ਮਿਆਂਮਾਰ ਚ 70 ਕਿਲੋ ਨਸ਼ੀਲੇ ਪਦਾਰਥ ਬਰਾਮਦ

ਯੰਗੂਨ – ਮਿਆਂਮਾਰ ਦੇ ਅਧਿਕਾਰੀਆਂ ਨੇ ਪੂਰਬੀ ਮਿਆਂਮਾਰ ਦੇ ਸ਼ਾਨ ਸੂਬੇ ‘ਚ 70 ਕਿਲੋਗ੍ਰਾਮ ਕੇਟਾਮਾਈਨ ਜ਼ਬਤ ਕੀਤੀ ਹੈ। ਇਹ ਜਾਣਕਾਰੀ ਕੇਂਦਰੀ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਕੰਟਰੋਲ ਕਮੇਟੀ (ਸੀ.ਸੀ.ਡੀ.ਏ.ਸੀ.) ਨੇ ਸ਼ੁੱਕਰਵਾਰ ਨੂੰ ਦਿੱਤੀ।ਸਿਨਹੂਆ ਸਮਾਚਾਰ ਏਜੰਸੀ ਨੇ ਸੀ.ਸੀ.ਡੀ.ਏ.ਸੀ ਦੇ ਹਵਾਲੇ ਨਾਲ ਦੱਸਿਆ ਕਿ ਇੱਕ ਸੂਹ ‘ਤੇ ਕਾਰਵਾਈ ਕਰਦਿਆਂ, ਨਸ਼ੀਲੇ ਪਦਾਰਥ ਵਿਰੋਧੀ ਪੁਲਸ ਨੇ ਵੀਰਵਾਰ ਨੂੰ ਸ਼ਾਨ ਰਾਜ ਦੇ ਤਾਚੀਲੀਕ ਕਸਬੇ ਵਿੱਚ ਇੱਕ ਵਾਹਨ ਨੂੰ ਰੋਕਿਆ ਅਤੇ ਨਸ਼ੀਲੇ ਪਦਾਰਥ ਜ਼ਬਤ ਕੀਤੇ। ਇਸ ਮਾਮਲੇ ਵਿੱਚ ਕਾਰ ਵਿੱਚ ਸਵਾਰ ਦੋ ਸ਼ੱਕੀਆਂ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਹੈ। ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Related posts

ਜਦੋਂ, ਜਹਾਜ਼ ਵਿੱਚ ਫੈਲੀ ਬਦਬੂ ਨੇ ਏਅਰਲਾਈਨ ਨੂੰ ਵਖ਼ਤ ਪਾਈ ਰੱਖਿਆ !

“ਮਾਰਕ ਕਾਰਨੀ ਨੇ ਬਿਫ਼ਰੇ ਬੋਕ ਦੇ ਸਿੰਗਾਂ ਨੂੰ ਹੱਥ ਪਾਇਆ”

ਕੀ ਆਸਟ੍ਰੇਲੀਆ, ਗਾਜ਼ਾ ‘ਚ ਸ਼ਾਂਤੀ ਲਈ ਟਰੰਪ ਦੇ ‘ਬੋਰਡ ਆਫ਼ ਪੀਸ’ ਦਾ ਹਿੱਸਾ ਬਣੇਗਾ ?