਸਿੰਘ ਉਰਫ ਤੋਤੀ ਪੁੱਤਰ ਬਲਵੰਤ ਸਿੰਘ ਵਾਸੀ ਰਾਮਬਿਲਾਸ ਬਸਤੀ ਨੰ: 10 ਭੁੱਚੋ ਮੰਡੀ ਅਤੇ ਪ੍ਰਦੀਪ ਕੁਮਾਰ ਉਰਫ ਬਾਲੀ ਪੁੱਤਰ ਪ੍ਰੇਮ ਕੁਮਾਰ ਵਾਸੀ ਵਾਰਡ ਨੰ: 8 ਵਰਮਾ ਬਸਤੀ ਭੁੱਚੋ ਮੰਡੀ ਤੋਂ ਇਲਾਵਾ ਸੰਦੀਪ ਸਿੰਘ ਉਰਫ ਢਿੱਲੋੋ ਪੁੱਤਰ ਗੁਰਤੇਜ ਸਿੰਘ ਵਾਸੀ ਸਿਵੀਆ ਨੂੰ ਕਾਬੂ ਕੀਤਾ ਗਿਆ। ਜਦਕਿ ਬਾਕੀ ਮੁਲਜ਼ਮ ਰੁਪਿੰਦਰ ਸਿੰਘ ਉਰਫ ਰਵੀ ਪੁੱਤਰ ਜਗਦੀਸ਼ ਸਿੰਘ ਵਾਸੀਆਨ ਭੁੱਚੋ ਮੰਡੀ, ਸ਼ੈਂਕੀ, 3. ਦੀਪਕ ਸਿੰਘ ਉਰਫ ਸੱਪ ਪੁੱਤਰ ਜਗਤਾਰ ਸਿੰਘ ਵਾਸੀ ਭੁੱਚੋ ਖੁਰਦ ਅਤੇ 4. ਦੇਸ਼ਪ੍ਰੇਮ ਉਰਫ ਕਾਲੀ ਪੁੱਤਰ ਗੁਰਜੰਟ ਸਿੰਘ ਵਾਸੀ ਮਾਈਸਰ ਖਾਨਾ ਦੀ ਗ੍ਰਿਫ਼ਤਾਰੀ ਬਾਕੀ ਹੈ। ਫੜੇ ਗਏ ਮੁਲਜ਼ਮਾਂ ਵਿੱਚੋਂ ਸੰਦੀਪ ਸਿੰਘ ਕੋਲੋਂ ਕਿਰਚ ਅਤੇ ਜਗਦੀਪ ਸਿੰਘ ਅਤੇ ਗੰਡਾਸੀ ਬਰਾਮਦ ਹੋਈ। ਐਸਐਸਪੀ ਅਨੁਸਾਰ ਮੁਲਜ਼ਮ ਸੰਦੀਪ ਸਿੰਘ ਖ਼ਿਲਾਫ਼ ਥਰਮਲ ਥਾਣੇ ਵਿਚ ਪਹਿਲਾਂ ਹੀ ਕੇਸ ਦਰਜ ਹੈ। ਐਸਐਸਪੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਤਾਂ ਜੋ ਮਾਮਲੇ ਵਿਚ ਹੋਰ ਪੁੱਛਗਿੱਛ ਕੀਤੀ ਜਾ ਸਕੇ।

Related posts

ਪੰਜਾਬ ਸਰਕਾਰ ਵਿਦੇਸ਼ਾਂ ‘ਚ ਬੈਠੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ – ਡਾ. ਰਵਜੋਤ ਸਿੰਘ

‘ਪੰਜਾਬ ਦਰਿਆਈ ਜਲ ਵਿਵਾਦ ਦੱਖਣੀ ਏਸ਼ੀਆ’ ’ਤੇ ਭਾਸ਼ਣ ਕਰਵਾਇਆ ਗਿਆ

ਜਥੇਦਾਰ ਕਰਨੈਲ ਸਿੰਘ ਪੰਜੌਲੀ ਵਲੋਂ ‘ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)’ ਨੂੰ ਅਲਵਿਦਾ